24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸੀ.ਜੇ.ਪੀ. ਵਲੋਂ ਚੌਥੇ ਦਿਨ ਵੀ ਪ੍ਰਦਰਸ਼ਨ ਜਾਰੀ

ਅਜੀਤ ਡੈਸਕ 24-06-2026

ਨਵੀਂ ਦਿੱਲੀ, 23 ਜੂਨ (ਡਾ. ਬਲਵਿੰਦਰ ਸਿੰਘ ਸੋਢੀ)–ਸਿੱਖਿਆ ਵਿਵਸਥਾ ਵਿਚ ਸੁਧਾਰ ਅਤੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ ਮੰਤਰ ’ਤੇ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਵਲੋਂ ਚੌਥੇ ਦਿਨ ਵੀ ਧਰਨਾ ਜਾਰੀ ਹੈ। ਧਰਨੇ ਵਾਲੀ ਥਾਂ ’ਤੇ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਉਸ ਦੇ ਬਾਹਰ-ਅੰਦਰ ਪੁਲਿਸ ਹੀ ਪੁਲਿਸ ਨਜ਼ਰ ਆ ਰਹੀ ਹੈ। ਧਰਨੇ ਵਾਲੀ ਥਾਂ ’ਤੇ ਜਾਣ ਵਾਲਿਆਂ ਦੀ ਪੁਲਿਸ ਤਲਾਸ਼ੀ ਵੀ ਲੈ ਰਹੀ ਹੈ। ਬੈਰੀਕੇਡਿੰਗ ਲਗਾ ਕੇ ਧਰਨੇ ਦੀ ਥਾਂ ਨੂੰ ਛੋਟੀ ਕਰਨ ਦੀ ਪੁਲਿਸ ਕੋਸ਼ਿਸ਼ ਕਰ ਰਹੀ ਹੈ। ਸੀ.ਜੇ.ਪੀ. ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਮੰਚ ਤੋਂ ਪੁਲਿਸ ਨੂੰ ਵਾਰ-ਵਾਰ ਅਪੀਲ ਕੀਤੀ ਹੈ ਕਿ ਲਗਾਈ ਗਈ ਬੈਰੀਕੇਡਿੰਗ ਨੂੰ ਹਟਾ ਲਿਆ ਜਾਵੇ। ਪ੍ਰਦਰਸ਼ਨਕਾਰੀ ਨਾਅਰੇ ਲਗਾਉਂਦੇ ਹੋਏ ਡਫਲੀ-ਢੋਲ ਵੀ ਵਜਾ ਰਹੇ ਹਨ। ਸਮਾਜਿਕ ਸੰਸਥਾਵਾਂ ਨੇ ਇੱਥੇ ਫਲ, ਭੋਜਨ, ਚਾਹ, ਪਾਣੀ ਦੀ ਪੂਰੀ ਵਿਵਸਥਾ ਕੀਤੀ ਹੋਈ ਹੈ। ਹਨੇਰੀ ਤੇ ਬਾਰਿਸ਼ ਦੇ ਕਾਰਨ ਟੈਂਟ ਡਿੱਗ ਵੀ ਗਿਆ ਪ੍ਰੰਤੂ ਪ੍ਰਦਰਸ਼ਨਕਾਰੀ ਉਸ ਦੇ ਹੇਠਾਂ ਖੜ੍ਹੇ ਹੋ ਗਏ। ਇਸ ਵਾਰ ਦਿੱਲੀ ਪੁਲਿਸ ਨੇ ਅਨੇਕਾਂ ਫੋਟੋਗ੍ਰਾਫਰ ਲਾਲ ਜਾਕੇਟ ਪਾਏ ਹੋਏ ਪ੍ਰਦਰਸ਼ਨ ਵਾਲੀ ਥਾਂ ’ਤੇ ਤਾਇਨਾਤ ਕੀਤੇ ਹੋਏ ਹਨ ਜੋ ਕਿ ਹਰ ਗਤੀਵਿਧੀ ਦੀ ਵੀਡੀਓ ਤੇ ਫੋਟੋ ਲੈ ਰਹੇ ਹਨ। ਹੋਰਨਾਂ ਰਾਜਾਂ ਤੋਂ ਵੀ ਸੀ.ਜੇ.ਪੀ. ਨੂੰ ਲੋਕ ਸਮਰਥਨ ਦੇਣ ਆ ਰਹੇ ਹਨ। ਪ੍ਰਦਰਸ਼ਨਕਾਰੀਆਂ ਦਾ ਇਹੀ ਕਹਿਣਾ ਹੈ ਕਿ ਜਿੰਨੀ ਦੇਰ ਧਰਮੇਂਦਰ ਪ੍ਰਧਾਨ ਅਸਤੀਫਾ ਨਹੀਂ ਦੇਣਗੇ, ਉਹ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ।

ਪਿਛਲੀ ਖ਼ਬਰ ਪੁਲਿਸ ਨੇ 4 ਨਾਬਾਲਗਾਂ ਤੇ ਇਕ ਔਰਤ ਨੂੰ ਬਰਾਮਦ ਕਰਕੇ ਵਾਰਸਾਂ ਦੇ ਕੀਤਾ ਹਵਾਲੇ ਅਗਲੀ ਖ਼ਬਰ ਪੁਲਿਸ ਥਾਣਾ ਜਾਖਲ ਨੇ ਵੱਡੀ ਕਾਰਵਾਈ ਕਰਦਿਆਂ ਚੋਰੀ ਦੇ ਮਾਮਲੇ ਵਿੱਚ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।