04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਹਰੇਕ ਬੱਚੇ ਨੂੰ ਸਿੱਖ ਇਤਿਹਾਸ ਤੇ ਗੁਰਬਾਣੀ ਨਾਲ ਜੋੜ ਕੇ ਸਿੱਖੀ ’ਚ ਪਰਪੱਕ ਕਰਨਾ ਸਾਡਾ ਮੁੱਖ ਟੀਚਾ-ਕਾਲਕਾ,ਕਾਹਲੋਂ, ਕਰਮਸਰ

ਅਜੀਤ ਡੈਸਕ 23-06-2026
ਨਵੀਂ ਦਿੱਲੀ,22ਜੂਨ(ਜਗਤਾਰ ਸਿੰਘ)- ਧਰਮ ਪ੍ਰਚਾਰ ਕਮੇਟੀ ਦੇ ਯਤਨਾਂ ਸਦਕਾ ਗਰਮੀਆਂ ਦੀਆਂ ਛੁੱਟੀਆਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਦੀ ਸਮਾਪਤੀ ਸਬੰਧੀ 2 ਰੋਜ਼ਾ ਸਮਾਗਮ ਦੇ ਦੂਜੇ ਦਿਨ ਵੀ ਬੱਚਿਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਅਤੇ ਰਾਗਾਂ ਵਿਚ ਗੁਰਬਾਣੀ ਦਾ ਕੀਰਤਨ ਕਰਨ ਦੇ ਨਾਲ ਹੀ ਕੰਠ ਕੀਤੀਆਂ ਬਾਣੀਆਂ ਵੀ ਸੁਣਾਈਆਂ । ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ,ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਹਰੇਕ ਬੱਚੇ ਨੂੰ ਸਿੱਖ ਇਤਿਹਾਸ, ਗੁਰਬਾਣੀ ਨਾਲ ਜੋੜ ਕੇ ਗੁਰਸਿੱਖੀ ਵਿਚ ਪਰਪੱਕ ਕਰਨਾ ਹੀ ਦਿੱਲੀ ਕਮੇਟੀ ਦਾ ਮੁੱਖ ਟੀਚਾ ਹੈ । ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਰ ਘਰ ਵਿਚ ਗੁਰਮਤਿ ਦਾ ਪ੍ਰਚਾਰ ਹੋਵੇ ਅਤੇ ਇਹ ਬੱਚੇ ਸਾਡੇ ਅੰਬੈਸਡਰ ਹਨ, ਜੋ ਘਰ-ਘਰ ਜਾ ਕੇ ਗੁਰਮਤਿ ਤੇ ਗੁਰਸਿੱਖੀ ਜੀਵਨ ਦਾ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਆਪਣੀ ਤੈਅ ਨੀਤੀ ਮੁਤਾਬਕ ਦਿੱਲੀ ਗੁਰਦੁਆਰਾ ਕਮੇਟੀ ਇਨ੍ਹਾਂ ਗੁਰਬਾਣੀ ਕੰਠ ਕਰਨ ਵਾਲੇ ਅਤੇ ਰਾਗਾਂ ਵਿਚ ਬਾਣੀਆਂ ਦਾ ਕੀਰਤਨ ਕਰਨ ਵਾਲੇ ਬੱਚਿਆਂ ਨੂੰ ਇਨਾਮੀ ਰਾਸ਼ੀ ਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕਰੇਗੀ। ਉਨ੍ਹਾਂ ਉਮੀਦ ਜਤਾਈ ਕਿ ਅਗਲੇ ਸਾਲ ਹੋਰ ਵੱਧ ਗਿਣਤੀ ਵਿਚ ਬੱਚੇ ਇਨ੍ਹਾਂ ਗੁਰਮਤਿ ਕੈਂਪਾਂ ਦਾ ਹਿੱਸਾ ਬਣਨਗੇ। ਇਨ੍ਹਾਂ ਕੈਂਪਾਂ ਦੀ ਸਫਲਤਾ ਵਾਸਤੇ ਸਹਿਯੋਗ ਦੇਣ ਲਈ ਸਾਰਿਆਂ ਦਾ ਧੰਨਵਾਦ ਵੀ ਕੀਤਾ ਗਿਆ।
ਪਿਛਲੀ ਖ਼ਬਰ ਸਰਨਾ ਦੀ ਅਗਵਾਈ ’ਚ ਵਫ਼ਦ ਨੇ ਉੱਤਰਾਖੰਡ ਰੈਜ਼ੀਡੈਂਟ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਸਿੱਖ ਯਾਤਰੀਆਂ ਦੀ ਸੁਰੱਖਿਆ ਯਕੀਨੀ... ਅਗਲੀ ਖ਼ਬਰ ਬੱਚਿਆਂ ਨੂੰ ਗੁਰਮਤਿ ਨਾਲ ਜੋੜਨਾ ਸਾਡਾ ਸਾਰਿਆਂ ਦਾ ਸਾਂਝਾ ਫਰਜ਼ : ਸੁਖਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।