27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਲੱਖਾਂ ਰੁਪਏ ਦੀ 34 ਗ੍ਰਾਮ 43 ਮਿਲੀਗ੍ਰਾਮ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਅਜੀਤ ਡੈਸਕ 10-06-2026
ਸਿਰਸਾ, 9 ਜੂਨ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਦੀ ਸੀਆਈਏ ਐਲਨਾਬਾਦ ਪੁਲਿਸ ਟੀਮ ਨੇ ਪਿੰਡ ਕਰੀਵਾਲਾ ਖੇਤਰ ਵਿੱਚ ਇੱਕ ਮੋਟਰਸਾਈਕਲ ਸਵਾਰ ਤੋਂ ਲੱਖਾਂ ਰੁਪਏ ਦੀ 34 ਗ੍ਰਾਮ 43 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਹ ਜਾਣਕਾਰੀ ਦਿੰਦੇ ਹੋਏ ਸੀਆਈਏ ਐਲਨਾਬਾਦ ਪੁਲਿਸ ਟੀਮ ਦੇ ਇੰਚਾਰਜ ਨੇ ਦੱਸਿਆ ਕਿ ਗਿ੍ਫ਼ਤਾਰ ਨੌਜਵਾਨ ਦੀ ਪਛਾਣ ਜਸ਼ਪਾਲ ਉਰਫ਼ ਪਾਲਾ ਪੁੱਤਰ ਸਾਧ ਸਿੰਘ ਵਾਸੀ ਪਿੰਡ ਕਰੀਵਾਲਾ, ਜ਼ਿਲ੍ਹਾ ਸਿਰਸਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਸੀਆਈਏ ਐਲਨਾਬਾਦ ਪੁਲਿਸ ਦੀ ਇੱਕ ਟੀਮ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਕਰੀਵਾਲਾ ਖੇਤਰ ਵਿੱਚ ਮੌਜੂਦ ਸੀ | ਇਸ ਦੌਰਾਨ ਸਾਹਮਣੇ ਤੋਂ ਇੱਕ ਬਾਈਕ ਸਵਾਰ ਨੌਜਵਾਨ ਨੂੰ ਆਉਂਦਾ ਦੇਖਿਆ ਗਿਆ | ਸਾਹਮਣੇ ਪੁਲਿਸ ਦੀ ਗੱਡੀ ਦੇਖ ਕੇ ਮੋਟਰਸਾਈਕਲ ਸਵਾਰ ਨੌਜਵਾਨ ਨੇ ਅਚਾਨਕ ਮੋਟਰਸਾਈਕਲ ਪਿੱਛੇ ਮੋੜ ਲਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ | ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਨੌਜਵਾਨ ਨੂੰ ਫੜ ਲਿਆ ਅਤੇ ਇੱਕ ਗਜ਼ਟਿਡ ਅਧਿਕਾਰੀ ਦੀ ਹਾਜ਼ਰੀ ਵਿੱਚ ਉਸਦੀ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਵਿੱਚੋਂ 34 ਗ੍ਰਾਮ 43 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਨੌਜਵਾਨ ਖ਼ਿਲਾਫ਼ ਥਾਣਾ ਰਾਣੀਆ ਵਿੱਚ ਨਾਰਕੋਟਿਕ ਡਰੱਗਜ਼ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਸੀਆਈਏ ਇੰਚਾਰਜ ਨੇ ਦੱਸਿਆ ਕਿ ਗਿ੍ਫ਼ਤਾਰ ਨੌਜਵਾਨ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ ਅਤੇ ਰਿਮਾਂਡ ਦੌਰਾਨ ਹੈਰੋਇਨ ਤਸਕਰੀ ਦੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਲੋਕਾਂ ਬਾਰੇ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਟੋਹਾਣਾ ਦੇ ਭਾਟੀਆ ਨਗਰ ਵਿੱਚ ਖੜ੍ਹੀ ਅਲਟੋ ਕਾਰ ਨੂੰ ਅਣਪਛਾਤੇ ਵਿਅਕਤੀਆਂ ਨੇ ਲਗਾਈ ਅੱਗ ਪੈਟਰੋਲ ਦੀਆਂ ਖਾਲੀ ਬੋਤਲਾਂ ਬ... ਅਗਲੀ ਖ਼ਬਰ ਅਣਪਛਾਤੇ ਚੋਰ ਇਕ ਵਪਾਰੀ ਦੇ ਘਰੋਂ ਸੋਨੇ-ਚਾਂਦੀ ਦੇ ਗਹਿਣੇ, ਨਕਦੀ ਅਤੇ ਹੋਰ ਸਾਮਾਨ ਲੈ ਕੇ ਗਏ ਲਗਭਗ ਡੇਢ ਕਰੋੜ ਰੁਪਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।