30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਦੇ ਫਾਰਮ ਭਰੇ

ਅਜੀਤ ਡੈਸਕ 18-06-2026
ਰਾਮਾਂ ਮੰਡੀ, 17 ਜੂਨ (ਤਰਸੇਮ ਸਿੰਗਲਾ)- ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਪਿੰਡ ਸੇਖੂ ਵਿਖੇ ਸਰਪੰਚ ਨਿਰਮਲ ਸਿੰਘ ਮੇਘਵਾਲ ਨੇ ਆਪਣੇ ਪੰਚਾਇਤ ਮੈਂਬਰਾਂ ਦੇ ਸਹਿਯੋਗ ਨਾਲ ਯੋਗ ਮਹਿਲਾਵਾਂ ਦੇ ਫਾਰਮ ਭਰਨ ਦੀ ਕੈਂਪ ਲਗਾ ਕੇ ਸ਼ੁਰੂਆਤ ਕੀਤੀ। ਇਸ ਦੌਰਾਨ ਯੋਜਨਾ ਨੂੰ ਲੈ ਕੇ ਮਹਿਲਾਵਾਂ ਵਿਚ ਭਾਰੀ ਖ਼ੁਸ਼ੀ ਦੇਖੀ ਗਈ। ਮਹਿਲਾਵਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਯੋਜਨਾ ਦਾ ਲਾਭ ਲੈਣ ਲਈ ਫਾਰਮ ਭਰਣ ਵਿਚ ਪੂਰਾ ਸਹਿਯੋਗ ਦਿੱਤਾ। ਫਾਰਮ ਭਰਨ ਲਈ ਲਗਾਏ ਗਏ ਕੈਂਪ ਵਿਚ ਮੌਜੂਦ ਸਰਪੰਚ ਅਤੇ ਪੰਚਾਂ ਨੇ ਮਹਿਲਾਵਾਂ ਨੂੰ ਯੋਜਨਾ ਸੰਬੰਧੀ ਜਾਣਕਾਰੀ ਦਿੱਤੀ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕਰਕੇ ਫਾਰਮ ਭਰਨ ਵਿਚ ਸਹਿਯੋਗ ਕੀਤਾ। ਮਹਿਲਾਵਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਸਹਾਰਾ ਦੇਣ ਵਿਚ ਮਦਦਗਾਰ ਸਾਬਤ ਹੋਵੇਗੀ। ਪੰਚਾਇਤ ਨੇ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾ ਰਹੇ ਹਨ ਅਤੇ ਕਿਸੇ ਵੀ ਯੋਗ ਮਹਿਲਾ ਨੂੰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ-2026 ਸੰਬੰਧੀ ਬੂਥ ਲੈਵਲ ਏਜੰਟਾਂ ਨੂੰ ਦਿੱਤੀ ਸਿਖਲਾਈ ਅਗਲੀ ਖ਼ਬਰ ਡੀਜ਼ਲ ਵਿਕਰੀ ਸੰਬੰਧੀ ਨਵੇਂ ਨਿਯਮਾਂ ਕਾਰਨ ਪੈਟਰੋਲ ਪੰਪਾਂ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ’ਤੇ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।