ਨਵੀਂ ਦਿੱਲੀ,10 ਜੂਨ (ਜਗਤਾਰ ਸਿੰਘ)- ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ-ਸਭਾ ਲਈ ਉਮੀਦਵਾਰ ਤਰੁਣ ਚੁੱਘ ਨੇ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ ¢ ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਸਿੱਖ ਆਗੂ ਇਮਪ੍ਰੀਤ ਸਿੰਘ ਬਖ਼ਸ਼ੀ ਸਮੇਤ ਹੋਰਨਾ ਨੇ ਵੀ ਹਾਜ਼ਰੀ ਭਰੀ ¢ ਤਰੁਣ ਚੁੱਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੇ 12 ਸਾਲ ਪੂਰੇ ਹੋ ਗਏ ਹਨ ਅਤੇ ਇਹ 12 ਸਾਲ ਦੇਸ਼ ਨੂੰ ਤਰੱਕੀ ਵੱਲ ਲੈ ਗਏ ਹਨ ¢ ਪੀ.ਐਮ. ਮੋਦੀ ਦੀਆਂ ਉਪਲਬਧੀਆਂ ਗਿਣਾਉਂਦੇ ਹੋਏ ਤਰੁਣ ਚੁੱਘ ਨੇ ਦੱਸਿਆ ਕਿ ਸਿੱਖਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਹੀ ਪ੍ਰਧਾਨ ਮੰਤਰੀ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਫ਼ੈਸਲਾ ਲਿਆ,ਜਿਸ ਦੇ ਦਰਸ਼ਨਾਂ ਬਾਰੇ ਸਿੱਖ ਭਾਈਚਾਰੇ ਵੱਲੋਂ ਰੋਜ਼ਾਨਾ ਅਰਦਾਸ ਕੀਤੀ ਜਾਂਦੀ ਹੈ ¢ ਇਸ ਤੋਂ ਇਲਾਵਾ ਪੀ.ਐੱਮ. ਵੱਲੋਂ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਲੰਗਰ ਨੂੰ ਜੀ.ਐੱਸ.ਟੀ. ਤੋਂ ਛੋਟ ਦਿੱਤੀ ਗਈ ¢ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ ਬਹੁਤ ਕੁਝ ਕੀਤਾ ਹੈ ¢ ਪੰਜਾਬ ਵਿਚ ਦੋ ਪੀ.ਜੀ.ਆਈ., ਇਕ ਏਮਜ਼, ਇਕ ਮੈਡੀਕਲ ਕਾਲਜ ਅਤੇ ਇੱਕ ਆਈ.ਆਈ.ਟੀ. ਪ੍ਰਦਾਨ ਕਰਨ ਲਈ ਕੰਮ ਕੀਤਾ ਅਤੇ ਪੂਰੀ ਦੁਨੀਆ ਨੇ ਭਾਰਤ ਦੀ ਸ਼ਾਨ ਵੇਖੀ ਹੈ ¢