18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਟੋਹਾਣਾ ਪੁਲਿਸ ਦੀ ਵੱਡੀ ਕਾਰਵਾਈ: ਅਫ਼ੀਮ ਤਸਕਰੀ ਦੇ ਮੁੱਖ ਸਪਲਾਇਰ ਸਮੇਤ ਫਿਰੌਤੀ ਮਾਮਲੇ ਦਾ ਇਕ ਹੋਰ ਦੋਸ਼ੀ ਕਾਬੂ <br/>

ਅਜੀਤ ਡੈਸਕ 05-06-2026
ਟੋਹਾਣਾ, 4 ਜੂਨ (ਮਨਜੀਤ ਸਿੰਘ) - ਪੁਲਿਸ ਥਾਣਾ ਸਿਟੀ ਟੋਹਾਣਾ ਨੇ ਅਪਰਾਧ ਅਤੇ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ਵਿਚ ਅਹਿਮ ਸਫਲਤਾ ਹਾਸਲ ਕਰਦਿਆਂ ਅਫ਼ੀਮ ਤਸਕਰੀ ਦੇ ਮੁੱਖ ਸਪਲਾਇਰ ਅਤੇ ਫਿਰੌਤੀ ਮੰਗਣ ਦੇ ਮਾਮਲੇ ਵਿਚ ਇੱਕ ਹੋਰ ਦੋਸ਼ੀ ਨੂੰ ਕਾਬੂ ਕੀਤਾ ਹੈ | ਥਾਣਾ ਸਿਟੀ ਟੋਹਾਣਾ ਦੇ ਇੰਚਾਰਜ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ 22 ਅਪ੍ਰੈਲ 2026 ਨੂੰ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਗੀਤਾ ਕਲੋਨੀ ਟੋਹਾਣਾ ਦੇ ਰਹਿਣ ਵਾਲੇ ਬਲਿੰਦਰਾ ਉਰਫ਼ ਬਿੰਦਰਾ ਨੂੰ 40.47 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਸੀ | ਇਸ ਸਬੰਧੀ ਥਾਣਾ ਸਿਟੀ ਟੋਹਾਣਾ ਵਿਚ ਐਫ.ਆਈ.ਆਰ ਨੰਬਰ 114 ਮਿਤੀ 22 ਅਪ੍ਰੈਲ 2026 ਤਹਿਤ ਐਨ.ਡੀ.ਪੀ.ਐਸ. ਐਕਟ ਦੀ ਧਾਰਾ 18(ਸੀ), 61 ਅਤੇ 85 ਅਧੀਨ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਗਈ ਸੀ | ਜਾਂਚ ਦੌਰਾਨ ਪੁਲਿਸ ਨੇ ਨਸ਼ਾ ਸਪਲਾਈ ਚੇਨ ਦੀ ਬਾਰੀਕੀ ਨਾਲ ਪੜਤਾਲ ਕੀਤੀ, ਜਿਸ ਤੋਂ ਪਤਾ ਲੱਗਾ ਕਿ ਬਰਾਮਦ ਕੀਤੀ ਗਈ ਅਫ਼ੀਮ ਹਿਸਾਰ ਜ਼ਿਲ੍ਹੇ ਦੇ ਪਿੰਡ ਬੇਰੀ ਅਕਬਰਪੁਰ ਦੇ ਰਹਿਣ ਵਾਲੇ ਸਤਨਾਮ ਪੁੱਤਰ ਪ੍ਰੇਮ ਚੰਦ ਵਲੋਂ ਸਪਲਾਈ ਕੀਤੀ ਗਈ ਸੀ | ਪੁਲਿਸ ਨੇ ਕਾਰਵਾਈ ਕਰਦਿਆਂ ਮੁੱਖ ਸਪਲਾਇਰ ਸਤਨਾਮ ਨੂੰ ਗਿ੍ਫ਼ਤਾਰ ਕਰ ਲਿਆ | ਇਸ ਮਾਮਲੇ 'ਚ ਇੱਕ ਦੋਸ਼ੀ ਪਹਿਲਾਂ ਹੀ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ | ਇਸੇ ਦੌਰਾਨ, ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਵੀ ਸਿਟੀ ਪੁਲਿਸ ਨੇ ਇੱਕ ਹੋਰ ਦੋਸ਼ੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਜੀਂਦ ਜ਼ਿਲ੍ਹੇ ਦੇ ਪਿੰਡ ਮਾਲੀ ਦੇ ਰਹਿਣ ਵਾਲੇ ਮੋਨੂ ਪੁੱਤਰ ਵੀਰੇਂਦਰ ਸਿੰਘ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਮੁਤਾਬਿਕ ਟੋਹਾਣਾ ਦੇ ਸਪੜਾ ਮੁਹੱਲਾ ਨਿਵਾਸੀ ਲਵਲੀ ਸਪੜਾ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੇ ਪੈਰਾਡਾਈਜ਼ ਪੈਲੇਸ 'ਤੇ ਵਟਸਐਪ ਕਾਲ ਰਾਹੀਂ ਅਣਪਛਾਤੇ ਵਿਅਕਤੀਆਂ ਨੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ | ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਸ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ | ਇਸ ਤੋਂ ਇਲਾਵਾ ਉਸ ਦੇ ਦੋ ਹੋਰ ਸਾਥੀਆਂ ਨੂੰ ਵੀ ਫ਼ੋਨ ਕਰ ਕੇ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ | ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿਟੀ ਟੋਹਾਣਾ ਵਿਚ ਕੇਸ ਨੰਬਰ 387 ਮਿਤੀ 28 ਨਵੰਬਰ 2025 ਤਹਿਤ ਬੀਐਨਐਸ ਦੀ ਧਾਰਾ 308(4) ਅਤੇ 351(2) ਅਧੀਨ ਮਾਮਲਾ ਦਰਜ ਕੀਤਾ ਗਿਆ ਸੀ | ਜਾਂਚ ਦੌਰਾਨ ਪੁਲਿਸ ਪਹਿਲਾਂ ਹੀ ਤਿੰਨ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਚੁੱਕੀ ਹੈ, ਜਦਕਿ ਹੁਣ ਚੌਥੇ ਦੋਸ਼ੀ ਮੋਨੂ ਨੂੰ ਵੀ ਕਾਬੂ ਕਰ ਲਿਆ ਗਿਆ ਹੈ | ਪੁਲਿਸ ਨੇ ਦੱਸਿਆ ਕਿ ਦੋਵੇਂ ਮਾਮਲਿਆਂ ਵਿਚ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ ਅਤੇ ਗਿ੍ਫ਼ਤਾਰ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਹਨੂੰਮਾਨ ਕਥਾ ਸਪਤਾਹ ਦੌਰਾਨ ਕੱਢੀ ਗਈ ਕਲਸ਼ ਯਾਤਰਾ <br/> ਅਗਲੀ ਖ਼ਬਰ ਪੁਲਿਸ ਥਾਣਾ ਜਾਖ਼ਲ ਨੇ ਮੁਲਜ਼ਮ ਨੂੰ 7.50 ਗ੍ਰਾਮ ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।