30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸੱਤਿਆ ਨਿਕੇਤਨ ਵਿਖੇ ਰੈਸਟੋਰੈਂਟ ’ਚ ਲੱਗੀ ਅੱਗ

ਅਜੀਤ ਡੈਸਕ 18-06-2026
ਨਵੀਂ ਦਿੱਲੀ, 17 ਜੂਨ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਰੋਜ਼ਾਨਾ ਕਿਸੇ ਨਾ ਕਿਸੇ ਇਲਾਕੇ ਵਿਚ ਅਗਜ਼ਨੀ ਦੀ ਘਟਨਾ ਲਗਾਤਾਰ ਹੋ ਰਹੀ ਹੈ ਅਤੇ ਅੱਗ ਬੁਝਾਊ ਵਿਭਾਗ ਦੀਆਂ ਗੱਡੀਆਂ ਆਉਂਦੀਆਂ-ਜਾਂਦੀਆਂ ਵਿਖਾਈ ਦੇ ਰਹੀਆਂ ਹਨ। ਅੱਜ ਦਿੱਲੀ ਦੇ ਸੱਤਿਆ ਨਿਕੇਤਨ ਵਿਖੇ ਸਥਿਤ ਇਕ ਰੈਸਟੋਰੈਂਟ ਵਿਚ ਅੱਗ ਲੱਗਣ ’ਤੇ ਸਾਰੇ ਪਾਸੇ ਰੌਲਾ ਪੈ ਗਿਆ ਅਤੇ ਕਾਲਾ ਧੂੰਆਂ ਉੱਥੇ ਫ਼ੈਲਣ ਨਾਲ ਲੋਕਾਂ ਦੀ ਭੀੜ ਜਮ੍ਹਾਂ ਹੋ ਗਈ। ਇਸ ਦੀ ਸੂਚਨਾ ਉਸੇ ਸਮੇਂ ਅੱਗ ਬੁਝਾਊ ਵਿਭਾਗ ਨੂੰ ਦਿੱਤੀ ਗਈ। ਅੱਗ ਬੁਝਾਊ ਵਿਭਾਗ ਦੀਆਂ ਗੱਡੀਆਂ ਨੇ ਆ ਕੇ ਬੜੀ ਮੁਸ਼ੱਕਤ ਦੇ ਨਾਲ ਅੱਗ ’ਤੇ ਕਾਬੂ ਪਾਇਆ। ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਅੱਗ ਲੱਗਣ ਦੇ ਕਾਰਨ ਦਾ ਪਤਾ ਚੱਲਿਆ ਹੈ। ਅੱਗ ਲੱਗਣ ’ਤੇ ਕਾਫ਼ੀ ਸਾਮਾਨ ਸੜ ਕੇ ਸੁਆਹ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਿਵਲ ਸੇਵਾਵਾਂ ਵਿਚ 51ਵੇਂ ਸਥਾਨ ’ਤੇ ਰਹਿਣ ਵਾਲੀ ਰਸਨੀਤ ਕੌਰ ਦਾ ਸਨਮਾਨ ਅਗਲੀ ਖ਼ਬਰ ਸਾਈਬਰ ਧੋਖਾਧੜੀ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀ ਕੀਤੇ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।