ਯਮੁਨਾਨਗਰ, 9 ਜੂਨ (ਨਿਮਰ)-ਪੀ. ਓ. ਸਟਾਫ਼ ਦੀ ਇਕ ਟੀਮ ਵਲੋਂ ਇਕ ਭਗੌੜੇ ਮੁਲਜ਼ਮ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਗਈ ਹੈ | ਇਸ ਬਾਬਤ ਜਾਣਕਾਰੀ ਦਿੰਦਿਆਂ ਪੁਲਿਸ ਬੁਲਾਰੇ ਨੇ ਦੱਸਿਆ ਕਿ ਪੀ. ਓ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਰਾਜਪਾਲ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਨੇ ਇਕ ਸੂਚਨਾ ਦੇ ਆਧਾਰ 'ਤੇ ਇਕ ਭਗੌੜੇ ਮੁਲਜ਼ਮ ਵਿਜੇ ਉਰਫ਼ ਕਿਡਾ ਪੁੱਤਰ ਖੇਮਚੰਦ ਵਾਸੀ ਹਰਬੰਸਪੁਰਾ ਕਾਲੋਨੀ ਨੂੰ ਸਫ਼ਲਤਾਪੂਰਵਕ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਇਕ ਅਪਰਾਧਿਕ ਮਾਮਲੇ 'ਚ ਸ਼ਾਮਿਲ ਸੀ ਅਤੇ ਅਦਾਲਤ 'ਚ ਪੇਸ਼ ਨਾ ਹੋਣ ਕਾਰਨ ਅਦਾਲਤ ਵਲੋਂ ਉਸਨੂੰ ਭਗੌੜਾ ਐਲਾਨਿਆ ਗਿਆ ਸੀ |