28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਸੀਨੀਅਰ ਨਾਗਰਿਕਾਂ ਨੂੰ ਠੱਗਣ ਵਾਲੇ 4 ਮੁਲਜ਼ਮ ਪੁਲਿਸ ਨੇ ਕੀਤੇ ਗਿ੍ਫ਼ਤਾਰ <br/>

ਅਜੀਤ ਡੈਸਕ 16-06-2026
ਨਵੀਂ ਦਿੱਲੀ, 15 ਜੂਨ (ਡਾ. ਬਲਵਿੰਦਰ ਸਿੰਘ ਸੋਢੀ)-ਦੱਖਣੀ ਪੱਛਮੀ ਜ਼ਿਲ੍ਹੇ ਦੀ ਸਾਈਬਰ ਪੁਲਿਸ ਨੇ ਬੀਮਾ ਪਾਲਿਸੀ ਨਵੀਨੀਕਰਨ ਦੇ ਬਹਾਨੇ ਨਾਗਰਿਕਾਂ ਖਾਸ ਕਰਕੇ ਸੀਨੀਅਰ ਨਾਗਰਿਕਾਂ ਨਾਲ ਧੋਖਾਧੜੀ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ 4 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਨਾਂਅ ਸੁਨੀਲ ਕੁਮਾਰ ਰਾਵਤ (38), ਰਾਹੁਲ (28), ਸੋਨੂ (37), ਸ਼ਿਵਮ ਉਰਫ ਮੋਨੂ (26) ਹਨ | ਇਨ੍ਹਾਂ ਕੋਲੋਂ ਪੁਲਿਸ ਨੇ 2 ਲੱਖ ਰੁਪਏ ਦੀ ਨਕਦੀ, 3 ਕੀਪੈਡ ਮੋਬਾਈਲ, 7 ਐਂਡਰਾਇਡ ਮੋਬਾਈਲ, ਵੱਟਸਐਪ ਚੈਟਾਂ ਅਤੇ ਨਕਦੀ ਬੀਮਾ ਪਾਲਿਸੀ ਦਸਤਾਵੇਜ਼ ਬਰਾਮਦ ਕੀਤੇ ਹਨ | ਇਸ ਮਾਮਲੇ ਪ੍ਰਤੀ ਕਿਸੇ ਵਿਅਕਤੀ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ ਕਿ ਉਸ ਦੇ ਨਾਲ ਧੋਖਾ ਹੋਇਆ ਹੈ | ਇਸ ਮਾਮਲੇ ਵਿਚ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕਰਦੇ ਹੋਏ ਮੋਬਾਈਲ ਨੰਬਰ, ਡਿਜੀਟਲ ਫੁੱਟ ਪਿ੍ੰਟ, ਵਿੱਤੀ ਲੈਣ-ਦੇਣ, ਤਕਨੀਕੀ ਵਿਸ਼ਲੇਸ਼ਣ ਕੀਤਾ | ਇਸ ਤੋਂ ਇਲਾਵਾ ਪੁਲਿਸ ਨੰੂ ਇਕ ਗੁਪਤ ਸੂਚਨਾ ਮਿਲੀ, ਜਿਸ ਦੇ ਆਧਾਰ 'ਤੇ ਪੁਲਿਸ ਨੇ ਸੁਨੀਲ ਕੁਮਾਰ ਰਾਵਤ ਨੂੰ ਦਿੱਲੀ ਦੇ ਗਾਂਧੀ ਨਗਰ ਤੋਂ ਗਿ੍ਫ਼ਤਾਰ ਕਰ ਲਿਆ ਅਤੇ ਉਸ ਤੋਂ ਪੁੱਛ-ਪੜਤਾਲ ਕਰਨ ਤੇ ਉਸ ਦੇ ਸਾਥੀਆਂ ਨੂੰ ਕਾਬੂ ਕਰ ਲਿਆ | ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਗੱਡੀਆਂ ਚੋਰੀ ਕਰਨ ਵਾਲਾ ਦੋਸ਼ੀ ਪੁਲਿਸ ਨੇ ਕੀਤਾ ਗਿ੍ਫ਼ਤਾਰ <br/> ਅਗਲੀ ਖ਼ਬਰ ਐਸ.ਡੀ.ਐਮ. ਟੋਹਾਣਾ ਆਕਾਸ਼ ਸ਼ਰਮਾ ਨੇ ਸਮਾਧਾਨ ਕੈਂਪ ਵਿੱਚ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਅਰਜ਼ੀ ਦੇ ਸਮੇਂ ਸਿਰ ਨਿਪਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।