08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪਿਛਲੇ ਚਾਰ ਦਿਨਾਂ ਤੋਂ ਬਿਜਲੀ ਸਪਲਾਈ ਠੱਪ, ਪਿੰਡ ਵਾਸੀਆਂ ਨੇ ਲਾਇਆ ਜਾਮ <br/>

ਟੋਹਾਣਾ ਨੇੜਲੇ ਪਿੰਡ ਜਮਾਲਪੁਰ ਸ਼ੇਖ਼ਾਂ ਬਿਜਲੀ ਸਪਲਾਈ ਨੂੰ ਲੈ ਕੇ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਦੇ ਪਿੰਡ ਵਾਸੀ | ਤਸਵੀਰ : ਮਨਜੀਤ ਸਿੰਘ ਟੋਹਾਣਾ <br/> 12-06-2026
ਟੋਹਾਣਾ, 11 ਜੂਨ (ਮਨਜੀਤ ਸਿੰਘ) - ਨੇੜਲੇ ਪਿੰਡ ਜਮਾਲਪੁਰ ਸ਼ੇਖ਼ਾਂ ਵਿਚ ਪਿਛਲੇ ਚਾਰ ਦਿਨਾਂ ਤੋਂ ਬਿਜਲੀ ਸਪਲਾਈ ਨਿਰੰਤਰ ਪ੍ਰਭਾਵਿਤ ਰਹਿਣ ਕਾਰਨ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਮੱਸਿਆ ਤੋਂ ਦੁਖੀ ਪਿੰਡ ਵਾਸੀਆਂ ਨੇ ਕੁਲਾਂ, ਫ਼ਤਿਹਾਬਾਦ ਸੜਕ 'ਤੇ ਆ ਕੇ ਜਾਮ ਲਗਾ ਕੇ ਆਪਣਾ ਰੋਸ ਪ੍ਰਗਟਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਆਮ ਜਨ ਜੀਵਨ ਬਿਜਲੀ ਸਪਲਾਈ 'ਤੇ ਪੂਰੀ ਤਰ੍ਹਾਂ ਨਿਰਭਰ ਹੋ ਗਿਆ ਹੈ | ਘਰੇਲੂ ਕੰਮਕਾਜ, ਪਾਣੀ ਦੀ ਸਪਲਾਈ ਅਤੇ ਹੋਰ ਮਸ਼ੀਨੀ ਕੰਮ ਬਿਜਲੀ ਤੋਂ ਬਿਨਾਂ ਸੰਭਵ ਨਹੀਂ ਹਨ | ਉਨ੍ਹਾਂ ਕਿਹਾ ਕਿ ਬਿਜਲੀ ਨਾ ਹੋਣ ਕਾਰਨ ਅੱਤ ਦੀ ਗਰਮੀ ਵਿੱਚ ਵਾਟਰ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਪਿੰਡ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਉਹ ਬਿਜਲੀ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਮਿਲ ਚੁੱਕੇ ਹਨ, ਪਰ ਮੌਕੇ 'ਤੇ ਨਾ ਤਾਂ ਕੋਈ ਬਿਜਲੀ ਵਿਭਾਗ ਦਾ ਅਧਿਕਾਰੀ ਪਹੁੰਚਿਆ ਅਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ | ਜਾਮ ਦੌਰਾਨ ਪੁਲਿਸ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਦੋ ਘੰਟਿਆਂ ਦੇ ਅੰਦਰ ਬਿਜਲੀ ਸਪਲਾਈ ਸੁਚਾਰੂ ਕਰ ਦਿੱਤੀ ਜਾਵੇਗੀ | ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਨੂੰ ਬਿਜਲੀ ਸਪਲਾਈ ਸਮੈਣ ਫੀਡਰ ਤੋਂ ਮਿਲਦੀ ਹੈ, ਜੋ ਕਰੀਬ 20 ਕਿਲੋਮੀਟਰ ਦੂਰ ਸਥਿਤ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਹਲਕੀ ਜਿਹੀ ਹਵਾ ਚੱਲਣ 'ਤੇ ਵੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਜਾਂਦੀ ਹੈ | ਇਹ ਸਮੱਸਿਆ ਪਿਛਲੇ ਕਰੀਬ 15 ਦਿਨਾਂ ਤੋਂ ਚੱਲ ਰਹੀ ਹੈ, ਜਦਕਿ ਪਿਛਲੇ ਚਾਰ ਦਿਨਾਂ ਤੋਂ ਹਾਲਾਤ ਹੋਰ ਵੀ ਗੰਭੀਰ ਬਣੇ ਹੋਏ ਹਨ | ਦੁਖੀ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਹਲਕੇ ਦੇ ਵਿਧਾਇਕ ਰਾਹੀਂ ਆਪਣੀਆਂ ਸਮੱਸਿਆਵਾਂ ਸਰਕਾਰ ਤੱਕ ਪਹੁੰਚਾ ਰਹੇ ਹਨ | ਉਨ੍ਹਾਂ ਨੇ ਬਿਜਲੀ ਵਿਭਾਗ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਿਜਲੀ ਅਤੇ ਪਾਣੀ ਸਪਲਾਈ ਨਾਲ ਸਬੰਧਿਤ ਸਮੱਸਿਆਵਾਂ ਦਾ ਜਲਦ ਤੋਂ ਜਲਦ ਸਥਾਈ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ |

ਪਿਛਲੀ ਖ਼ਬਰ ਨਵੀਨ ਜਿੰਦਲ ਫਾਊਾਡੇਸ਼ਨ ਨੇ ਦੁਸੇਰਪੁਰ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਪਿੰਡ ਫ਼ਤਹਿਪੁਰੀ 'ਚ ਤੂਫ਼ਾਨ ਦੌਰਾਨ ਡਿਗਿਆ ਬਿਜਲੀ ਦਾ ਟਰਾਂਸਫਾਰਮਰ ਬਣਿਆ ਖ਼ਤਰਾ ਪਿੰਡ ਵਾਸੀਆਂ ਨੇ ਕੀਤੀ ਤੁਰੰਤ ਕਾਰਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।