10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਬਿਜਲੀ ਬੰਦ ਹੋਣ ਕਾਰਨ ਪਾਣੀ ਸਪਲਾਈ ਠੱਪ, ਪਿੰਡ ਸਮੈਣ ਦੇ ਵਾਸੀਆਂ ਨੇ ਜਾਮ ਲਗਾਉਣ ਦੀ ਦਿੱਤੀ ਚੇਤਾਵਨੀ <br/>

ਟੋਹਾਣਾ ਦੇ ਪਿੰਡ ਸਮੈਣ ਵਿੱਚ ਪਿਛਲੇ ਦੋ ਦਿਨ ਤੋਂ ਵਾਟਰ ਵਰਕਸ ਦੀ ਬਿਜਲੀ ਬੰਦ ਹੋਣ ਕਾਰਨ ਪਾਣੀ ਦੀ ਬਣੀ ਸਮੱਸਿਆ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ | ਤਸਵੀਰ : ਮਨਜੀਤ ਸਿੰਘ ਟੋਹਾਣਾ <br/> 14-06-2026
ਟੋਹਾਣਾ, 13 ਜੂਨ (ਮਨਜੀਤ ਸਿੰਘ) - ਨੇੜਲੇ ਪਿੰਡ ਸਮੈਣ ਵਿੱਚ ਪਿਛਲੇ ਦੋ ਦਿਨਾਂ ਤੋਂ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਪਾਣੀ ਦੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ, ਜਿਸ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸਮੈਣ ਵਾਸੀਆਂ ਨੇ ਬਿਜਲੀ ਵਿਭਾਗ ਦੇ ਕਰਮਚਾਰੀਆਂ 'ਤੇ ਸਮੇਂ ਸਿਰ ਕੰਮ ਨਾ ਕਰਨ ਅਤੇ ਬਿਜਲੀ ਪ੍ਰਬੰਧ ਸੁਚਾਰੂ ਨਾ ਹੋਣ ਦੇ ਦੋਸ਼ ਲਗਾਉਂਦੇ ਹੋਏ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸਮੈਣ ਦੇ ਮੁੱਖ ਚੌਕ ਵਿੱਚ ਜਾਮ ਲਗਾਇਆ ਜਾਵੇਗਾ | ਪਿੰਡ ਵਾਸੀ ਅਨੂਪ ਅਤੇ ਪ੍ਰਦੀਪ ਨੇ ਕਿਹਾ ਕਿ ਪਿੰਡ ਵਿੱਚ ਤਾਂ ਬਿਜਲੀ ਚੱਲ ਰਹੀ ਹੈ ਪਰ ਵਾਟਰ ਵਰਕਸ ਦੀ ਬਿਜਲੀ ਤੂਫ਼ਾਨ ਕਾਰਨ ਖੰਭੇ ਡਿੱਗਣ ਨਾਲ ਬੰਦ ਪਈ ਹੈ ਜਿਸ ਕਰ ਕੇ ਪੀਣ ਵਾਲੇ ਪਾਣੀ ਦਾ ਗੰਭੀਰ ਸੰਕਟ ਪੈਦਾ ਹੋ ਗਿਆ ਹੈ, ਉਨ੍ਹਾਂ ਦੇ ਘਰਾਂ ਵਿੱਚ ਹੱਥ ਧੋਣ ਲਈ ਵੀ ਪਾਣੀ ਨਹੀਂ ਹੈ ਅਤੇ ਸਾਰੇ ਪਿੰਡ ਵਾਸੀਆਂ ਨੂੰ ਪਾਣੀ ਨੂੰ ਲੈ ਕੇ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਅਤੇ ਬਿਜਲੀ ਵਿਭਾਗ ਨੇ ਤੁਰੰਤ ਕਾਰਵਾਈ ਨਾ ਕੀਤੀ ਤਾਂ ਸਮੈਣ ਪਿੰਡ ਵਾਸੀ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ | ਉੱਧਰ, ਵਾਟਰ ਸਪਲਾਈ ਕਰਮਚਾਰੀ ਜਿਊਣਾ ਰਾਮ ਨੇ ਵੀ ਪਿੰਡ ਵਾਸੀਆਂ ਦੇ ਵਾਟਰ ਸਪਲਾਈ ਦੇ ਦੋਸ਼ਾਂ ਨੂੰ ਸਹੀ ਕਰਾਰ ਦਿੰਦੇ ਹੋਏ ਦੱਸਿਆ ਕਿ ਬਿਜਲੀ ਦੇ ਖੰਭੇ ਡਿੱਗਣ ਕਾਰਨ ਵਾਟਰ ਵਰਕਸ ਦੀ ਬਿਜਲੀ ਪਿਛਲੇ ਦੋ ਦਿਨਾਂ ਤੋਂ ਬੰਦ ਪਈ ਹੈ, ਜਿਸ ਕਾਰਨ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ | ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਦੇ ਜੇ.ਈ. ਨਾਲ ਕਈ ਵਾਰ ਫ਼ੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਸੁਣਵਾਈ ਨਹੀਂ ਹੋਈ | ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਬਿਜਲੀ ਸਪਲਾਈ ਬਹਾਲ ਕੀਤੀ ਜਾਵੇ, ਤਾਂ ਜੋ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਹੋ ਸਕੇ ਅਤੇ ਲੋਕਾਂ ਨੂੰ ਰਾਹਤ ਮਿਲ ਸਕੇ |

ਪਿਛਲੀ ਖ਼ਬਰ ਨਵੀਂ ਟਾਟਾ ਟਿਆਗੋ 'ਤੇ ਡਿੱਗੀ 10 ਫੁੱਟ ਉੱਚੀ ਕੰਧ <br/> ਅਗਲੀ ਖ਼ਬਰ ਬਿਜਲੀ ਨਾ ਹੋਣ ਕਾਰਨ ਟੋਹਾਣਾ ਦੀ ਪੰਜਾਬੀ ਬਸਤੀ ਦੇ ਲੋਕ ਦੋ ਦਿਨਾਂ ਤੋਂ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।