31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਹਰਿਆਣਾ ਸਰਕਾਰ ਦੀ ਨਵੀਂ ਪਹਿਲ ਸ਼ਲਾਘਾਯੋਗ - ਵਿਕਾਸ ਲਲੌਦਾ

ਅਜੀਤ ਡੈਸਕ 01-07-2026

ਟੋਹਾਣਾ, 30 ਜੂਨ (ਮਨਜੀਤ ਸਿੰਘ) – ਭਾਜਪਾ ਦੇ ਜ਼ਿਲ੍ਹਾ ਮਹਾਮੰਤਰੀ ਵਿਕਾਸ ਲਲੌਦਾ ਨੇ ਹਰਿਆਣਾ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੇ ਸਨਮਾਨ, ਸੁਰੱਖਿਆ ਅਤੇ ਬਿਹਤਰ ਦੇਖਭਾਲ ਲਈ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰ ਅਤੇ ਸਮਾਜ ਦੀ ਅਨਮੋਲ ਧਰੋਹਰ ਹਨ ਅਤੇ ਉਨ੍ਹਾਂ ਦਾ ਸਨਮਾਨ ਤੇ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਸੀਨੀਅਰ ਸਿਟੀਜ਼ਨ ਕਲੱਬ ਸਥਾਪਿਤ ਕਰੇਗੀ, ਜਿੱਥੇ ਬਜ਼ੁਰਗਾਂ ਨੂੰ ਸਮਾਜਿਕ, ਮਾਨਸਿਕ ਅਤੇ ਸਿਹਤ ਸੰਬੰਧੀ ਗਤੀਵਿਧੀਆਂ ਨਾਲ ਜੋੜਿਆ ਜਾਵੇਗਾ। ਇਸ ਨਾਲ ਉਨ੍ਹਾਂ ਨੂੰ ਬਿਹਤਰ ਮਾਹੌਲ ਮਿਲੇਗਾ ਅਤੇ ਸਮਾਜ ਨਾਲ ਉਨ੍ਹਾਂ ਦੀ ਭਾਗੀਦਾਰੀ ਹੋਰ ਮਜ਼ਬੂਤ ਹੋਵੇਗੀ।ਵਿਕਾਸ ਲਲੌਦਾ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 1,000 ਪ੍ਰਸ਼ਿਕਸ਼ਿਤ ਕੇਅਰ ਗਿਵਰ ਤਿਆਰ ਕੀਤੇ ਜਾਣਗੇ, ਜੋ ਬਜ਼ੁਰਗਾਂ ਦੀ ਦੇਖਭਾਲ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਨਾਲ ਲੋੜਵੰਦ ਬਜ਼ੁਰਗਾਂ ਨੂੰ ਸਮੇਂ ਸਿਰ ਸਹਾਇਤਾ ਮਿਲੇਗੀ ਅਤੇ ਉਨ੍ਹਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਆਵੇਗਾ।ਉਨ੍ਹਾਂ ਕਿਹਾ ਕਿ ਇਕੱਲੇ ਰਹਿ ਰਹੇ ਬਜ਼ੁਰਗਾਂ ਦੀ ਸੁਰੱਖਿਆ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਅਜਿਹੇ ਬਜ਼ੁਰਗਾਂ ਦੀ ਨਿਯਮਿਤ ਨਿਗਰਾਨੀ, ਸਹਾਇਤਾ ਅਤੇ ਸੁਰੱਖਿਆ ਯਕੀਨੀ ਬਣਾਈ ਜਾਵੇਗੀ, ਜਿਸ ਨਾਲ ਉਹ ਆਪਣੇ ਆਪ ਨੂੰ ਹੋਰ ਸੁਰੱਖਿਅਤ ਮਹਿਸੂਸ ਕਰਨਗੇ।ਵਿਕਾਸ ਲਲੌਦਾ ਨੇ ਕਿਹਾ ਕਿ ਇਹ ਪਹਿਲ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਬਜ਼ੁਰਗਾਂ ਨੂੰ ਸਨਮਾਨਪੂਰਵਕ, ਸੁਰੱਖਿਅਤ ਅਤੇ ਆਤਮਨਿਰਭਰ ਜੀਵਨ ਜਿਉਣ ਵਿੱਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਇਸ ਜਨਹਿਤੀ ਪਹਿਲ ਦਾ ਸਵਾਗਤ ਕਰਨ ਅਤੇ ਬਜ਼ੁਰਗਾਂ ਦੇ ਸਨਮਾਨ ਤੇ ਸੇਵਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਪਿਛਲੀ ਖ਼ਬਰ ਇੱਕ ਵੀ ਵਿਧਾਇਕ ਨਾ ਹੋਣ ਦੇ ਬਾਵਜੂਦ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ - ਡਾ. ਅਰਚਨਾ ਗੁਪਤਾ ਅਗਲੀ ਖ਼ਬਰ 18 ਨਾਜਾਇਜ਼ ਦਰੱਖਤਾਂ ਦੀ ਕਟਾਈ ਦਾ ਮਾਮਲਾ ਮੁੜ ਭਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।