10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਕੇਂਦਰ ਸਰਕਾਰ ਦੇ 12 ਸਾਲ ਪੂਰੇ ਹੋਣ 'ਤੇ ਬੂਟੇ ਲਗਾਉਣ ਦਾ ਪ੍ਰੋਗਰਾਮ

ਅਜੀਤ ਡੈਸਕ 14-06-2026
ਚੌਧਰੀ ਦੁੜਾਰਾਮ ਨੇ ਵਾਤਾਵਰਨ ਸੁਰੱਖਿਆ ਦਾ ਸੰਦੇਸ਼ ਦਿੱਤਾ
ਫ਼ਤਿਹਾਬਾਦ, 13 ਜੂਨ (ਹਰਬੰਸ ਸਿੰਘ ਮੰਡੇਰ)- ਕੇਂਦਰ ਸਰਕਾਰ ਦੇ ਸ਼ਾਨਦਾਰ 12 ਸਾਲ ਪੂਰੇ ਹੋਣ ਮੌਕੇ ਜੰਗਲਾਤ ਵਿਭਾਗ ਨੇ ਭੱਟੂ ਤੇ ਸਿਰਸਾ ਰੋਡ 'ਤੇ ਸਥਿਤ ਹਰੀਆਂ ਪੱਟੀਆਂ 'ਚ ਬੂਟੇ ਲਗਾਉਣ ਦਾ ਪ੍ਰੋਗਰਾਮ ਕੀਤਾ | ਪ੍ਰੋਗਰਾਮ ਦਾ ਉਦੇਸ਼ ਵਾਤਾਵਰਨ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਅਤੇ ਬੂਟੇ ਲਗਾਉਣ ਦੀ ਮੁਹਿੰਮ 'ਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰਨਾ ਸੀ | ਸਮਾਗਮ 'ਚ ਸਾਬਕਾ ਸੰਸਦੀ ਸਕੱਤਰ ਤੇ ਫ਼ਤਿਹਾਬਾਦ ਦੇ ਸਾਬਕਾ ਵਿਧਾਇਕ ਚੌਧਰੀ ਦੁੜਾਰਾਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਬੂਟਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ | ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ 'ਚ ਕੇਂਦਰ ਸਰਕਾਰ ਨੇ ਵਿਕਾਸ, ਲੋਕ ਭਲਾਈ ਅਤੇ ਸੁਸ਼ਾਸਨ ਦੇ ਖੇਤਰਾਂ ਵਿਚ ਸ਼ਾਨਦਾਰ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਬੂਟੇ ਮਨੁੱਖੀ ਜੀਵਨ ਲਈ ਬਹੁਤ ਜ਼ਰੂਰੀ ਹਨ | ਵਧਦੇ ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਹਰ ਕਿਸੇ ਨੂੰ ਬੂਟੇ ਲਗਾਉਣੇ ਚਾਹੀਦੇ ਹਨ | ਪ੍ਰੋਗਰਾਮ ਦੌਰਾਨ ਨਾਗਰਿਕਾਂ ਨੂੰ ਬੂਟੇ ਲਗਾਉਣ ਦੀ ਮਹੱਤਤਾ ਤੋਂ ਵੀ ਜਾਣੂ ਕਰਵਾਇਆ ਗਿਆ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਤੇ ਵਾਤਾਵਰਨ ਸੁਰੱਖਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ | ਸਮਾਗਮ ਦੌਰਾਨ ਕਈ ਪ੍ਰਕਾਰ ਦੇ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ | ਅਧਿਕਾਰੀਆਂ ਨੇ ਕਿਹਾ ਕਿ ਲਗਾਏ ਗਏ ਬੂਟਿਆਂ ਦੀ ਨਿਯਮਿਤ ਦੇਖਭਾਲ ਯਕੀਨੀ ਬਣਾਈ ਜਾਵੇਗੀ ਤਾਂ ਜੋ ਉਹ ਵੱਡੇ ਰੁੱਖ ਬਣ ਸਕਣ ਅਤੇ ਭਵਿੱਖ ਵਿਚ ਵਾਤਾਵਰਨ ਸੁਰੱਖਿਆ ਵਿਚ ਯੋਗਦਾਨ ਪਾ ਸਕਣ | ਇਸ ਮੌਕੇ ਜ਼ਿਲ੍ਹਾ ਜੰਗਲਾਤ ਅਫ਼ਸਰ ਰਾਜੇਸ਼, ਜ਼ਿਲ੍ਹਾ ਕੁਆਰਡੀਨੇਟਰ ਭਾਰਤੀ ਅਰੋੜਾ, ਸੁਪਰਡੈਂਟ ਜੋਤਰਾਮ, ਬਲਾਕ ਅਫ਼ਸਰ ਮਹਿੰਦਰ, ਅਮੀਲਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਵਲੋਂ ਪੌਦਾ ਲਗਾ ਕੇ ਵਾਤਾਵਰਨ ਸੰਭਾਲਣ ਦਾ ਸੰਦੇਸ਼ ਅਗਲੀ ਖ਼ਬਰ ਦਿੱਲੀ 'ਚ ਮਹਿੰਗੀ ਹੋਈ ਬਿਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।