ਨਵੀਂ ਦਿੱਲੀ,16 ਜੂਨ (ਜਗਤਾਰ ਸਿੰਘ)-ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤੱਥਾਂ ਦੇ ਆਧਾਰ 'ਤੇ 'ਪੰਥ ਵਿਰੋਧੀ' ਤੇ 'ਗੁਰੂ ਦੋਖੀ' ਕਰਾਰ ਦਿੱਤੇ ਗਏ ਵਿਅਕਤੀ ਨੂੰ ਮੁੱਖ ਮੰਤਰੀ ਦੀ ਕੁਰਸੀ 'ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਰਹਿ ਗਿਆ ਹੈ, ਇਸ ਲਈ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਆਪਣੇ ਗੁਨਾਹ ਕਬੂਲ ਕਰਦੇ ਹੋਏ ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਪਾਸੇ ਹੋ ਜਾਣ ¢ ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੀਤਾ ਅਤੇ ਨਾਲ ਹੀ ਹਰ ਸਿੱਖ ਨੂੰ ਭਗਵੰਤ ਮਾਨ ਦਾ ਮੁਕੰਮਲ ਬਾਈਕਾਟ ਕਰਨ ਦੀ ਅਪੀਲ ਵੀ ਕੀਤੀ ¢ ਕਾਨਫ਼ਰੰਸ 'ਚ ਮੌਜੂਦ ਸਾਬਕਾ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਵੀ ਸੀਐਮ ਮਾਨ 'ਤੇ ਤਿੱਖੇ ਹਮਲੇ ਕੀਤੇ ¢ ਸਰਨਾ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਜਿਸ ਵਿਅਕਤੀ ਨੂੰ ਅਕਾਲ ਤਖ਼ਤ ਦੀ ਫ਼ਸੀਲ 'ਤੋਂ ਪੰਥ ਦੋਖੀ ਕਰਾਰ ਦਿੱਤਾ ਗਿਆ ਹੋਵੇ ਤਾਂ ਫਿਰ ਉਸ ਨੂੰ ਮੁੱਖ ਮੰਤਰੀ ਦੀ ਕੁਰਸੀ 'ਤੇ ਬਣੇ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ ਰਹਿ ਜਾਂਦਾ ¢ ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਵਿਚ ਭਗਵੰਤ ਮਾਨ ਦਾ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣਾ, ਹਰ ਸਿੱਖ ਤੇ ਪੰਜਾਬੀ ਦਾ ਅਪਮਾਨ ਹੈ ¢ ਸਰਨਾ ਨੇ ਕਿਹਾ ਕਿ ਭਗਵੰਤ ਮਾਨ ਦੀ ਸ਼ਰਾਬ ਵਾਲੀ ਵੀਡੀਓ ਦੀ ਪ੍ਰਮਾਣਿਕਤਾ ਦੀ ਲੈਬ ਤੋਂ ਜਾਂਚ ਹੋ ਚੁੱਕੀ ਹੈ ਅਤੇ ਹੁਣ ਸੀਐਮ ਮਾਨ ਆਪਣਾ ਗੁਨਾਹ ਜ਼ਿਆਦਾ ਦੇਰ ਨਹੀਂ ਲੁਕਾ ਸਕਦੇ ¢ ਉਨ੍ਹਾਂ ਕਿਹਾ ਕਿ ਜਿਹੜਾ ਵੀ ਸਿਆਸੀ ਭਵਿੱਖ ਨੂੰ ਬਚਾਉਣ ਲਈ ਪੰਥ ਦੋਖੀ ਦਾ ਸਾਥ ਦੇਵੇਗਾ ਸੰਗਤਾਂ ਵੱਲੋਂ ਉਸ ਨੂੰ ਕਰਾਰਾ ਸਬਕ ਸਿਖਾਇਆ ਜਾਵੇਗਾ ¢