17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਹਰਿਆਣਾ 'ਚ ਵਿਸ਼ੇਸ਼ ਗਹਿਣ ਪੁਨਰ ਨਿਰੀਖਣ-2026 ਦੇ ਸਫ਼ਲ ਲਾਗੂ ਕਰਨ ਲਈ ਚੋਣ ਅਮਲੇ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ-ਏ. ਸ੍ਰੀਨਿਵਾਸ ਨਾਗਰਿਕਾਂ ਦੀ ਸਹਾਇਤਾ ਲਈ ਸਾਰੇ ਜ਼ਿਲਿ੍ਹਆਂ 'ਚ ਟੋਲ-ਫਰੀ ਨੰਬਰ 1950 ਅਤੇ ਹੈਲਪ ਡੈਸਕ ਕੀਤੇ ਚਾਲੂ <br/>

ਅਜੀਤ ਡੈਸਕ 12-06-2026
ਚੰਡੀਗੜ੍ਹ, 11 ਜੂਨ (ਰਾਮ ਸਿੰਘ ਬਰਾੜ) - ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਹਰਿਆਣਾ ਵਿਚ 'ਵਿਸ਼ੇਸ਼ ਗਹਿਣ ਪੁਨਰੀਖਣ-2026' ਨੂੰ ਪੂਰੀ ਤਰ੍ਹਾਂ ਸਫ਼ਲ, ਪ੍ਰਭਾਵੀ, ਪਾਰਦਰਸ਼ੀ ਅਤੇ ਗਲਤੀ ਰਹਿਤ ਬਣਾਉਣ ਲਈ ਵਿਆਪਕ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਏ. ਸ਼੍ਰੀਨਿਵਾਸ ਨੇ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਸੁਚਾਰੂ ਰੂਪ ਵਿੱਚ ਸਪੰਨ ਕਰਾਉਣ ਲਈ ਰਾਜ ਦੇ ਸਾਰੇ ਜ਼ਿਲਿ੍ਹਆਂ ਵਿੱਚ ਚੋਣ ਰਜਿਸਟਰੇਸ਼ਨ ਅਧਿਕਾਰੀਆਂ (ਈਆਰਓ), ਵਧੀਕ ਚੋਣ ਰਜਿਸਟ?ਰੇਸ਼ਨ ਅਧਿਕਾਰੀਆਂ (ਏਈਆਰਓ) ਅਤੇ ਬੂਥ ਲੈਵਲ ਅਧਿਕਾਰੀਆਂ (ਬੀਐਲਓ) ਲਈ 12 ਜੂਨ ਤੱਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਹੀ ਹੈ | ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਪੂਰੀ ਪੁਨਰ ਨਿਰੀਖਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਗਲਤੀ ਰਹਿਤ ਬਣਾਉਣਾ ਹੈ | ਸਿਖਲਾਈ ਦੌਰਾਨ ਬੀਐਲਓਜ਼ ਨੂੰ ਮੁੱਖ ਬਿੰਦੂਆਂ 'ਤੇ ਵਿਸਥਾਰਪੂਰਵਕ ਜਾਣਕਾਰੀ ਅਤੇ ਨਿਰਦੇਸ਼ ਦਿੱਤੇ ਜਾ ਰਹੇ ਹਨ, ਜਿਵੇਂ ਕਿ ਮਿ੍ਤਕ ਜਾਂ ਜੀ ਥਾਂ ਚਲੇ ਗਏ ਵੋਟਰਾਂ ਦੀ ਸਹੀ ਤਸਦੀਕ ਕਰਨਾ, ਚੋਣ ਕਮਿਸ਼ਨ ਦੀਆਂ ਡਿਜੀਟਲ ਤਕਨੀਕਾਂ ਅਤੇ ਐਪਸ ਦੀ ਕੁਸ਼ਲ ਵਰਤੋਂ ਬਾਰੇ ਸਿਖਲਾਈ, ਸੌ ਫੀਸਦੀ ਰਜਿਸਟ?ਰੇਸ਼ਨ ਕਰਕੇ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ, ਚੋਣ ਕਮਿਸ਼ਨ ਦੁਆਰਾ ਨਿਰਧਾਰਤ ਟਾਈਮ-ਲਾਈਨ ਦੇ ਅੰਦਰ ਸਾਰੇ ਕਾਰਜ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਪੂਰੇ ਕਰਨਾ ਸ਼ਾਮਲ ਹੈ | ਉਨ੍ਹਾਂ ਕਿਹਾ ਕਿ ਬੀਐਲਓਜ਼ ਜਨਤਾ ਅਤੇ ਚੋਣ ਕਮਿਸ਼ਨ ਵਿਚਕਾਰ ਸਭ ਤੋਂ ਮਜ਼ਬੂਤ ਕੜੀ ਹਨ | ਉਨ੍ਹਾਂ ਨੇ ਵੋਟਰਾਂ ਨਾਲ ਪ੍ਰਭਾਵੀ ਸੰਵਾਦ ਸਥਾਪਿਤ ਕਰਨਾ ਹੈ ਅਤੇ ਹਰ ਯੋਗ ਨਾਗਰਿਕ ਨੂੰ ਇਸ ਪ੍ਰਕਿਰਿਆ ਨਾਲ ਜੋੜਨਾ ਹੈ | ਉਨ੍ਹਾਂ ਕਿਹਾ ਕਿ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਾਰੇ ਜ਼ਿਲਿ੍ਹਆਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟਾਂ ਲਈ ਵੀ ਓਰੀਐਂਟੇਸ਼ਨ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਵਰਕਸ਼ਾਪ ਦਾ ਉਦੇਸ਼ ਉਨ੍ਹਾਂ ਨੂੰ ਵਿਸ਼ੇਸ਼ ਗਹਿਣ ਪੁਨਰ ਨਿਰੀਖਣ ਦੀਆਂ ਬਾਰੀਕੀਆਂ, ਇਸਦੇ ਉਦੇਸ਼ ਅਤੇ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭੂਮਿਕਾ ਤੇ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਉਹ ਇਸ ਰਾਸ਼ਟਰੀ ਕਾਰਜ ਵਿੱਚ ਆਪਣਾ ਸਰਗਰਮ ਸਹਿਯੋਗ ਦੇ ਸਕਣ | ਏ. ਸ਼੍ਰੀਨਿਵਾਸ ਨੇ ਜਾਣਕਾਰੀ ਦਿੱਤੀ ਕਿ ਵੋਟਰਾਂ ਦੀ ਸਹੂਲਤ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਰਾਜ ਦੇ ਸਾਰੇ ਜ਼ਿਲਿ੍ਹਆਂ ਵਿੱਚ ਟੋਲ-ਫਰੀ ਨੰਬਰ 1950 ਚਾਲੂ ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ, ਸਾਰੇ ਚੋਣ ਰਜਿਸਟਰੇਸ਼ਨ ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿਚ ਆਪਣੇ ਨਾਮ ਦੀ ਜਾਂਚ ਕਰ ਸਕਦੇ ਹਨ, ਨਵੀਂ ਰਜਿਸਟਰੇਸ਼ਨ ਲਈ ਬਿਨੈ ਕਰ ਸਕਦੇ ਹਨ, ਪੁਰਾਣੇ ਰਿਕਾਰਡ ਵਿੱਚ ਲੋੜੀਂਦੀ ਸੋਧ ਜਾਂ ਸੁਧਾਰ ਕਰਵਾ ਸਕਦੇ ਹਨ | ਮੁੱਖ ਚੋਣ ਅਧਿਕਾਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹੈਲਪ ਡੈਸਕ 'ਤੇ ਆਉਣ ਵਾਲੇ ਨਾਗਰਿਕਾਂ ਨੂੰ ਸਾਰੇ ਲੋੜੀਂਦੇ ਫਾਰਮ ਤੁਰੰਤ ਉਪਲਬਧ ਕਰਵਾਏ ਜਾਣ ਅਤੇ ਉਨ੍ਹਾਂ ਦੀ ਚੋਣ ਸਬੰਧੀ ਹਰ ਸਮੱਸਿਆ ਦਾ ਮੌਕੇ 'ਤੇ ਹੀ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ |

ਪਿਛਲੀ ਖ਼ਬਰ ਰੋਹਤਕ ਵਿਖੇ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਨਿਗਮ ਨੇ ਬਾਜ਼ਾਰਾਂ 'ਚੋਂ ਨਾਜਾਇਜ਼ ਕਬਜ਼ੇ ਦੂਰ ਕਰਵਾਏ ਅਗਲੀ ਖ਼ਬਰ ਕੰਵਰਪਾਲ ਵਲੋਂ ਅਜਾਤ ਆਸ਼ਰਮ ਬਾਣੀਆਵਾਲਾ ਵਿਖੇ ਗਊ ਆਸ਼ਰਮ ਨੂੰ 5,11,000 ਦੀ ਗ੍ਰਾਂਟ ਦਾ ਚੈੱਕ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।