ਨਵੀਂ ਦਿੱਲੀ,16 ਜੂਨ (ਜਗਤਾਰ ਸਿੰਘ)- ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਵੱਲੋਂ ਲਖਨਊ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ¢ ਇਸ ਮੀਟਿੰਗ ਦੌਰਾਨ ਸ. ਗਿੱਲ ਨੇ, ਸਫ਼ਾਈ ਕਰਮਚਾਰੀਆਂ ਦੀ ਭਲਾਈ, ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ, ਸਮਾਜਿਕ ਸਨਮਾਨ, ਆਰਥਿਕ ਸਸ਼ਕਤੀਕਰਨ ਅਤੇ ਮੁਆਵਜ਼ਾ ਸਮੇਤ ਕਈ ਮੁੱਦਿਆਂ ਬਾਰੇ ਗੱਲਬਾਤ ਕੀਤੀ ¢ ਇਸ ਦੇ ਨਾਲ ਹੀ ਸਫ਼ਾਈ ਮੁਲਾਜ਼ਮਾਂ ਨੂੰ ,ਸੁਰੱਖਿਆ ਉਪਰਕਣ ਨਾ ਮਿਲਣ ਅਤੇ ਸਫ਼ਾਈ ਦੌਰਾਨ ਹੋ ਰਹੀਆਂ ਮੌਤਾਂ ਦੇ ਮਾਮਲਿਆਂ 'ਤੇ ਨਾਰਾਜ਼ਗੀ ਜਤਾਈ¢ ਹਾਲ ਹੀ ਵਿਚ ਹੋਈਆਂ ਤਿੰਨ ਮੌਤਾਂ ਦੇ ਸਬੰਧ 'ਚ ਕੀਤੀ ਗਈ ਬੈਠਕ ਦੌਰਾਨ ਜ਼ਿਲ੍ਹਾ ਅਧਿਕਾਰੀ ,ਨਗਰ ਨਿਗਮ ਦੇ ਅਧਿਕਾਰੀ ਅਤੇ ਸਮਾਜਿਕ ਸੁਰੱਖਿਆ ਦੇ ਅਧਿਕਾਰੀਆਂ ਨਾਲ ਚਰਚਾ ਕੀਤੀ ਗਈ ¢ ਉਨ੍ਹਾਂ ਕਿਹਾ ਕਿ ਦੇਖਣ 'ਚ ਆ ਰਿਹਾ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ ¢ ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਹੱਥੀਂ ਮੈਲਾ ਢੋਇਆ ਜਾ ਰਿਹਾ ਹੈ ਅਤੇ ਸੁਰੱਖਿਆ ਉਪਕਰਨ ਮੁਹੱਈਆ ਨਹੀਂ ਕਰਵਾਏ ਜਾ ਰਹੇ, ਜਿਸ ਕਾਰਨ ਮੌਤਾਂ ਹੋ ਰਹੀਆਂ ਹਨ ¢ ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਅਧਿਕਾਰੀਆਂ ਕੋਲੋਂ ਪੁੱਛਗਿੱਛ ਕੀਤੀ ਗਈ ਹੈ ਅਤੇ 15 ਦਿਨਾਂ ਦੇ ਅੰਦਰ ਮੁਆਵਜ਼ਾ ਦੇਣ ਲਈ ਆਖਿਆ ਗਿਆ ਹੈ ¢ ਸ. ਗਿੱਲ ਨੇ ਦੱਸਿਆ ਕਿ ਮੀਟਿੰਗ ਵਿਚ ਮੌਜੂਦ ਇੱਕ ਪੀੜਤ ਪਰਿਵਾਰ ਨੇ ਦੱਸਿਆ ਕਿ ਉਸ ਦੇ ਛੋਟੇ ਭਰਾ ਦੀ ਸਫ਼ਾਈ ਕਰਦੇ ਸਮੇਂ ਹੋਏ ਹਾਦਸੇ ਵਿਚ 2011 ਵਿਚ ਮੌਤ ਹੋਈ ਸੀ ਪਰ 15 ਸਾਲ ਬਾਅਦ ਵੀ ਮੁਆਵਜ਼ੇ ਦੀ ਰਕਮ ਨਹੀਂ ਮਿਲੀ ਹੈ ¢