30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਨਵੀਨ ਜਿੰਦਲ ਫਾੳਾੂਡੇਸ਼ਨ ਦੀ ਮੋਬਾਈਲ ਮੈਡੀਕਲ ਯੂਨਿਟ ਨੇ 151 ਲੋਕਾਂ ਦੀ ਸਿਹਤ ਜਾਂਚ ਕੀਤੀ

ਅਜੀਤ ਡੈਸਕ 08-06-2026
ਗੂਹਲਾ ਚੀਕਾ (ਕੈਥਲ), 7 ਜੂਨ (ਓ.ਪੀ. ਸੈਣੀ)-ਨਵੀਨ ਜਿੰਦਲ ਫਾੳਾੂਡੇਸ਼ਨ ਦੁਆਰਾ ਸੰਚਾਲਿਤ ਮੋਬਾਈਲ ਮੈਡੀਕਲ ਯੂਨਿਟ ਨੇ ਜਿੰਦਲ ਹਾਊਸ, ਕੈਥਲ ਵਿਖੇ ਸਥਾਨਕ ਨਿਵਾਸੀਆਂ ਨੂੰ ਮੁਫ਼ਤ ਡਾਕਟਰੀ ਸੇਵਾਵਾਂ ਪ੍ਰਦਾਨ ਕੀਤੀਆਂ | ਨੇੜਲੇ ਪਿੰਡਾਂ ਦੇ ਲੋਕਾਂ ਨੇ ਵੀ ਸਿਹਤ ਸੇਵਾਵਾਂ ਦਾ ਲਾਭ ਉਠਾਇਆ | ਡਾ. ਬਲਵਿੰਦਰ ਸਿੰਘ ਦੇ ਅਨੁਸਾਰ, ਸਿਹਤ ਜਾਂਚ ਕੀਤੀ ਗਈ ਅਤੇ ਜ਼ਰੂਰੀ ਡਾਕਟਰੀ ਸਲਾਹ ਦਿੱਤੀ ਗਈ | ਬਲੱਡ ਪੈ੍ਰਸ਼ਰ ਅਤੇ ਸ਼ੂਗਰ ਸਮੇਤ ਕਈ ਆਮ ਬਿਮਾਰੀਆਂ ਦੀ ਜਾਂਚ ਕੀਤੀ ਗਈ | ਅੱਜ 136 ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ, ਜਦੋਂ ਕਿ 15 ਲੋਕਾਂ ਦੇ ਖ਼ੂਨ ਦੇ ਟੈੱਸਟ ਵੀ ਕੀਤੇ ਗਏ | ਐਮ.ਪੀ. ਜਿੰਦਲ ਦੇ ਕੈਥਲ ਦਫ਼ਤਰ ਦੇ ਇੰਚਾਰਜ ਰਵਿੰਦਰ ਧੀਮਾਨ ਨੇ ਕਿਹਾ ਕਿ ਐਮ.ਪੀ. ਨਵੀਨ ਜਿੰਦਲ ਦੇ ਨਿਰਦੇਸ਼ਾਂ ਅਨੁਸਾਰ, ਮੋਬਾਈਲ ਮੈਡੀਕਲ ਯੂਨਿਟ ਪਿੰਡਾਂ ਅਤੇ ਕਸਬਿਆਂ ਵਿਚ ਸੰਤੁਲਿਤ ਖ਼ੁਰਾਕ, ਸਫ਼ਾਈ, ਨਿਯਮਤ ਕਸਰਤ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕਤਾ ਵੀ ਫੈਲਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਨਵੀਨ ਜਿੰਦਲ ਦੀ ਅਗਵਾਈ ਹੇਠ, ਇਸ ਵੇਲੇ ਦੋ ਮੋਬਾਈਲ ਮੈਡੀਕਲ ਯੂਨਿਟ ਪੂਰੇ ਕੁਰੂਕਸ਼ੇਤਰ ਸੰਸਦੀ ਹਲਕੇ ਵਿਚ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਇਕ ਕੁਰੂਕਸ਼ੇਤਰ ਵਿਚ ਅਤੇ ਇਕ ਕੈਥਲ ਵਿਚ, ਜਿਸ ਨਾਲ ਦੂਰ-ਦੁਰਾਡੇ ਪਿੰਡਾਂ ਵਿਚ ਵੀ ਸਿਹਤ ਸਹੂਲਤਾਂ ਤੱਕ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ |
ਪਿਛਲੀ ਖ਼ਬਰ ਹਲਕੇ ਦੇ ਸਰਬਪੱਖੀ ਵਿਕਾਸ ਕਾਰਜਾਂ ਨੂੰ ਦਿੱਤੀ ਜਾਵੇਗੀ ਵੱਡੀ ਤਰਜੀਹ-ਸੰਤੋਸ਼ ਕਟਾਰੀਆ ਅਗਲੀ ਖ਼ਬਰ ਇਕ ਮਜ਼ਬੂਤ ਰਾਸ਼ਟਰ ਦੀ ਨੀਂਹ ਸੁਰੱਖਿਅਤ ਅਤੇ ਪੌਸ਼ਟਿਕ ਭੋਜਨ 'ਤੇ ਟਿਕੀ ਹੋਈ ਹੈ : ਨਵੀਨ ਜਿੰਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।