28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਭਾਈ ਵੀਰ ਸਿੰਘ ਸਾਹਿਤ ਸਦਨ ਵਲੋਂ ਲਗਾਈ ਟਰਾਂਸਲਾਇਟ ਚਿੱਤਰ ਪ੍ਰਦਰਸ਼ਨੀ

ਅਜੀਤ ਡੈਸਕ 20-06-2026
ਨਵੀਂ ਦਿੱਲੀ, 19 ਜੂਨ (ਡਾ. ਬਲਵਿੰਦਰ ਸਿੰਘ ਸੋਢੀ)-ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ’ਤੇ ਭਾਈ ਵੀਰ ਸਿੰਘ ਸਾਹਿਤ ਸਦਨ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟਰਾਂਸਲਾਇਟ ਚਿੱਤਰ ਪ੍ਰਦਰਸ਼ਨੀ ਲਗਾਈ ਗਈ ਹੈ। ਇਹ ਪ੍ਰਦਰਸ਼ਨੀ 21 ਜੂਨ ਤੱਕ ਚੱਲੇਗੀ। ਇਸ ਪ੍ਰਦਰਸ਼ਨੀ ਵਿਚ ਗੁਰੂ ਸਾਹਿਬਾਨ ਅਤੇ ਅਕਾਲੀ ਲਹਿਰ ਨਾਲ ਸੰਬੰਧਿਤ ਉੱਘੇ ਚਿੱਤਰਕਾਰਾਂ ਰਾਹੀਂ ਬਣਾਏ 25 ਚਿੱਤਰ ਹਨ, ਜਿਨ੍ਹਾਂ ਵਿਚ ਗੁਰੂ ਅਰਜਨ ਦੇਵ ਸਾਹਿਬ ਦੀ ਸ਼ਹੀਦੀ ਅਤੇ ਗੁਰੂ ਕਾਲ ਦੀਆਂ ਪ੍ਰਮੁੱਖ ਘਟਨਾਵਾਂ ਦੇ ਨਾਲ 1920-25 ਦਰਮਿਆਨ ਚੱਲੀ ਅਕਾਲੀ ਲਹਿਰ ਦੀਆਂ ਪ੍ਰਮੁੱਖ ਘਟਨਾਵਾਂ ਦਾ ਚਿੱਤਰਨ ਹੈ। ਸਦਨ ਦੇ ਡਾਇਰੈਕਟਰ ਜਨਰਲ ਡਾ. ਮਹਿੰਦਰ ਸਿੰਘ ਦੁਆਰਾ ਕੀਤੇ ਗਏ ਯਤਨਾਂ ਦਾ ਉਦੇਸ਼ ਚਿੱਤਰਾਂ ਦੇ ਮਾਧਿਅਮ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨਾ ਹੈ। ਇਸ ਪ੍ਰਦਰਸ਼ਨੀ ਦੇ ਮੌਕੇ ’ਤੇ ਸਦਨ ਦੇ ਡਾਇਰੈਕਟਰ ਡਾ. ਜਸਵਿੰਦਰ ਸਿੰਘ, ਵਿੱਤ ਸਕੱਤਰ ਪਰਮਪਾਲ ਸਿੰਘ ਸੋਢੀ ਤੇ ਹੋਰ ਸ਼ਖ਼ਸੀਅਤਾਂ ਸ਼ਾਮਿਲ ਸਨ। ਇਸ ਪ੍ਰਦਰਸ਼ਨੀ ਨੂੰ ਸੰਗਤਾਂ ਵੇਖ ਰਹੀਆਂ ਹਨ ਅਤੇ ਸ਼ਲਾਘਾ ਕਰ ਰਹੀਆਂ ਹਨ।
ਪਿਛਲੀ ਖ਼ਬਰ ਜੇਕਰ ਕਿਤੇ ਵੀ ਬਾਰਿਸ਼ ਦਾ ਪਾਣੀ ਭਰੇਗਾ ਤਾਂ ਲੋਕਲ ਅਫ਼ਸਰ ’ਤੇ ਹੋਵੇਗੀ ਕਾਰਵਾਈ ਅਗਲੀ ਖ਼ਬਰ ਦਿੱਲੀ ਵਿਚ ਪਹਿਲਾ ਮਹਿਲਾ ਪੁਲਿਸ ਥਾਣਾ ਖੋਲ੍ਹਿਆ ਦਿੱਲੀ ਦੇ ਉਪ ਰਾਜਪਾਲ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।