25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਤਿਲੋਕੇਵਾਲਾ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 17-06-2026
ਕਾਲਾਂਵਾਲੀ/ਸਿਰਸਾ, 16 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਤਿਲੋਕਾਵਾਲਾ ਦੇ ਗੁਰਦੁਆਰਾ ਸ਼੍ਰੀ ਨਿਰਮਲਸਰ ਸਾਹਿਬ ਵਿਖੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੁੱਖ ਸੇਵਾਦਾਰ ਸੰਤ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਦੀ ਦੇਖਰੇਖ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਇੱਕ ਵਿਸ਼ਾਲ ਗੁਰਮਤਿ ਪ੍ਰਚਾਰ ਸਮਾਗਮ ਅਤੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ | ਇਸ ਮੌਕੇ 'ਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਤਾਂ ਅਤੇ ਮਹਾਂਪੁਰਖਾਂ ਨੇ ਸੰਗਤ ਨੂੰ ਗੁਰਬਾਣੀ ਵਿਚਾਰਾਂ ਨਾਲ ਨਿਹਾਲ ਕੀਤਾ | ਇਸ ਮੌਕੇ ਸੰਤ ਬਾਬਾ ਕਾਕਾ ਸਿੰਘ ਬੰੁਗਾ ਮਸਤੂਆਣਾ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅੰਮਿ੍ਤਪਾਲ ਸਿੰਘ ਔਢਾਂ, ਸੰਤ ਬਾਬਾ ਪ੍ਰੀਤਮ ਸਿੰਘ ਮਲੜ੍ਹੀ, ਗੁਰਜੰਟ ਸਿੰਘ ਰੋੜੀ, ਸੁਖਵਿੰਦਰ ਸਿੰਘ ਮਸਤੂਆਣਾ, ਜੀਤ ਸਿੰਘ ਖਾਲਸਾ ਰਘੂਆਣਾ ਅਤੇ ਬਲਦੇਵ ਸਿੰਘ ਲੌਂਗੋਵਾਲ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ | ਇਸ ਮੌਕੇ ਸੰਤ ਬਾਬਾ ਦਰਸ਼ਨ ਸਿੰਘ ਖਾਲਸਾ ਦਾਦੂ, ਮਹੰਤ ਪੂਰਨ ਦਾਸ, ਨਿਰਮਲ ਸਿੰਘ ਫੱਗੂ, ਗਿਆਨੀ ਮਹਿੰਦਰ ਸਿੰਘ ਜਗਮਾਲਵਾਲੀ, ਬਾਬਾ ਗੁਰਜੀਤ ਸਿੰਘ ਕਾਰ ਸੇਵਾ ਵਾਲੇ, ਭਾਈ ਜਸਵੀਰ ਸਿੰਘ, ਮਹੰਤ ਸੁਖਪਾਲ ਸਿੰਘ ਤਖਤਮੱਲ, ਮਹੰਤ ਪ੍ਰਸ਼ੋਤਮ ਦਾਸ ਡੇਰਾ ਤਖਤਮੱਲ, ਛਿੰਦਾ ਸਿੰਘ ਸੈਂਟਰ ਜੰਡਾਲੀ, ਧਾਰਮਿਕ ਕਮੇਟੀ ਦੇ ਪ੍ਰਧਾਨ ਦਵਿੰਦਰ ਕੌਰ ਸਮੇਤ ਵੱਖ-ਵੱਖ ਧਾਰਮਿਕ ਕਮੇਟੀਆਂ ਦੇ ਨੁਮਾਇੰਦੇ ਤੇ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਹਾਜ਼ਰ ਸਨ | ਸਮਾਗਮ ਦੀ ਸਮਾਪਤੀ 'ਤੇ ਸੰਤ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਨੇ ਸੰਤਾਂ ਤੇ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਕਰਮਕਾਂਡ ਛੱਡ ਕੇ ਗੁਰਮਤਿ ਦੀ ਰÏਸ਼ਨੀ ਵਿੱਚ ਸਿਧਾਂਤਾਂ 'ਤੇ ਪਹਿਰਾ ਦੇਵੋ: ਬਲਜੀਤ ਸਿੰਘ <br/> ਅਗਲੀ ਖ਼ਬਰ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਬਜ਼ੁਰਗ ਅÏਰਤ ਦੀਆਂ ਵਾਲੀਆਂ ਖੋਹ ਕੇ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।