13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਟੋਹਾਣਾ ਦੇ ਰੇਲਵੇ ਸਟੇਸ਼ਨ 'ਤੇ ਪੁਲਿਸ ਵਲੋਂ ਯਾਤਰੀਆਂ ਦੇ ਸਾਮਾਨ ਦੀ ਵਿਸ਼ੇਸ਼ ਚੈਕਿੰਗ <br/>

ਰੇਲਵੇ ਸਟੇਸ਼ਨ ਟੋਹਾਣਾ ਵਿਖੇ ਯਾਤਰੀਆਂ ਦੇ ਸਮਾਨ ਦੀ ਚੈਕਿੰਗ ਕਰਦੀ ਹੋਈ ਟੋਹਾਣਾ ਪੁਲਿਸ | ਤਸਵੀਰ : ਮਨਜੀਤ ਸਿੰਘ ਟੋਹਾਣਾ <br/> 07-06-2026
ਟੋਹਾਣਾ, 6 ਜੂਨ (ਮਨਜੀਤ ਸਿੰਘ) - ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੱਦੇਨਜ਼ਰ ਟੋਹਾਣਾ ਰੇਲਵੇ ਸਟੇਸ਼ਨ 'ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਐਸ.ਪੀ. ਫਤਿਹਾਬਾਦ ਨਿਕਿਤਾ ਖੱਟਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨ 'ਤੇ ਆਉਣ-ਜਾਣ ਵਾਲੇ ਯਾਤਰੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਬਰੀਕੀ ਨਾਲ ਜਾਂਚ ਕੀਤੀ | ਚੈਕਿੰਗ ਦੌਰਾਨ ਡੌਗ ਸਕੁਆਡ ਨੂੰ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਕੀਤਾ ਗਿਆ, ਜਿਸ ਨੇ ਸਟੇਸ਼ਨ ਦੇ ਵੱਖ-ਵੱਖ ਹਿੱਸਿਆਂ ਅਤੇ ਯਾਤਰੀਆਂ ਦੇ ਸਮਾਨ ਦੀ ਜਾਂਚ ਕੀਤੀ | ਇਸ ਮੁਹਿੰਮ ਦਾ ਉਦੇਸ਼ ਕਿਸੇ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਨੂੰ ਸਮੇਂ ਸਿਰ ਪਛਾਣ ਕੇ ਸੁਰੱਖਿਆ ਯਕੀਨੀ ਬਣਾਉਣਾ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਿਟੀ ਟੋਹਾਣਾ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਇਹ ਚੈਕਿੰਗ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਯਾਤਰੀ ਕੋਲ ਅਜਿਹੀ ਕੋਈ ਵਸਤੂ ਨਾ ਹੋਵੇ ਜਿਸ ਨਾਲ ਜਨਤਕ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕੇ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ | ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਜਿਹੀਆਂ ਚੈਕਿੰਗ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ ਤਾਂ ਜੋ ਰੇਲਵੇ ਸਟੇਸ਼ਨਾਂ ਅਤੇ ਜਨਤਕ ਥਾਵਾਂ 'ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ |

ਪਿਛਲੀ ਖ਼ਬਰ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ <br/> ਅਗਲੀ ਖ਼ਬਰ ਟੋਹਾਣਾ ਵਿੱਚ ਅੱਜ ਮਨਾਇਆ ਜਾਵੇਗਾ ਸ੍ਰੀ ਅਰੂਟ ਜੈਅੰਤੀ ਮਹਾਂ ਉਤਸਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।