ਨਵੀਂ ਦਿੱਲੀ, 16 ਜੂਨ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦਿਆਲਪੁਰ ਇਲਾਕੇ ਵਿਚ ਇਕ 40 ਸਾਲਾ ਦੇ ਵਿਅਕਤੀ ਦੀ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ | ਪੁਲਿਸ ਨੇ ਮਰਨ ਵਾਲੇ ਵਿਅਕਤੀ ਦੀ ਪਹਿਚਾਣ ਰਾਸ਼ੀਦ ਦੇ ਰੂਪ ਵਿਚ ਕੀਤੀ ਹੈ | ਇਸ ਵਾਰਦਾਤ ਵਿਚ ਰਾਸ਼ੀਦ 'ਤੇ ਕਈ ਗੋਲੀਆਂ ਚਲਾਈਆਂ ਗਈਆਂ | ਉਸ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਇਸ ਵਾਰਦਾਤ ਸੰਬੰਧੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਤਿੰਨ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਜਿਨ੍ਹਾਂ ਵਿਚੋਂ 2 ਵਿਅਕਤੀਆਂ ਨੇ ਹੈਲਮੇਟ ਪਾਇਆ ਸੀ, ਨੇ ਗੋਲੀਆਂ ਚਲਾਈਆਂ ਅਤੇ ਫਿਰ ਉਥੋਂ ਫ਼ਰਾਰ ਹੋ ਗਏ | ਪੁਲਿਸ ਨੂੰ ਹਮਲਾਵਰਾਂ ਦੇ ਬਾਰੇ ਕੁਝ ਸੁਰਾਗ ਮਿਲੇ ਹਨ | ਪੁਲਿਸ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਦੀ ਫੁਟੇਜ ਵੀ ਵੇਖ ਰਹੀ ਹੈ ਅਤੇ ਹਮਲਾਵਰਾਂ ਦੀ ਪਹਿਚਾਣ ਕਰਨ ਵਿਚ ਜੁਟੀ ਹੋਈ ਹੈ ਅਤੇ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ |