01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਆਰ.ਟੀ.ਏ. ਸਕੱਤਰ ਸੰਜੇ ਬਿਸ਼ਨੋਈ ਨੇ ਹੱਲ ਕੈਂਪ 'ਚ ਜਨਤਕ ਸ਼ਿਕਾਇਤਾਂ ਸੁਣੀਆਂ <br/>

ਆਰ.ਟੀ.ਏ. ਦੇ ਸਕੱਤਰ ਸੰਜੇ ਬਿਸ਼ਨੋਈ ਸਮਾਧਾਨ ਕੈਂਪ 'ਚ ਨਾਗਰਿਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ | ਤਸਵੀਰ : ਹਰਬੰਸ ਸਿੰਘ ਮੰਡੇਰ <br/> 09-06-2026
ਫ਼ਤਿਹਾਬਾਦ, 8 ਜੂਨ (ਹਰਬੰਸ ਸਿੰਘ ਮੰਡੇਰ)- ਆਰ.ਟੀ.ਏ. ਸਕੱਤਰ ਸੰਜੇ ਬਿਸ਼ਨੋਈ ਨੇ ਸਥਾਨਕ ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿਖੇ ਲਗਾਏ ਸਮਾਧਾਨ ਕੈਂਪ 'ਚ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦੀ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਕੈਂਪਾਂ ਦਾ ਮੁੱਖ ਉਦੇਸ਼ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਇੱਕ ਥਾਂ 'ਤੇ ਜਲਦੀ ਹੱਲ ਕਰਨਾ ਹੈ | ਉਨ੍ਹਾਂ ਅਧਿਕਾਰੀਆਂ ਨੂੰ ਹਰੇਕ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਣ ਅਤੇ ਨਿਰਧਾਰਿਤ ਸਮਾਂ ਸੀਮਾ 'ਚ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਜਾਂਚ ਕਰਨ ਤੱਥਾਂ 'ਤੇ ਆਧਾਰਿਤ ਰਿਪੋਰਟ ਪੇਸ਼ ਕਰਨ ਅਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਨਾਗਰਿਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਵਾਰ-ਵਾਰ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ | ਉਨ੍ਹਾਂ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦੇ ਹੱਲ 'ਚ ਪਾਰਦਰਸ਼ਤਾ ਜਵਾਬਦੇਹੀ ਅਤੇ ਸੰਵੇਦਨਸ਼ੀਲਤਾ ਬਣਾਈ ਰੱਖਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਅਧਿਕਾਰੀ ਗੈਰ-ਕਾਨੂੰਨੀ ਕਾਲੋਨੀਆਂ ਅਤੇ ਉਸਾਰੀ ਗਤੀਵਿਧੀਆਂ ਵਿਰੁੱਧ ਨਿਯਮਤ ਕਾਰਵਾਈ ਕਰਨ-ਡੀ. ਸੀ. <br/> ਅਗਲੀ ਖ਼ਬਰ ਹਿਸਾਰ ਮੁਰਦਾਘਰ ਵਿਚ ਵੱਡੀ ਲਾਪਰਵਾਹੀ, ਚੂਹਿਆਂ ਨੇ ਕੁਤਰੀ ਅÏਰਤ ਦੀ ਲਾਸ਼ ਪਰਿਵਾਰਕ ਮੈਂਬਰਾਂ ਦਾ ਹੰਗਾਮਾ, ਜਾਂਚ ਦੀ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।