18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਗਿਆਨੀ ਰਘਬੀਰ ਸਿੰਘ ਨੇ ਸਰਕਾਰ ਦੀ ਚਾਕਰੀ ਨੂੰ ਦਿੱਤੀ ਤਰਜੀਹ, ਅਕਾਲ ਤਖ਼ਤ ਦੇ ਹੁਕਮਾਂ ਦੀ ਕੀਤੀ ਉਲੰਘਣਾ- ਸਰਨਾ

ਅਜੀਤ ਡੈਸਕ 12-06-2026
ਨਵੀਂ ਦਿੱਲੀ,11 ਜੂਨ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ, ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਅਤੇ ਸਰਕਾਰ ਦੀ ਚਾਕਰੀ ਕਾਰਨ ਦਾ ਦੋਸ਼ ਲਾਇਆ, ਇਸ ਦੇ ਨਾਲ ਹੀ ਇਹ ਸਪਸ਼ਟੀਕਰਨ ਵੀ ਮੰਗਿਆ ਕਿ, ਕੀ ਗਿਆਨੀ ਰਘਬੀਰ ਸਿੰਘ ,ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉੱਪਰ ਮੰਨਦੇ ਹਨ? ਸਰਨਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਜੋ ਸਿੱਟ ਅੱਗੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ ਹਨ,ਇਸ ਨਾਲ ਉਨ੍ਹਾਂ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਉਹ ਬੇਸ਼ੱਕ ਕੌਮ ਦੇ ਸਿਰਮੌਰ ਰੁਤਬਿਆਂ 'ਤੇ ਰਹੇ ਪਰ ਉਹ ਸਿੱਖ ਰਵਾਇਤਾਂ ਤੇ ਸਿੱਖੀ ਅਸੂਲਾਂ ਨਾਲ ਦੂਰ-ਦੂਰ ਤੱਕ ਕੋਈ ਵਾਸਤਾ ਨਹੀਂ ਰੱਖਦੇ ¢ ਸਰਨਾ ਨੇ ਚੇਤਾ ਕਰਾਇਆ ਕਿ 2 ਜਨਵਰੀ 2004 ਨੂੰ ਸ੍ਰੀ ਅਕਾਲ ਤਖ਼ਤ ਦੇ ਤਤਕਾਲੀ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਵਲੋਂ ਜਾਰੀ ਕੀਤੇ ਆਦੇਸ਼ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਚੱਲਦੇ ਮਸਲਿਆਂ ਬਾਰੇ ਅਦਾਲਤ ਜਾਂ ਹੋਰ ਕਿਤੇ ਪੇਸ਼ ਹੋਣ ਬਾਰੇ ਰੋਕ ਲਗਾਈ ਗਈ ਸੀ ¢ ਇਸ ਤੋਂ ਇਲਾਵਾ 5 ਮਈ 2017 ਨੂੰ ਪੰਜ ਸਿੰਘ ਸਾਹਿਬਾਨਾਂ ਵਲੋਂ ਸਪਸ਼ਟ ਆਦੇਸ਼ ਜਾਰੀ ਕੀਤਾ ਗਿਆ ਸੀ ਕਿ ਗੁਰੂ ਘਰਾਂ ਦੇ ਮਸਲਿਆਂ ਨੂੰ ਅਦਾਲਤਾਂ ਆਦਿ ਵਿਚ ਨਾ ਲਿਜਾਇਆ ਜਾਵੇ ਪਰ ਇਸ ਦੇ ਬਾਵਜੂਦ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਕੌਮੀ ਭਾਵਨਾਵਾਂ ਨੂੰ ਠੋਸ ਪਹੁੰਚਾਈ ਹੈ ¢
ਪਿਛਲੀ ਖ਼ਬਰ ਨੀਟ ਦੀ ਪ੍ਰੀਖਿਆ ਦੇਣ ਜਾਣ ਵਾਲੇ ਵਿਦਿਆਰਥੀਆਂ ਦੇ ਨਾਲ ਇੱਕ ਪਰਿਵਾਰਕ ਮੈਂਬਰ ਨੂੰ ਵੀ ਮਿਲੇਗੀ ਸਰਕਾਰੀ ਬੱਸਾਂ ਵਿਚ ਮੁਫ਼ਤ... ਅਗਲੀ ਖ਼ਬਰ ਪੁਲਿਸ ਨੇ ਆਨਲਾਈਨ ਨਿਵੇਸ਼ ਘੁਟਾਲੇ ਦਾ ਕੀਤਾ ਪਰਦਾਫਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।