27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਖਾਨਪੁਰ ਰਾਜੂ ਪਾਰਕ ਵਿਖੇ ਘਰ ਵਿਚ ਲੱਗੀ ਅੱਗ

ਅਜੀਤ ਡੈਸਕ 17-06-2026
ਨਵੀਂ ਦਿੱਲੀ, 16 ਜੂਨ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਖਾਨਪੁਰ ਰਾਜੂ ਪਾਰਕ ਵਿਚ ਸਥਿਤ ਇਕ ਘਰ ਵਿਚ ਅੱਗ ਲੱਗ ਗਈ, ਜਿਸ ਦੀ ਸੂਚਨਾ ਪੁਲਿਸ ਅਤੇ ਅੱਗ ਬੁਝਾਊ ਵਿਭਾਗ ਨੂੰ ਦਿੱਤੀ ਗਈ | ਇਸ ਮੌਕੇ ਅੱਗ ਬੁਝਾਊ ਵਿਭਾਗ ਦੀਆਂ ਚਾਰ ਗੱਡੀਆਂ ਪੁੱਜੀਆਂ | ਇਹ ਅੱਗ ਘਰ ਦੀ ਤੀਸਰੀ ਮੰਜ਼ਿਲ 'ਤੇ ਲੱਗੀ ਅਤੇ ਘਰ ਵਿਚ ਮੌਜੂਦ ਲੋਕ ਦਰਵਾਜ਼ਾ ਖੁੱਲ੍ਹਾ ਹੋਣ ਕਰਕੇ ਛੱਤ 'ਤੇ ਚੜ੍ਹ ਗਏ | ਧੂੰਏਾ ਦੇ ਨਾਲ ਸਾਰਾ ਘਰ ਭਰ ਗਿਆ ਸੀ | ਜਦੋਂ ਅੱਗ ਬੁਝਾਊ ਵਿਭਾਗ ਦੇ ਕਰਮਚਾਰੀ ਪੁੱਜੇ ਤਾਂ ਘਰ ਵਿਚ ਪਿਆ ਸਾਮਾਨ ਸੜ ਰਿਹਾ ਸੀ | ਕਰਮਚਾਰੀਆਂ ਨੇ ਥੋੜ੍ਹੀ ਦੇਰ ਬਾਅਦ ਅੱਗ 'ਤੇ ਕਾਬੂ ਪਾ ਲਿਆ | ਇਸ ਘਟਨਾ ਵਿਚ ਕਿਸੇ ਦੇ ਮਰਨ ਜਾਂ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ | ਇਹ ਅੱਗ ਕਿਵੇਂ ਲੱਗੀ, ਇਸ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ | ਇਹ ਜ਼ਰੂਰ ਹੈ ਕਿ ਘਰ ਵਿਚ ਮੌਜੂਦ ਪਿਆ ਸਾਮਾਨ ਕਾਫ਼ੀ ਹੱਦ ਤੱਕ ਸੜ ਗਿਆ ਸੀ |

ਪਿਛਲੀ ਖ਼ਬਰ ਪੁਲਿਸ ਨੇ ਕਾਰ ਚਾਲਕ ਨੂੰ 20 ਡੱਬੇ ਨਾਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ <br/> ਅਗਲੀ ਖ਼ਬਰ ਹਮਲਾਵਰਾਂ ਨੇ ਗੋਲੀਆਂ ਚਲਾ ਕੇ ਵਿਅਕਤੀ ਦੀ ਕੀਤੀ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।