18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਜਾਖਲ ਥਾਣੇ ਦੇ ਨਵੇਂ ਐੱਸ.ਐੱਚ.ਓ. ਸੰਜੇ ਕੁਮਾਰ ਨੇ ਅਹੁਦਾ ਸੰਭਾਲਿਆ

ਅਜੀਤ ਡੈਸਕ 03-07-2026
ਟੋਹਾਣਾ, 2 ਜੁਲਾਈ (ਮਨਜੀਤ ਸਿੰਘ)- ਜਾਖਲ ਥਾਣੇ ਦੇ ਨਵੇਂ ਥਾਣਾ ਮੁਖੀ (ਐੱਸਐੱਚਓ) ਵਜੋਂ ਸਬ ਇੰਸਪੈਕਟਰ ਸੰਜੇ ਕੁਮਾਰ ਨੇ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਦੇ ਹੀ ਉਨ੍ਹਾਂ ਸਪੱਸ਼ਟ ਸੰਦੇਸ਼ ਦਿੱਤਾ ਕਿ ਖੇਤਰ ਵਿੱਚ ਸੱਟਾ, ਨਸ਼ਾ ਤਸਕਰੀ, ਨਾਜਾਇਜ਼ ਸ਼ਰਾਬ ਦੇ ਗੈਰ ਕਾਨੂੰਨੀ ਕਾਰੋਬਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਜਾਂ ਤਾਂ ਗੈਰਕਾਨੂੰਨੀ ਕੰਮ ਕਰਨ ਵਾਲੇ ਇਹ ਕੰਮ ਬੰਦ ਕਰ ਦੇਣ ਜਾਂ ਉਹ ਇਹ ਇਲਾਕਾ ਛੱਡ ਜਾਣ। ਸੰਜੇ ਕੁਮਾਰ ਨੇ ਕਿਹਾ ਕਿ ਖੇਤਰ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੋਵੇਗੀ। ਸੰਜੇ ਕੁਮਾਰ ਨੇ ਭਰੋਸਾ ਦਿਵਾਇਆ ਕਿ ਜਾਖਲ ਖੇਤਰ ਵਿੱਚ ਅਪਰਾਧ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾ ਕੇ ਕਾਨੂੰਨ ਦਾ ਰਾਜ ਕਾਇਮ ਕਰਨਾ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ।
ਪਿਛਲੀ ਖ਼ਬਰ ਮਾਈ ਭਾਰਤ ਯਮੁਨਾਨਗਰ ਨੇ ਪੰਜ ਦਿਨਾ ਅਨੁਭਵੀ ਸਿਖਲਾਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਮੰਗਾਂ ਦੀ ਪੂਰਤੀ ਲਈ ਆਂਗਣਵਾੜੀ ਵਰਕਰਾਂ ਨੇ ਬੀ.ਡੀ.ਪੀ.ਓ. ਦਫ਼ਤਰ ਦਾ ਕੀਤਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।