11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਦਾ ਐੱਚ. ਸੀ. ਸੀ. ਆਈ. ਦਫ਼ਤਰ ਵਿਖੇ ਸ਼ਾਨਦਾਰ ਸਵਾਗਤ <br/>

ਭਾਜਪਾ ਦੀ ਨਵ-ਨਿਯੁਕਤ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਦਾ ਨਿੱਘਾ ਸਵਾਗਤ ਕਰਦੇ ਹੋਏ ਹਰਿਆਣਾ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਮੈਂਬਰ | ਤਸਵੀਰ : ਨਿਮਰ <br/> 14-06-2026
ਯਮੁਨਾਨਗਰ, 13 ਜੂਨ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਮੈਂਬਰਾਂ ਨੇ ਅੱਜ ਜਗਾਧਰੀ ਸਥਿਤ ਐੱਚ. ਸੀ. ਸੀ. ਆਈ. ਦਫ਼ਤਰ ਵਿਖੇ ਭਾਜਪਾ ਦੀ ਨਵ-ਨਿਯੁਕਤ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ | ਇਸ ਮੌਕੇ 'ਤੇ ਐੱਚ. ਸੀ. ਸੀ. ਆਈ. ਦੇ ਅਧਿਕਾਰੀਆਂ ਅਤੇ ਮੈਂਬਰਾਂ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਡਾ. ਅਰਚਨਾ ਗੁਪਤਾ ਨੇ ਐੱਚ. ਸੀ. ਸੀ. ਆਈ. ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਜ ਦੇ ਵਪਾਰੀ ਅਤੇ ਉਦਯੋਗਪਤੀ ਹਰਿਆਣਾ ਦੀ ਆਰਥਿਕ ਤਰੱਕੀ ਦਾ ਮਹੱਤਵਪੂਰਨ ਥੰਮ੍ਹ ਹਨ | ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਰਕਾਰ ਉਦਯੋਗ ਅਤੇ ਵਪਾਰ ਦੇ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਵਪਾਰੀਆਂ ਅਤੇ ਉੱਦਮੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਤਿਆਰ ਹੈ | ਇਸ ਮੌਕੇ ਡਾ. ਅਰਚਨਾ ਗੁਪਤਾ ਦਾ ਸਵਾਗਤ ਕਰਦਿਆਂ ਐੱਚ. ਸੀ. ਸੀ. ਆਈ. ਦੇ ਪ੍ਰਧਾਨ ਰਾਜੇਸ਼ ਸੋਂਧੀ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਸੰਗਠਨ ਹੋਰ ਵੀ ਮਜ਼ਬੂਤ ਹੋਵੇਗਾ ਅਤੇ ਉਦਯੋਗ ਅਤੇ ਵਪਾਰ ਨਾਲ ਸੰਬੰਧਿਤ ਮੁੱਦੇ ਨਵੀਂ ਗਤੀ ਪ੍ਰਾਪਤ ਕਰਨਗੇ | ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਅਗਵਾਈ ਸੂਬੇ ਦੇ ਕਾਰੋਬਾਰੀਆਂ ਅਤੇ ਉੱਦਮੀਆਂ ਦੀਆਂ ਉਮੀਦਾਂ ਨੂੰ ਪੂਰਾ ਕਰਨ 'ਚ ਮੁੱਖ ਭੂਮਿਕਾ ਨਿਭਾਏਗੀ | ਇਸ ਮੌਕੇ ਐੱਚ. ਸੀ. ਸੀ. ਆਈ. ਦੇ ਸੂਬਾ ਜਨਰਲ ਸਕੱਤਰ ਰਾਜ ਚਾਵਲਾ, ਜ਼ਿਲ੍ਹਾ ਜਨਰਲ ਸਕੱਤਰ ਸੁਮਿਤ ਗੁਪਤਾ, ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ, ਐੱਚ. ਈ. ਆਰ. ਸੀ. ਮੈਂਬਰ ਮੁਕੇਸ਼ ਗਰਗ, ਪ੍ਰਧਾਨ ਰਾਜੇਸ਼ ਸੋਂਧੀ, ਸੂਬਾ ਜਨਰਲ ਸਕੱਤਰ ਰਾਜ ਚਾਵਲਾ, ਜ਼ਿਲ੍ਹਾ ਜਨਰਲ ਸਕੱਤਰ ਸੁਮੀਤ ਗੁਪਤਾ, ਸੰਤ ਗਿਆਨੇਸ਼ਵਰ ਕਵਾਤਰਾ, ਦੀਪਕ ਸੋਂਧੀ, ਅਨਿਲ ਗਰਗ, ਨਰਿੰਦਰ ਕੁਮਾਰ ਗੁਪਤਾ, ਤਿਲਕ ਰਾਜ ਵਿਨਾਇਕ, ਐੱਸ. ਪੀ. ਚੋਪੜਾ, ਕਪਿਲ ਗੁਪਤਾ, ਬੀ. ਐੱਸ. ਬੰਗਾ ਅਤੇ ਹੋਰ ਬਹੁਤ ਸਾਰੇ ਉੱਘੇ ਉਦਯੋਗਪਤੀ ਅਤੇ ਕਾਰੋਬਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਅਧੂਰੀ ਪਾਕਿਸਤਾਨ ਯਾਤਰਾ: ਵੈਰੀਫਿਕੇਸ਼ਨ ਪ੍ਰਕਿਰਿਆ ਵਿਚ ਅਣਗਹਿਲੀ ਦੇ ਦੋਸ਼, ਸੰਗਤ ਨੇ ਜਤਾਇਆ ਰੋਸ ਅਗਲੀ ਖ਼ਬਰ ਰਾਕੇਸ਼ ਬਿੰਦਲ ਹਰਿਆਣਾ ਵਪਾਰੀ ਭਲਾਈ ਬੋਰਡ ਦੇ ਉਪ ਚੇਅਰਮੈਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।