01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਵੋਟਰ ਸੂਚੀ ’ਚ ਨਾਂਅ ਦਰਜ ਕਰਵਾਉਣ ਲਈ ਗਿਣਤੀ ਫਾਰਮ ਪ੍ਰਾਪਤ ਨਹੀਂ ਹੁੰਦਾ ਤਾਂ ਤੁਰੰਤ ਬੀ.ਐਲ.ਓ. ਨਾਲ ਸੰਪਰਕ ਕਰੋ-ਜ਼ਿਲ੍ਹਾ ਚੋਣ ਅਫ਼ਸਰ

ਅਜੀਤ ਡੈਸਕ 01-07-2026

ਫ਼ਤਿਹਾਬਾਦ, 30 ਜੂਨ (ਹਰਬੰਸ ਸਿੰਘ ਮੰਡੇਰ)- ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਡਾ. ਵਿਵੇਕ ਭਾਰਤੀ ਨੇ ਜ਼ਿਲ੍ਹੇ ਦੇ ਨਾਗਰਿਕਾਂ ਅਤੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਅਜੇ ਤੱਕ ਵੋਟਰ ਸੂਚੀ ਸੋਧ ਜਾਂ ਤਸਦੀਕ ਨਾਲ ਸਬੰਧਿਤ ਗਿਣਤੀ ਫਾਰਮ ਪ੍ਰਾਪਤ ਨਹੀਂ ਹੋਇਆ ਹੈ ਤਾਂ ਉਹ ਬਿਨਾਂ ਕਿਸੇ ਦੇਰੀ ਦੇ ਤੁਰੰਤ ਆਪਣੇ ਖੇਤਰ ਦੇ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 710,261 ਵੋਟਰ ਹਨ ਅਤੇ 319,637 (45 ਪ੍ਰਤੀਸ਼ਤ) ਵੋਟਰਾਂ ਲਈ ਗਿਣਤੀ ਫਾਰਮ ਬੀ.ਐਲ.ਓ. ਦੁਆਰਾ ਡਿਜੀਟਾਈਜ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਾਗਰਿਕ ਆਪਣੇ ਸਬੰਧਿਤ ਵਿਧਾਨ ਸਭਾ ਹਲਕੇ ਲਈ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਜਾ ਕੇ ਵੀ ਫਾਰਮ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਚੋਣ ਵਿਭਾਗ ਦੁਆਰਾ ਜਾਰੀ ਟੋਲ-ਫਰੀ ਹੈਲਪਲਾਈਨ ਨੰਬਰ 1950 ‘ਤੇ ਕਾਲ ਕਰ ਕੇ ਸਹਾਇਤਾ ਜਾਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਜਿਨ੍ਹਾਂ ਨੇ ਅਜੇ ਤੱਕ ਆਪਣੇ ਗਿਣਤੀ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ ਉਹ ਤੁਰੰਤ ਆਪਣੇ ਬੂਥ-ਪੱਧਰੀ ਅਧਿਕਾਰੀ ਨੂੰ ਜਮ੍ਹਾਂ ਕਰਾਉਣ ਯੋਗ ਵੋਟਰ ਗਿਣਤੀ ਫਾਰਮ ‘ਤੇ ਆਪਣੀ ਨਵੀਨਤਮ ਰੰਗੀਨ ਫ਼ੋਟੋ ਅਤੇ ਦਸਤਖ਼ਤ ਲਗਾ ਕੇ ਤਾਂ ਜੋ ਕੋਈ ਵੀ ਯੋਗ ਨਾਗਰਿਕ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟ ਬਹੁਤ ਮਹੱਤਵਪੂਰਨ ਹੈ।

ਪਿਛਲੀ ਖ਼ਬਰ ਟੋਹਾਣਾ ਅਨਾਜ ਮੰਡੀ ਵਿੱਚ ਵਪਾਰੀਆਂ ਵਿਚਕਾਰ ਪਹੁੰਚੇ ਡੀਐਸਪੀ ਜੈ ਭਗਵਾਨ ਬਾਕਸਰ ਅਗਲੀ ਖ਼ਬਰ ਸਿਰਸਾ ’ਚ ਲੁਧਿਆਣਾ ਦਾ ਗੈਂਗਸਟਰ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।