13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ <br/>

ਟੋਹਾਣਾ ਦੇ ਬਾਲਮੀਕ ਚੌਂਕ 'ਤੇ ਨਾਕਾ ਲਗਾ ਕੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਦੇ ਹੋਏ ਟ੍ਰੈਫ਼ਿਕ ਪੁਲਿਸ ਮੁਲਾਜ਼ਮ | ਤਸਵੀਰ : ਮਨਜੀਤ ਸਿੰਘ ਟੋਹਾਣਾ <br/> 07-06-2026
ਟੋਹਾਣਾ, 6 ਜੂਨ (ਮਨਜੀਤ ਸਿੰਘ) - ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਟੋਹਾਣਾ ਟ੍ਰੈਫ਼ਿਕ ਪੁਲਿਸ ਵੱਲੋਂ ਭਗਵਾਨ ਵਾਲਮੀਕਿ ਚੌਂਕ ਵਿਖੇ ਵਿਸ਼ੇਸ਼ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਈ ਵਾਹਨ ਚਾਲਕਾਂ ਦੇ ਚਾਲਾਨ ਕੱਟੇ ਗਏ, ਜਦਕਿ ਖ਼ਾਮੀਆਂ ਪਾਏ ਜਾਣ 'ਤੇ ਇੱਕ ਮੋਟਰਸਾਈਕਲ ਨੂੰ ਇੰਪਾਊਾਡ ਵੀ ਕੀਤਾ ਗਿਆ | ਚੈਕਿੰਗ ਦੌਰਾਨ ਬੁਲਟ ਪਟਾਕਾ, ਬਿਨ੍ਹਾਂ ਹੈਲਮੈਟ, ਬਿਨ੍ਹਾਂ ਦਸਤਾਵੇਜ਼ਾਂ, ਮੋਟਰਸਾਈਕਲ 'ਤੇ ਤਿੰਨ ਸਵਾਰੀਆਂ ਅਤੇ ਹੋਰ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ | ਪੁਲਿਸ ਕਰਮਚਾਰੀਆਂ ਨੇ ਵਾਹਨ ਚਾਲਕਾਂ ਨੂੰ ਸੜਕ ਸੁਰੱਖਿਆ ਸਬੰਧੀ ਜਾਗਰੂਕ ਵੀ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੈਫ਼ਿਕ ਪੁਲਿਸ ਇੰਚਾਰਜ ਟੋਹਾਣਾ ਨੇ ਦੱਸਿਆ ਕਿ ਸੜਕ ਹਾਦਸਿਆਂ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਟੋਹਾਣਾ ਦੇ ਚੰਡੀਗੜ੍ਹ ਰੋਡ, ਬਾਲਮੀਕ ਚੌਂਕ, ਹਿਸਾਰ ਰੋਡ 'ਤੇ ਪੁਲਿਸ ਵੱਲੋਂ ਨਾਕੇ ਲਗਾਏ ਗਏ ਹਨ ਅਤੇ ਅਜਿਹੀਆਂ ਚੈਕਿੰਗ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ | ਉਨ੍ਹਾਂ ਕਿਹਾ ਕਿ ਹਰ ਵਾਹਨ ਚਾਲਕ ਲਈ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ, ਆਪਣੇ ਵਾਹਨਾਂ ਦੇ ਲੋੜੀਂਦੇ ਦਸਤਾਵੇਜ਼ ਨਾਲ ਰੱਖਣ ਅਤੇ ਸਾਰੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ |

ਪਿਛਲੀ ਖ਼ਬਰ ਨਵੀਨ ਜਿੰਦਲ ਫਾਊਾਡੇਸ਼ਨ ਦੀਆਂ ਮੋਬਾਈਲ ਮੈਡੀਕਲ ਯੂਨਿਟਾਂ ਨੇ 299 ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ <br/>... ਅਗਲੀ ਖ਼ਬਰ ਟੋਹਾਣਾ ਦੇ ਰੇਲਵੇ ਸਟੇਸ਼ਨ 'ਤੇ ਪੁਲਿਸ ਵਲੋਂ ਯਾਤਰੀਆਂ ਦੇ ਸਾਮਾਨ ਦੀ ਵਿਸ਼ੇਸ਼ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।