25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨੌਜਵਾਨ ਦਾ ਚਾਕੂ ਮਾਰਕੇ ਕਤਲ

ਅਜੀਤ ਡੈਸਕ 10-06-2026
ਲੜਕੀ ਨਾਲ ਫੋਨ 'ਤੇ ਗੱਲ ਕਰਨ ਦਾ ਸ਼ੱਕ
ਸਿਰਸਾ, 9 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਸੰਜੈ ਕਾਲੋਨੀ 'ਚ ਬੀਤੀ ਦੇਰ ਰਾਤ ਦੋ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਘਰੋਂ ਸਦਕੇ ਉਸ 'ਤੇ ਚਾਕੂਆਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ | ਜ਼ਖ਼ਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੰਜੈ ਕਾਲੋਨੀ ਵਾਸੀ ਸੰਦੀਪ ਕੁਮਾਰ ਵਜੋਂ ਹੋਈ ਹੈ | ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ | ਮਿ੍ਤਕ ਦੀ ਲਾਸ਼ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ | ਪਰਿਵਾਰਕ ਮੈਂਬਰਾਂ ਦੇ ਬਿਆਨ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਸੰਦੀਪ ਕੁਮਾਰ ਬੀਤੀ ਦੇਰ ਰਾਤ ਦੋ ਨੌਜਵਾਨਾਂ ਨੇ ਦੁਰਗਾ ਮੰਦਿਰ ਸੱਦਸਿਆ ਸੀ | ਦੱਸਿਆ ਗਿਆ ਹੈ ਕਿ ਦੋ ਨੌਜਵਾਨਾਂ ਨੇ ਸੰਦੀਪ ਕੁਮਾਰ 'ਤੇ ਚਾਕੂਆਂ ਨਾਲ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤੀ | ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਦੱਸਿਆ ਗਿਆ ਹੈ ਕਿ ਸੰਦੀਪ ਕੁਮਾਰ ਫੋਨ 'ਤੇ ਕਿਸੇ ਲੜਕੀ ਨਾਲ ਗੱਲ ਕਰਦਾ ਸੀ ਜਿਸ ਤੋਂ ਨਰਾਜ ਲੜਕੀ ਦੇ ਪਰਿਵਾਰ ਵਾਲਿਆਂ ਨੇ ਕਥਿਤ ਤੌਰ 'ਤੇ ਉਸ ਉਪਰ ਚਾਕੂਆਂ ਨਾਲ ਹਮਲਾ ਕਰ ਦਿੱਤਾ | ਪੁਲਿਸ ਨੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਫਿਲਹਾਲ ਇਸ ਮਾਮਲੇ 'ਚ ਹਾਲੇ ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋਈ ਹੈ | ਸਿਟੀ ਥਾਣਾ ਇੰਚਾਰਜ ਬਲਰਾਜ ਸਿੰਘ ਨੇ ਦੱਸਿਆ ਹੈ ਕਿ ਕੁਝ ਲੋਕਾਂ 'ਚ ਝਗੜਿਆ ਹੋਇਆ ਸੀ ਅਤੇ ਝਗੜੇ ਦੌਰਾਨ ਸੰਦੀਪ ਕੁਮਾਰ ਦੇ ਸੱਟਾਂ ਲੱਗੀਆਂ ਸਨ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਹੋਵੇਗਾ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਦੋ-ਪਹੀਆ ਵਾਹਨ ਅਪਰਾਧ ਕੰਟਰੋਲ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਗੇ-ਐਸ.ਪੀ. ਮਨਪ੍ਰੀਤ ਸਿੰਘ ਸੂਦਨ ਜ਼ਿਲ੍ਹ... ਅਗਲੀ ਖ਼ਬਰ ਪੰਜਾਬ ਕਾਂਗਰਸ ਨੂੰ ਮਹਿੰਗੀ ਪੈ ਸਕਦੀ ਹੈ ਲੀਡਰਸ਼ਿਪ ਸੰਬੰਧੀ ਅਨਿਸਚਿਤਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।