01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ

ਅਜੀਤ ਡੈਸਕ 01-07-2026

ਨਵੀਂ ਦਿੱਲੀ,30ਜੂਨ (ਜਗਤਾਰ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਕਰਵਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਾਏ ਗਏ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ । ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਿੱਖ ਕੌਮ ਨੂੰ ਮੀਰੀ ਤੇ ਪੀਰੀ ਦਾ ਸਿਧਾਂਤ ਦੇ ਕੇ ਵੱਡੀ ਤਾਕਤ ਬਖਸ਼ਿਸ਼ ਕੀਤੀ ਹੈ । ਉਹਨਾਂ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਾਰੀ ਦੁਨੀਆ ਦਾ ਇਕਲੌਤਾ ਤਖ਼ਤ ਹੈ ਜੋ ਗੁਰੂ ਸਾਹਿਬ ਦੀ ਬਖਸ਼ਿਸ਼ ਨਾਲ ਨਿਆਂ ਕਰਨ ਵਾਸਤੇ ਜਾਣਿਆ ਜਾਂਦਾ ਹੈ ਤੇ ਸਿੱਖ ਕੌਮ ਦੀ ਸ਼ਕਤੀ ਦਾ ਬਹੁਤ ਵੱਡਾ ਸਰੋਤ ਹੈ।ਉਨ੍ਹਾਂ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਹਮੇਸ਼ਾ ਨਿਆਂ ਤੇ ਇਨਸਾਫ਼ ਦੀ ਗੱਲ ਕੀਤੀ ਤੇ ਇਸੇ ਸਿਧਾਂਤ ਤਹਿਤ ਉਨ੍ਹਾਂ ਨੇ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜੇ ਵੀ ਆਪਣੇ ਨਾਲ ਰਿਹਾਅ ਕਰਵਾਏ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਿੱਖ ਕੌਮ ਨੂੰ ਮਾਰਸ਼ਲ ਕੌਮ ਵਜੋਂ ਕੰਮ ਕਰਨ ਅਤੇ ਨਾਲ ਹੀ ਭਗਤੀ ਕਰਨ ਦਾ ਹੁਕਮ ਦਿੱਤਾ ਜਿਸ ਦੀ ਬਦੌਲਤ ਅੱਜ ਸਮੁੱਚੀ ਦੁਨੀਆ ਵਿਚ ਸਿੱਖ ਕੌਮ ਇਕ ਮਾਰਸ਼ਲ ਕੌਮ ਵਜੋਂ ਪਰ ਨਾਲ ਹੀ ਨਿਆਂ ਹਿਤੈਸ਼ੀ ਕੌਮ ਵਜੋਂ ਜਾਣੀ ਜਾਂਦੀ ਹੈ ।

ਪਿਛਲੀ ਖ਼ਬਰ ਬੇਅਦਬੀ ਕਾਨੂੰਨ ਸੰਬੰਧੀ ਅਕਾਲ ਤਖ਼ਤ ਦੀ ਮੀਟਿੰਗ ਦੌਰਾਨ ਬੇਨਕਾਬ ਹੋਏ ਭਗਵੰਤ ਮਾਨ - ਸਰਨਾ ਅਗਲੀ ਖ਼ਬਰ ਅਧਿਆਪਕ ਸਿਰਫ਼ ਗਿਆਨ ਦੇਣ ਵਾਲਾ ਹੀ ਨਹੀਂ ਹੁੰਦਾ ਸਗੋਂ ਕਦਰਾਂ-ਕੀਮਤਾਂ ਦਾ ਸਿਰਜਣਹਾਰ ਵੀ ਹੁੰਦਾ ਹੈ-ਡਾ. ਨਰਿੰਦਰ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।