27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਮੰਗਾਂ ਪੂਰੀਆਂ ਨਾ ਹੋਣ 'ਤੇ ਤਿੱਖੇ ਅੰਦੋਲਨ ਦੀ ਦਿੱਤੀ ਚਿਤਾਵਨੀ <br/> ਪੈਕਸ ਕਰਮਚਾਰੀਆਂ ਨੇ ਮੰਗਾਂ ਦੀ ਪੂਰਤੀ ਲਈ ਕੀਤੀ ਨਾਅਰੇਬਾਜ਼ੀ

ਆਪਣੀਆਂ ਮੰਗਾਂ ਦੀ ਪੂਰਤੀ ਲਈ ਨਾਅਰੇਬਾਜ਼ੀ ਕਰਦੇ ਕਰਮਚਾਰੀ | ਤਸਵੀਰ : ਪੰਨੀਵਾਲੀਆ <br/> 17-06-2026
ਸਿਰਸਾ, 16 ਜੂਨ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਸਹਿਕਾਰੀ ਸਮਿਤੀ (ਪੈਕਸ) ਦੇ ਕਰਮਚਾਰੀਆਂ ਨੇੇ ਆਪਣੀਆਂ ਮੰਗਾਂ ਨੂੰ ਲੈ ਕੇ ਸਮਿਤੀ ਦੇ ਦਫ਼ਤਰ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਸਹਿਕਾਰਤਾ ਮੰਤਰੀ ਦੇ ਨਾਂ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਭਗਵੰਤ ਸ਼ਰਮਾ ਨੇ ਕਿਹਾ ਕਿ ਸਰਕਾਰ ਸਹਿਕਾਰੀ ਸਮਿਤੀ ਦੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ | ਕਈ ਵਾਰ ਉਚ ਅਧਿਕਾਰੀਆਂ ਤੇ ਮੁੱਖ ਮੰਤਰੀ ਨਾਲ ਮੰਗਾਂ ਸਬੰਧੀ ਗੱਲਬਾਤ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ 2018 ਵਿੱਚ ਸਰਕਾਰ ਨੇ ਪੈਕਸ ਕਰਮਚਾਰੀਆਂ ਦੀਆਂ ਤਨਖਾਹਾਂ ਦੀ ਸਮੀਖਿਆ ਕਰਨ ਲਈ ਇੱਕ ਵਿਭਾਗੀ ਕਮੇਟੀ ਬਣਾਈ ਸੀ, ਜਿਸ ਵਿੱਚ ਤਨਖਾਹਾਂ ਦੇ ਪਾੜੇ ਨੂੰ ਧਿਆਨ ਵਿੱਚ ਰੱਖਿਆ ਗਿਆ ਸੀ | ਕਮੇਟੀ ਨੇ ਤਨਖਾਹਾਂ ਦੀ ਸਮੀਖਿਆ ਕੀਤੀ ਅਤੇ 2019 ਵਿੱਚ ਵਿਭਾਗ ਅਤੇ ਸਰਕਾਰ ਨੂੰ ਇੱਕ ਰਿਪੋਰਟ ਸੌਂਪੀ | ਸਰਕਾਰ ਅਤੇ ਪ੍ਰਸ਼ਾਸਨ ਦੇ ਵਿਭਾਗੀ ਅਧਿਕਾਰੀਆਂ ਨੇ ਤਨਖਾਹਾਂ ਦੇ ਪਾੜੇ ਦੀ ਰਿਪੋਰਟ ਦੀ ਪੂਰੀ ਸਮੀਖਿਆ ਕੀਤੀ | ਇਨ੍ਹਾਂ ਅਧਿਕਾਰੀਆਂ ਦੇ ਨਿਰੀਖਣਾਂ ਤੋਂ ਬਾਅਦ ਮੁੱਖ ਮੰਤਰੀ ਨੇ ਪੈਕਸ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਅੰਤਰ ਨੂੰ ਸਵੀਕਾਰ ਕੀਤਾ ਅਤੇ 2019 ਵਿੱਚ ਇੱਕ ਐਲਾਨ ਜਾਰੀ ਕੀਤਾ ਸੀ ਜਿਸ ਨੂੰ ਅੱਜ ਤੱਕ ਅਮਲੀ ਰੂਪ ਨਹੀਂ ਦਿੱਤਾ ਗਿਆ | ਮੌਜੂਦਾ ਸਰਕਾਰ ਦੇ ਆਪਣੇ ਤੀਜੇ ਕਾਰਜਕਾਲ ਵਿੱਚ ਦਾਖਲ ਹੋਣ ਤੋਂ ਬਾਅਦ ਵੀ ਫੈਡਰੇਸ਼ਨ ਨੇ ਵਾਰ-ਵਾਰ ਰਜਿਸਟਰਾਰ ਦਫ਼ਤਰ ਨਾਲ ਸੰਪਰਕ ਕੀਤਾ ਅਤੇ ਨਿੱਜੀ ਤੌਰ 'ਤੇ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਗਿਆ ਪਰ ਕਾਰਵਾਈ ਨਹੀਂ ਹੋਈ | ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਕਰਮਚਾਰੀ ਤਿੱਖਾ ਅੰਦੋਲਨ ਕਰਨ ਲਈ ਮਜ਼ਬੂਗ਼ ਹੋਣਗੇ | ਇਸ ਮੌਕੇ 'ਤੇ ਸਹਿਕਾਰੀ ਸਮਿਤੀਆਂ ਦੇ ਕਈ ਕਰਮਚਾਰੀ ਮੌਜੂਦ ਸਨ |
ਪਿਛਲੀ ਖ਼ਬਰ ਪੈਕਸ ਕਰਮਚਾਰੀਆਂ ਨੇ ਮੰਗਾਂ ਦੀ ਪੂਰਤੀ ਲਈ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਤੇਰਾਪੰਥ ਯੁਵਕ ਪਰਿਸ਼ਦ ਟੋਹਾਣਾ ਦੇ ਸ਼ੁਭਮ ਜੈਨ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।