01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬੇਅਦਬੀ ਕਾਨੂੰਨ ਸੰਬੰਧੀ ਅਕਾਲ ਤਖ਼ਤ ਦੀ ਮੀਟਿੰਗ ਦੌਰਾਨ ਬੇਨਕਾਬ ਹੋਏ ਭਗਵੰਤ ਮਾਨ - ਸਰਨਾ

ਅਜੀਤ ਡੈਸਕ 01-07-2026

ਨਵੀਂ ਦਿੱਲੀ,30ਜੂਨ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਬੀਤੇ ਕਲ, ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੇਸ਼ੀ ਦੌਰਾਨ ਆਪ ਦੇ ਕਈ ਵਿਧਾਇਕਾਂ ਨੇ ਖ਼ੁਦ ਹੀ ਮੰਨ ਲਿਆ ਕਿ ਬੇਅਦਬੀ ਸਬੰਧੀ ਕਾਨੂੰਨ ਉਨ੍ਹਾਂ ਨੇ ਪੜ੍ਹਿਆ ਹੀ ਨਹੀਂ ਸੀ ,ਇਸ ਤਰ੍ਹਾਂ ਇਸ ਕਾਨੂੰਨ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਤਰ੍ਹਾਂ ਬੇਨਕਾਬ ਹੋ ਗਏ ਹਨ । ਉਨ੍ਹਾਂ ਕਿਹਾ ਕਿ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਉਸ ਕਾਨੂੰਨ ਵਿਚ ਲੋੜੀਂਦੀਆਂ ਸੋਧਾਂ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ । ਸਰਨਾ ਨੇ ਪੰਜਾਬ ਦੇ ਆਪ ਵਿਧਾਇਕਾਂ ਨੂੰ ਸਲਾਹ ਦਿੱਤੀ ਕਿ ਉਹ ਸਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਪ੍ਰਤੀ ਗੰਭੀਰ ਹੋਣ ਅਤੇ ਮੁੱਖ ਮੰਤਰੀ ਦੇ ਮੂੰਹ ਵਲ ਵੇਖਣ ਦੀ ਬਜਾਏ ਆਪਣੇ ਭਵਿੱਖ ਵਲ ਵੇਖਣ ਕਿਉਂਕਿ ਪੰਜਾਬ ਵਿਚ ਛੇਤੀ ਹੀ ਚੋਣਾਂ ਹੋਣ ਵਾਲੀਆਂ ਹਨ । ਸਰਨਾ ਨੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਵਿਖੇ ਬੈਠਕ ਦੌਰਾਨ ਗਿਆਨੀ ਗੜਗੱਜ ਨੇ ਬਗੈਰ ਕਿਸੇ ਵਿਤਕਰੇ ਦੇ ਸਾਰਿਆਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਖ਼ੁਦ ਇਤਿਹਾਸਕ ਪੱਖੋਂ ਗੱਲ ਕਰਦਿਆਂ ਬੜੀ ਸਿਆਣਪ ਨਾਲ ਮਾਹੌਲ ਨੂੰ ਵੀ ਕਾਬੂ ਵਿਚ ਰੱਖਿਆ ।

ਪਿਛਲੀ ਖ਼ਬਰ ‘ਆਪ’ ਵਲੋਂ 650 ਕਰੋੜ ਰੁਪਏ ਸਿਹਤ ਘੁਟਾਲੇ ਨੂੰ ਲੈ ਕੇ ਦਿੱਲੀ ਸਰਕਾਰ ’ਤੇ ਨਿਸ਼ਾਨਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।