30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਇਕ ਮਜ਼ਬੂਤ ਰਾਸ਼ਟਰ ਦੀ ਨੀਂਹ ਸੁਰੱਖਿਅਤ ਅਤੇ ਪੌਸ਼ਟਿਕ ਭੋਜਨ 'ਤੇ ਟਿਕੀ ਹੋਈ ਹੈ : ਨਵੀਨ ਜਿੰਦਲ

ਅਜੀਤ ਡੈਸਕ 08-06-2026
ਗੂਹਲਾ ਚੀਕਾ (ਕੁਰੂਕਸ਼ੇਤਰ), 7 ਜੂਨ (ਓ.ਪੀ. ਸੈਣੀ)-ਵਿਸ਼ਵ ਭੋਜਨ ਸੁਰੱਖਿਆ ਦਿਵਸ ਦੇ ਮੌਕੇ 'ਤੇ, ਸੰਸਦ ਮੈਂਬਰ ਨਵੀਨ ਜਿੰਦਲ ਨੇ ਕੁਰੂਕਸ਼ੇਤਰ ਸੰਸਦੀ ਹਲਕੇ ਦੇ ਨਾਗਰਿਕਾਂ ਨੂੰ ਇਕ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸੁਰੱਖਿਅਤ ਅਤੇ ਪੌਸ਼ਟਿਕ ਭੋਜਨ ਨੂੰ ਆਪਣੇ ਰੋਜਾਨਾ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਅਪੀਲ ਕੀਤੀ | ਆਪਣੇ ਸੰਦੇਸ ਵਿਚ ਸ੍ਰੀ ਜਿੰਦਲ ਨੇ ਕਿਹਾ ਕਿ ਇਕ ਸਿਹਤਮੰਦ ਸਮਾਜ ਅਤੇ ਇਕ ਮਜ਼ਬੂਤ ਰਾਸ਼ਟਰ ਦੀ ਨੀਂਹ ਸੁਰੱਖਿਅਤ ਅਤੇ ਪੌਸ਼ਟਿਕ ਭੋਜਨ 'ਤੇ ਟਿਕੀ ਹੋਈ ਹੈ | ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਪ੍ਰਤੀ ਸੁਚੇਤ ਰਹੇ ਅਤੇ ਭੋਜਨ ਦੀ ਗੁਣਵੱਤਾ ਨੂੰ ਤਰਜੀਹ ਦੇਵੇ | ਉਨ੍ਹਾਂ ਕਿਹਾ ਕਿ ਬਦਲਦੀ ਜੀਵਨ ਸ਼ੈਲੀ ਦੇ ਕਾਰਨ, ਅਲਟਰਾ-ਪ੍ਰੋਸੈਸਡ ਭੋਜਨ, ਜੰਕ ਫੂਡ ਅਤੇ ਰਿਫਾਇੰਡ ਬੀਜ ਤੇਲ ਦੀ ਖਪਤ ਤੇਜ਼ੀ ਨਾਲ ਵਧ ਰਹੀ ਹੈ, ਜਿਸ ਦਾ ਜਨਤਕ ਸਿਹਤ 'ਤੇ ਸਪਸ਼ਟ ਪ੍ਰਭਾਵ ਪੈ ਰਿਹਾ ਹੈ | ਮੋਟਾਪਾ, ਸ਼ੂਗਰ, ਦਿਲ ਦੀ ਬਿਮਾਰੀ ਅਤੇ ਹੋਰ ਕਈ ਸਿਹਤ ਸਮੱਸਿਆਵਾਂ ਤੋਂ ਬਚਣ ਲਈ, ਲੋਕਾਂ ਨੂੰ ਕੁਦਰਤੀ, ਤਾਜੀ ਅਤੇ ਸੰਤੁਲਿਤ ਖ਼ੁਰਾਕ ਵੱਲ ਵਾਪਸ ਪਰਤਣਾ ਚਾਹੀਦਾ ਹੈ | ਸੰਸਦ ਮੈਂਬਰ ਨਵੀਨ ਜਿੰਦਲ ਦੇ ਦਫ਼ਤਰ ਇੰਚਾਰਜ ਧਰਮਵੀਰ ਸਿੰਘ ਨੇ ਕਿਹਾ ਕਿ ਸੰਸਦ ਮੈਂਬਰ ਨਵੀਨ ਜਿੰਦਲ ਨੇ ਸੰਸਦ ਅਤੇ ਰਾਸ਼ਟਰੀ ਪੱਧਰ 'ਤੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨਾਲ ਸੰਬੰਧਿਤ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਹੈ | ਭਵਿੱਖ ਵਿਚ ਕੁਰੂਕਸ਼ੇਤਰ ਸੰਸਦੀ ਹਲਕੇ ਦੇ ਲੋਕਾਂ ਨੂੰ ਸਿੱਖਿਅਤ ਕਰਨ ਲਈ ਨਵੀਨ ਜਿੰਦਲ ਫਾਊਾਡੇਸ਼ਨ ਰਾਹੀਂ ਇਕ ਵਿਆਪਕ ਜਨਤਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ |
ਪਿਛਲੀ ਖ਼ਬਰ ਨਵੀਨ ਜਿੰਦਲ ਫਾੳਾੂਡੇਸ਼ਨ ਦੀ ਮੋਬਾਈਲ ਮੈਡੀਕਲ ਯੂਨਿਟ ਨੇ 151 ਲੋਕਾਂ ਦੀ ਸਿਹਤ ਜਾਂਚ ਕੀਤੀ ਅਗਲੀ ਖ਼ਬਰ ਔਢਾਂ ਵਿੱਚ ਸਮਾਜਿਕ ਸੰਗਠਨਾਂ ਵਲੋਂ ਸਫ਼ਾਈ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।