29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਦਿੱਲੀ ਦੇ ਦੁਆਰਕਾ ਇਲਾਕੇ ’ਚ ਪਾਣੀ ਦਾ ਸੰਕਟ ਹੋਇਆ ਪੈਦਾ

ਅਜੀਤ ਡੈਸਕ 18-06-2026
ਨਵੀਂ ਦਿੱਲੀ, 17 ਜੂਨ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਇਲਾਕੇ ਦੇ ਵੱਖ-ਵੱਖ ਸੈਕਟਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਇਨ੍ਹਾਂ ਦਿਨਾਂ ਵਿਚ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਦੇ ਹਰ ਸੈਕਟਰ ਦੀ ਰਿਹਾਇਸ਼ੀ ਸੁਸਾਇਟੀ ਦੇ ਵਿਚ ਪਾਣੀ ਦਾ ਸੰਕਟ ਬਣਿਆ ਹੋਇਆ ਹੈ। ਪਾਣੀ ਦੀ ਘਾਟ ਕਰਕੇ ਲੋਕਾਂ ਨੂੰ ਰੋਜ਼ਾਨਾ ਦੇ ਕੰਮਕਾਜ ਕਰਨੇ ਔਖੇ ਹੋ ਰਹੇ ਹਨ। ਦੁਆਰਕਾ ਦੇ ਸੈਕਟਰ 19 ਸਥਿਤ ਗੋਲਫਿਵਯੂ ਸੁਸਾਇਟੀ ਵਿਚ ਪਾਣੀ ਦੇ ਪ੍ਰਤੀ ਗੰਭੀਰ ਸਮਸਿਆ ਪੈਦਾ ਹੋ ਗਈ ਹੈ। ਇਸ ਸੁਸਾਇਟੀ ਦੇ ਵਿਚ ਤਕਰੀਬਨ 350 ਫਲੈਟ ਬਣੇ ਹੋਏ ਹਨ, ਜਿਨ੍ਹਾਂ ਵਿਚ ਲਗਭਗ 1200 ਲੋਕ ਰਹਿ ਰਹੇ ਹਨ। ਇਨ੍ਹਾਂ ਲੋਕਾਂ ਨੂੰ ਪਿਛਲੇ ਦਿਨਾਂ ਤੋਂ ਪਾਣੀ ਨਹੀਂ ਨਸੀਬ ਹੋ ਰਿਹਾ। ਅਜਿਹੀ ਮਜਬੂਰੀ ਵਿਚ ਲੋਕਾਂ ਨੂੰ ਪਾਣੀ ਦੇ ਟੈਂਕਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ ਪ੍ਰੰਤੂ ਫਿਰ ਵੀ ਉਨ੍ਹਾਂ ਦੀ ਪਾਣੀ ਦੀ ਘਾਟ ਪੂਰੀ ਨਹੀਂ ਹੋ ਰਹੀ, ਜਿਸ ਕਰਕੇ ਲੋਕਾਂ ਨੂੰ ਆਪਣੇ ਯਤਨਾਂ ਨਾਲ ਪਾਣੀ ਦਾ ਪ੍ਰਬੰਧ ਕਰਨਾ ਪੈ ਰਿਹਾ ਹੈ ਅਤੇ ਪੀਣ ਵਾਲਾ ਪਾਣੀ ਬਾਜ਼ਾਰ ਤੋਂ ਖਰੀਦ ਕੇ ਲਿਆਉਣਾ ਪੈ ਰਿਹਾ ਹੈ, ਜੋ ਕਿ ਬਹੁਤ ਮਹਿੰਗਾ ਪੈ ਰਿਹਾ ਹੈ। ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਾਣੀ ਦਾ ਜਲਦੀ ਪ੍ਰਬੰਧ ਕੀਤਾ ਜਾਵੇ।
ਪਿਛਲੀ ਖ਼ਬਰ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਸ਼ੂਟਰ ਗਿ੍ਫ਼ਤਾਰ ਅਗਲੀ ਖ਼ਬਰ ਪੁਲਿਸ ਨੇ ਦੋ ਚੋਰਾਂ ਨੂੰ ਕੀਤਾ ਗਿ੍ਫ਼ਤਾਰ ਦੇਸੀ ਕੱਟਾ ਤੇ 3 ਜ਼ਿੰਦਾ ਕਾਰਤੂਸ ਫੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।