04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਲੋਕਾਂ ਨੂੰ ਆਯੁਸ਼ਮਾਨ ਭਾਰਤ ਯੋਜਨਾ ਦਾ ਮਿਲ ਰਿਹਾ ਹੈ ਲਾਭ-ਡਿਪਟੀ ਸਿਵਲ ਸਰਜਨ

ਅਜੀਤ ਡੈਸਕ 23-06-2026
ਸਿਰਸਾ, 22 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸਿਵਲ ਹਸਪਤਾਲ ਵਿਖੇ ਇੱਕ ਜਨ ਭਲਾਈ ਕੈਂਪ ਲਗਾਇਆ ਗਿਆ ਜਿਸ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਜਨ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ।ਡਿਪਟੀ ਸਿਵਲ ਸਰਜਨ ਡਾ. ਰਾਜੇਸ਼ ਚੌਧਰੀ ਨੇ ਦੱਸਿਆ ਕਿ ਕੈਂਪ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਅਤੇ ਨਿੱਜੀ ਹਸਪਤਾਲਾਂ ਵਿੱਚ ਉਪਲਬਧ ਸਹੂਲਤਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਹੈ। ਇਸ ਮੌਕੇ ’ਤੇ, ਆਯੁਸ਼ਮਾਨ ਮਿੱਤਰਾਂ ਨੇ ਦੱਸਿਆ ਕਿ 70 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਹਰਿਆਣਾ ਸਰਕਾਰ ਵੱਲੋਂ ਅਨੇਕਾਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਆਯੁਸ਼ਮਾਨ ਭਾਰਤ ਦੇ ਨੋਡਲ ਅਧਿਕਾਰੀ ਡਾ. ਸੰਦੀਪ ਸਿੰਘ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ 36 ਸਰਕਾਰੀ ਹਸਪਤਾਲਾਂ ਵਿੱਚ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਵਿੱਚ ਕਮਿਊਨਿਟੀ ਹੈਲਥ ਸੈਂਟਰਾਂ ਤੋਂ ਇਲਾਵਾ ਸਿਰਸਾ ਜ਼ਿਲ੍ਹੇ ਦੇ 60 ਨਿੱਜੀ ਹਸਪਤਾਲਾਂ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਮੌਕੇ ਆਯੁਸ਼ਮਾਨ ਮਿੱਤਰ ਸੂਰਜ, ਮੁਸਕਾਨ, ਗੀਤਾ, ਸੰਦੀਪ, ਸੁਨੀਤਾ ਅਤੇ ਸੁਮਨ ਨੇ ਆਮ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦਿੱਤੀ।
ਪਿਛਲੀ ਖ਼ਬਰ ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ ਰਾਕੇਟਰੀ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਸ਼੍ਰੀਮਤ ਸਿਟੀ ਸੈਂਟਰ ਦਾ ਯੋਗ ਕੈਂਪ 28 ਜੂਨ ਤੱਕ ਵਧਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।