24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪੁਲਿਸ ਨੇ 4 ਨਾਬਾਲਗਾਂ ਤੇ ਇਕ ਔਰਤ ਨੂੰ ਬਰਾਮਦ ਕਰਕੇ ਵਾਰਸਾਂ ਦੇ ਕੀਤਾ ਹਵਾਲੇ

ਅਜੀਤ ਡੈਸਕ 24-06-2026

ਨਵੀਂ ਦਿੱਲੀ, 23 ਜੂਨ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਲਾਪਤਾ ਹੋਏ ਵਿਅਕਤੀਆਂ ਨੂੰ ਲੱਭਣ ਪ੍ਰਤੀ ਲਗਾਤਾਰ ਆਪਣੀ ਮੁਹਿੰਮ ਚਲਾ ਰਹੀ ਹੈ ਅਤੇ ਉਨ੍ਹਾਂ ਦੇ ਮਿਲਣ ’ਤੇ ਪੁਲਿਸ ਉਨ੍ਹਾਂ ਨੂੰ ਵਾਰਸਾਂ ਕੋਲ ਪਹੁੰਚਾ ਰਹੀ ਹੈ। ਅਪਰਾਧ ਸ਼ਾਖਾ ਨੇ ਪਿਛਲੇ ਦਿਨੀਂ ਵੱਖ-ਵੱਖ ਥਾਵਾਂ ਤੋਂ ਲਾਪਤਾ ਹੋਏ 4 ਨਾਬਾਲਗਾਂ ਅਤੇ ਇਕ ਔਰਤ ਨੂੰ ਬਰਾਮਦ ਕਰਕੇ ਉਨ੍ਹਾਂ ਦੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਇਨ੍ਹਾਂ ਲਾਪਤਾ ਹੋਏ ਵਿਅਕਤੀਆਂ ਪ੍ਰਤੀ ਪੁਲਿਸ ਕੋਲ ਸ਼ਿਕਾਇਤਾਂ ਦਰਜ ਹੋਈਆਂ ਸਨ। ਅਪਰਾਧ ਸ਼ਾਖਾ ਦੀ ਟੀਮ ਨੇ ਇਨ੍ਹਾਂ ਗੁੰਮ ਹੋਏ ਵਿਅਕਤੀਆਂ ਨੂੰ ਭਾਲਣ ਲਈ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਪਬਲਿਕ ਥਾਵਾਂ, ਲੋਕਾਂ ਤੋਂ ਪੁੱਛ-ਪੜਤਾਲ, ਸੀ.ਸੀ.ਟੀ.ਵੀ. ਦੀ ਫੁਟੇਜ ਵੇਖੀ ਅਤੇ ਵੱਖ-ਵੱਖ ਥਾਵਾਂ ਤੋਂ ਲਾਪਤਾ ਲੋਕਾਂ ਨੂੰ ਬਰਾਮਦ ਕਰ ਲਿਆ। ਪੁਲਿਸ ਨੇ ਜੋ ਔਰਤ ਬਰਾਮਦ ਕੀਤੀ ਹੈ ਉਹ ਦਿਮਾਗੀ ਤੌਰ ’ਤੇ ਕਮਜ਼ੋਰ ਦੱਸੀ ਜਾ ਰਹੀ ਹੈ। ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਪੁਲਿਸ ਵਲੋਂ ਕੀਤੇ ਜਾ ਰਹੇ ਇਸ ਕਾਰਜ ਲਈ ਪੂਰੀ ਟੀਮ ਦੀ ਸ਼ਲਾਘਾ ਕਰ ਰਹੇ ਹਨ, ਜਿਸ ਦੇ ਯਤਨਾਂ ਸਦਕਾ ਲਾਪਤਾ ਹੋਏ ਵਿਅਕਤੀਆਂ ਨੂੰ ਲੱਭ ਕੇ ਉਨ੍ਹਾਂ ਦੇ ਵਾਰਸਾਂ ਹਵਾਲੇ ਕੀਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਕਾਲਕਾ ਤੇ ਕਾਹਲੋਂ ਦੀ ਅਗਵਾਈ ’ਚ ਵਫ਼ਦ ਵਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਧਾਮੀ ਨਾਲ ਮੁਲਾਕਾਤ ਅਗਲੀ ਖ਼ਬਰ ਸੀ.ਜੇ.ਪੀ. ਵਲੋਂ ਚੌਥੇ ਦਿਨ ਵੀ ਪ੍ਰਦਰਸ਼ਨ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।