10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਿੱਖੀ ਸੰਸਥਾਵਾਂ ’ਤੇ ਸਰਕਾਰੀ ਕਬਜ਼ੇ ਦੇ ਖ਼ਿਲਾਫ਼ ਇੱਕਮੁੱਠ ਹੋ ਕੇ ਵਿਰੋਧ ਦਰਜ ਕਰਾਵੇ ਸਿੱਖ ਭਾਈਚਾਰਾ- ਪਰਮਜੀਤ ਸਿੰਘ ‘ਵੀਰਜੀ’

ਅਜੀਤ ਡੈਸਕ 27-06-2026
ਨਵੀਂ ਦਿੱਲੀ,26ਜੂਨ (ਜਗਤਾਰ ਸਿੰਘ)-ਸ਼੍ਰੀ ਹਜ਼ੂਰ ਸਾਹਿਬ ਸਬੰਧੀ 1956 ਦੇ ਐਕਟ ਨੂੰ ਰੱਦ ਕਰਕੇ ਮਹਾਰਾਸ਼ਟਰ ਸਰਕਾਰ ਵੱਲੋਂ ਨਵਾਂ ਐਕਟ ਲਿਆਉਣ ਦੀ ਤਜਵੀਜ਼ ਦਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਪਰਮਜੀਤ ਸਿੰਘ ‘ਵੀਰਜੀ’ (ਚੇਅਰਮੈਨ ਗੁਰਬਾਣੀ ਰਿਸਰਚ ਫਾਊਂਡੇਸ਼ਨ) ਨੇ ਤਿੱਖਾ ਵਿਰੋਧ ਕੀਤਾ ਹੈ । ਇਸ ਮੁੱਦੇ ਨੂੰ ਲੈ ਕੇ ਸਮੁੱਚੇ ਪੰਥ ਨੂੰ ਇੱਕਮੁੱਠ ਹੋਣ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਨੂੰ ਇਸ ਮਾਮਲੇ ’ਚ ਚੁੱਪੀ ਤੋੜਨ ਦੀ ਅਪੀਲ ਕੀਤੀ ਹੈ । ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਇਸ ਸਰਕਾਰੀ ਫ਼ੈਸਲੇ ਖ਼ਿਲਾਫ਼ ‘ਗੁਰਮਤਾ’ (ਧਾਰਮਿਕ ਮਤਾ) ਪਾਸ ਕਰਕੇ ਇਸ ਕਾਨੂੰਨ ਨੂੰ ਪੂਰੀ ਤਰ੍ਹਾਂ ਨਕਾਰਿਆ ਜਾ ਚੁੱਕਾ ਹੈ । ਉਨ੍ਹਾਂ ਖ਼ਦਸ਼ਾ ਜਤਾਇਆ ਕਿ, ਹੋ ਸਕਦਾ ਹੈ ਕਿ ਇਸ ਐਕਟ ਨੂੰ ਰੱਦ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰਨ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੋਵੇ । ਪਰਮਜੀਤ ਸਿੰਘ ‘ਵੀਰਜੀ’ ਨੇ ,ਭਾਜਪਾ ਤੇ ਮਹਾਰਾਸ਼ਟਰ ਸਰਕਾਰ ਨਾਲ ਚੰਗੇ ਸਬੰਧਾਂ ਦਾ ਹਵਾਲਾ ਦਿੰਦਿਆਂ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖ਼ਾਲਸਾ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਇਸ ਮਾਮਲੇ ’ਚ ਆਪਣਾ ਵਿਰੋਧ ਦਰਜ ਕਰਾਓ ਅਤੇ ਸਰਕਾਰ ਨੂੰ ਸਿੱਖਾਂ ਦੀਆਂ ਭਾਵਨਾਵਾਂ ਸਮਝਾਓ। ਇਸੇ ਤਰ੍ਹਾਂ ‘ਵੀਰਜੀ’ ਨੇ ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਅਪੀਲ ਕੀਤੀ ਹੈ ਕਿ ਉਹ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਆਪਣਾ ਵਿਰੋਧ ਦਰਜ ਕਰਾਉਣ ਅਤੇ ਇਸ ਤਖ਼ਤ ਦੀ ਮਹਾਨਤਾ ਬਾਰੇ ਜਾਣੂ ਕਰਾਉਣ।ਜੇਕਰ ਅਜਿਹਾ ਨਹੀਂ ਕੀਤਾ ਤਾਂ ਸੰਗਤਾਂ ’ਚ ਇਹੀ ਸੁਨੇਹਾ ਜਾਵੇਗਾ ਕਿ ਤੁਸੀਂ ਐਕਟ ਰੱਦ ਕਰਨ ਸਬੰਧੀ ਸਰਕਾਰ ਦੀ ਤਜਵੀਜ਼ ਦੇ ਸਮਰਥਨ ਕਰ ਰਹੇ ਹੋ ।
ਪਿਛਲੀ ਖ਼ਬਰ ਸਿੱਖ ਨੌਜਵਾਨਾਂ ਨੂੰ ਸਿਵਲ ਸੇਵਾਵਾਂ ਪ੍ਰੀਖਿਆਵਾਂ ਲਈ ਉਤਸ਼ਾਹਿਤ ਕਰਨ ਦੀ ਲੋੜ ਅਗਲੀ ਖ਼ਬਰ ਦੇਸ਼ ਦਾ ਨੌਜਵਾਨ ‘ਐਮਰਜੈਂਸੀ’ ਦੇ ਕਾਲੇ ਚੈਪਟਰ ਤੋਂ ਅਣਜਾਣ ਨਹੀ਼-ਸਮ੍ਰਿਤੀ ਇਰਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।