30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਵਿਸ਼ੇਸ਼ ਗਹਿਰੀ ਸੁਧਾਈ-2026 ਸੰਬੰਧੀ ਬੂਥ ਲੈਵਲ ਏਜੰਟਾਂ ਨੂੰ ਦਿੱਤੀ ਸਿਖਲਾਈ

ਅਜੀਤ ਡੈਸਕ 18-06-2026
ਬਠਿੰਡਾ, 17 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਤਹਿਤ ਵੋਟਰ ਸੂਚੀਆਂ ਦੀ ਸੁਧਾਈ ਵਿਚ ਆਪਣੀ ਭੂਮਿਕਾ ਨਿਭਾਉਣ ਲਈ ਹਰ ਬੂਥ ‘ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵਜੋਂ ਕੰਮ ਕਰਨ ਵਾਲੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨੂੰ ਸਿਖਲਾਈ ਦਿੱਤੀ ਗਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਅੱਜ ਰਾਮਪੁਰਾ, ਮੌੜ ਅਤੇ ਭੁੱਚੋ ਮੰਡੀ ਦੇ ਬੂਥ ਲੈਵਲ ਏਜੰਟਾਂ ਨੂੰ ਸਿਖਲਾਈ ਦਿੱਤੀ ਗਈ। ਰਾਮਪੁਰਾ ਦੇ ਬੀ.ਐਲ.ਏਜ਼ ਨੂੰ ਐਸ.ਡੀ.ਐਮ. ਦਫ਼ਤਰ ਰਾਮਪੁਰਾ, ਮੌੜ ਦੇ ਬੀ.ਐਲ.ਏਜ਼ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਮੌੜ ਅਤੇ ਭੁੱਚੋ ਮੰਡੀ ਦੇ ਬੀ.ਐਲ.ਏਜ਼ ਨੂੰ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਬਠਿੰਡਾ ਵਿਖੇ ਸਿਖਲਾਈ ਦਿੱਤੀ ਗਈ। 20 ਤੋਂ 22 ਜੂਨ ਤੱਕ ਸੰਬੰਧਿਤ ਬੀ.ਐਲ.�ਜ਼ ਵਲੋਂ ਵੋਟਰਾਂ ਨੂੰ ਫਾਰਮ ਵੰਡੇ ਜਾਣਗੇ, ਜਿਨ੍ਹਾਂ ਨੂੰ ਭਰ ਕੇ ਵਾਪਸ ਜਮ੍ਹਾ ਕਰਵਾਉਣਾ ਹੋਵੇਗਾ । ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਸਿਆਸੀ ਪਾਰਟੀਆਂ ਨੂੰ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦਾ ਅਹਿਮ ਹਿੱਸਾ ਬਣਾਇਆ ਗਿਆ । ਸਿਆਸੀ ਪਾਰਟੀਆਂ ਨੂੰ ਦੋ ਪੱਧਰਾਂ ‘ਤੇ ਬੂਥ ਲੈਵਲ ਏਜੰਟਾਂ ਦੇ ਨਾਂ ਦੇਣ ਲਈ ਕਿਹਾ ਗਿਆ। ਪਹਿਲੇ ਪੱਧਰ ‘ਤੇ ਹਰੇਕ ਵਿਧਾਨ ਸਭਾ ਹਲਕੇ ਲਈ ਇੱਕ-ਇੱਕ ਬੀ.ਐਲ.ਏ. ਨਾਮਜ਼ਦ ਕੀਤਾ ਗਿਆ, ਜਦਕਿ ਦੂਜੇ ਪੱਧਰ ‘ਤੇ ਹਰੇਕ ਬੀ.ਐਲ.�. ਦੇ ਅਧੀਨ ਬੀ.ਐਲ.ਏਜ਼ ਦੀ ਪਛਾਣ ਕੀਤੀ ਗਈ ਹੈ।
ਪਿਛਲੀ ਖ਼ਬਰ ਸਾਈਬਰ ਧੋਖਾਧੜੀ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀ ਕੀਤੇ ਗ੍ਰਿਫ਼ਤਾਰ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਦੇ ਫਾਰਮ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।