03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸ਼ਰਧਾ ਪੂਰਵਕ ਮਨਾਈ ਸੰਤ ਬਾਬਾ ਛੋਟਾ ਸਿੰਘ ਦੀ ਬਰਸੀ

ਅਜੀਤ ਡੈਸਕ 07-07-2026
ਕਾਲਾਂਵਾਲੀ/ਸਿਰਸਾ, 6 ਜੁਲਾਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਬੜਾਗੁੜ੍ਹਾ ਦੇ ਗੁਰਦੁਆਰਾ ਭੱਠਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਸਵਿੰਦਰ ਸਿੰਘ ਅਤੇ ਹੈੱਡ ਗ੍ਰੰਥੀ ਬਾਬਾ ਗੁਰਪ੍ਰੀਤ ਸਿੰਘ ਦੀ ਦੇਖਰੇਖ ਹੇਠ ਲੋਕ ਕਮੇਟੀ, ਨਗਰ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਛੋਟਾ ਸਿੰਘ ਦੀ 21ਵੀਂ ਸਾਲਾਨਾ ਬਰਸੀ ਸ਼ਰਧਾਪੂਰਵਕ ਮਨਾਈ ਗਈ। ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਦੌਰਾਨ ਕਥਾ ਵਾਚਕਾਂ, ਰਾਗੀ ਅਤੇ ਢਾਡੀ ਜਥਿਆਂ ਨੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ’ਤੇ ਅਕਾਲ ਅਕਾਦਮੀ ਬੜਾਗੁੜ੍ਹਾ ਦੇ ਬੱਚਿਆਂ ਵੱਲੋਂ ਵੀ ਕੀਰਤਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਬਾਬਾ ਗੁਰਪਾਲ ਸਿੰਘ ਚੋਰਮਾਰ, ਬਾਬਾ ਪ੍ਰੀਤਮ ਸਿੰਘ ਮਲੜੀ, ਬਾਬਾ ਸਤਨਾਮ ਸਿੰਘ ਕਰੀਰਵਾਲੀ, ਸੁਰਿੰਦਰ ਸਿੰਘ ਪਰਮੇਸ਼ਰ ਦੁਆਰ, ਅਮਰੀਕ ਸਿੰਘ ਜੀਰਾ, ਬਾਬਾ ਜੀਤ ਸਿੰਘ ਰੁਘੂਆਣਾ, ਬਾਬਾ ਬਚਿੱਤਰ ਸਿੰਘ ਝੋਰੜਰੋਹੀ, ਬਾਬਾ ਕੁਲਦੀਪ ਸਿੰਘ, ਜਗਦੀਸ਼ ਸਿੰਘ, ਯੁੱਧਵੀਰ ਸਿੰਘ, ਗੁਰਸੇਵਕ ਸਿੰਘ, ਜਗਤਾਰ ਸਿੰਘ, ਭਾਈ ਸੁਖਵਿੰਦਰ ਸਿੰਘ ਆਦਿ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਕੁਲਦੀਪ ਸਿੰਘ, ਲਖਵਿੰਦਰ ਸਿੰਘ, ਮੇਜਰ ਸਿੰਘ, ਪ੍ਰਿੰਸੀਪਲ ਪਰਮਜੀਤ ਕੌਰ ਅਕਾਲ ਅਕੈਡਮੀ ਬੱਡਗੁੱਡਾ, ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ ਆਦਿ ਹਾਜ਼ਰ ਸਨ। ਇਸ ਮੌਕੇ ’ਤੇ ਸਮੂਹ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਬਾਬਾ ਜਸਵਿੰਦਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸਿੱਖਾਂ ਦੇ ਧਾਰਮਿਕ ਗ੍ਰੰਥ ਸ੍ਰੀ ਗੁਰੂ ਨਾਨਕ ਪ੍ਰਕਾਸ਼ ਦੇ ਅੰਗਾਂ ਦੀ ਬੇਅਦਬੀ ਕਾਰਨ ਸੰਗਤ ’ਚ ਭਾਰੀ ਰੋਸ ਪੁਲਿਸ ਪ੍ਰਸ਼ਾ... ਅਗਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਦੀ ਪਹਿਲਕਦਮੀ ਹੇਠ 8 ਜੁਲਾਈ ਨੂੰ ਢਾਂਡ ’ਚ ਕਰਵਾਇਆ ਜਾਵੇਗਾ ਨਵੀਨ ਕ੍ਰਿਸ਼ੀ ਸੰਕਲਪ ਅਭਿਆਨ-ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।