31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

18 ਨਾਜਾਇਜ਼ ਦਰੱਖਤਾਂ ਦੀ ਕਟਾਈ ਦਾ ਮਾਮਲਾ ਮੁੜ ਭਖਿਆ

ਅਜੀਤ ਡੈਸਕ 01-07-2026

ਕੌਂਸਲਰ ਨੇ ਵਣ ਵਿਭਾਗ ਦੇ ਅਧਿਕਾਰੀਆਂ ਦੀ ਜਾਇਦਾਦ ਦੀ ਜਾਂਚ ਦੀ ਕੀਤੀ ਮੰਗ
ਟੋਹਾਣਾ, 30 ਜੂਨ (ਮਨਜੀਤ ਸਿੰਘ)– ਟੋਹਾਣਾ ਵਿੱਚ 25 ਮਈ 2026 ਨੂੰ ਟੋਹਾਣਾ ਦੇ ਮਨਿਆਣਾ ਰੋਡ ‘ਤੇ 18 ਨਾਜਾਇਜ਼ ਦਰੱਖਤਾਂ ਦੀ ਕਟਾਈ ਦਾ ਮਾਮਲਾ ਇੱਕ ਵਾਰ ਫਿਰ ਗਰਮਾ ਗਿਆ ਹੈ। ਸ਼ਹਿਰ ਦੇ ਸਮਾਜਿਕ ਕਾਰਕੁਨਾਂ ਵੱਲੋਂ ਲਗਾਤਾਰ ਆਵਾਜ਼ ਉਠਾਉਣ ਤੋਂ ਬਾਅਦ ਹੁਣ ਵਾਰਡ ਨੰਬਰ 16 ਦੇ ਪਾਰਸ਼ਦ ਅਸ਼ੋਕ ਗਰਗ ਵੀ ਇਸ ਮਾਮਲੇ ਵਿੱਚ ਖੁੱਲ੍ਹ ਕੇ ਸਾਹਮਣੇ ਆਏ ਹਨ, ਨੇ ਕਿਹਾ ਕਿ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਜਿਨ੍ਹਾਂ ਵਣ ਵਿਭਾਗ ਦੇ ਅਧਿਕਾਰੀਆਂ ਦੀ ਭੂਮਿਕਾ ਸਾਹਮਣੇ ਆਈ ਹੈ, ਉਨ੍ਹਾਂ ਦੀ ਜਾਇਦਾਦ ਦੀ ਵੀ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਨੇ ਆਪਣੇ ਅਹੁਦੇ ਦਾ ਗਲਤ ਫਾਇਦਾ ਚੁੱਕਿਆ ਹੈ ਤਾਂ ਉਸ ਦੀ ਸੰਪਤੀ ਦੀ ਜਾਂਚ ਨਾਲ ਸੱਚਾਈ ਸਾਹਮਣੇ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਤਾਂ ਜੋ ਦੋਸ਼ੀਆਂ ਦੀ ਜ਼ਿੰਮੇਵਾਰੀ ਤੈਅ ਹੋ ਸਕੇ। ਜ਼ਿਕਰਯੋਗ ਹੈ ਕਿ 25 ਮਈ ਨੂੰ ਟੋਹਾਣਾ ਵਿੱਚ 18 ਦਰੱਖਤਾਂ ਦੀ ਕਥਿਤ ਨਾਜਾਇਜ਼ ਕਟਾਈ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਮਾਜਿਕ ਜਥੇਬੰਦੀਆਂ ਅਤੇ ਵਾਤਾਵਰਨ ਪ੍ਰੇਮੀਆਂ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਇੱਕ ਚੁਣੇ ਹੋਏ ਪਾਰਸ਼ਦ ਵੱਲੋਂ ਵੀ ਅਧਿਕਾਰੀਆਂ ਦੀ ਜਾਇਦਾਦ ਦੀ ਜਾਂਚ ਦੀ ਮੰਗ ਉਠਾਉਣ ਨਾਲ ਇਹ ਮਾਮਲਾ ਹੋਰ ਭਖ ਗਿਆ ਹੈ।

ਪਿਛਲੀ ਖ਼ਬਰ ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਹਰਿਆਣਾ ਸਰਕਾਰ ਦੀ ਨਵੀਂ ਪਹਿਲ ਸ਼ਲਾਘਾਯੋਗ - ਵਿਕਾਸ ਲਲੌਦਾ ਅਗਲੀ ਖ਼ਬਰ ਲੋਕ ਬਿਜਲੀ ਕੱਟਾਂ ਤੋਂ ਡਾਢੇ ਪ੍ਰੇਸ਼ਾਨ, ਸਰਕਾਰ ਨੂੰ ਇਨ੍ਹਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ: ਸ: ਨਿਸ਼ਾਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।