28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

‘ਸਤਲੁਜ’ ’ਤੇ ਪਾਬੰਦੀ ਲਗਾ ਕੇ ਸੱਚ ’ਤੇ ਪਰਦਾ ਨਹੀਂ ਪਾਇਆ ਜਾ ਸਕਦਾ - ਗੁਰਮੀਤ ਸਿੰਘ ਸ਼ੰਟੀ

ਅਜੀਤ ਡੈਸਕ 08-07-2026

ਨਵੀਂ ਦਿੱਲੀ,7 ਜੁਲਾਈ (ਜਗਤਾਰ ਸਿੰਘ)- ਕਾਲੇ ਦੌਰ ਦੌਰਾਨ ਪੰਜਾਬ ਨੇ ਹੰਢਾਈ ਪੀੜ ਦਾ ਅਹਿਸਾਸ ਕਰਵਾਉਣ ਅਤੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਸਨਮਾਨ ਦੇਣ ਵਾਲੀ ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਲਗਾ ਕੇ ਸੱਚ ’ਤੇ ਪਰਦਾ ਨਹੀਂ ਪਾਇਆ ਜਾ ਸਕਦਾ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਬੁਲਾਰੇ ਗੁਰਮੀਤ ਸਿੰਘ ਸ਼ੰਟੀ ਨੇ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਲੇ ਦੌਰ ਦੌਰਾਨ ਪੁਲਿਸ ਵੱਲੋਂ ਝੂਠੇ ਮੁਕਾਬਲੇ ਬਣਾ ਕੇ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਮਾਰਿਆ ਗਿਆ ਅਤੇ ਲਾਵਾਰਸ ਦਸ ਕੇ ਮੜ੍ਹੀਆਂ ਵਿਚ ਸਸਕਾਰ ਦਿੱਤਾ ਗਿਆ । ਜਸਵੰਤ ਸਿੰਘ ਖਾਲੜਾ ਨੇ ਸਚਾਈ ਦੀ ਖੋਜ ਲਈ ਲਾਪਤਾ ਲੋਕਾਂ ਨਾਲ ਜੁੜੀ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕੀਤੀ । ਜਾਂਚ ਦੌਰਾਨ ਉਨ੍ਹਾਂ ਦੀ ਪਹੁੰਚ ਅੰਮ੍ਰਿਤਸਰ ਨਗਰ ਨਿਗਮ ਦੇ ਰਿਕਾਰਡਾਂ ਤੱਕ ਹੋਈ, ਜਿੱਥੇ ਉਨ੍ਹਾਂ ਨੂੰ ਕਥਿਤ ਤੌਰ ‘ਤੇ ਅਜਿਹੇ ਦਸਤਾਵੇਜ਼ ਮਿਲੇ ਜਿਨ੍ਹਾਂ ਵਿਚ ਹਜ਼ਾਰਾਂ ਲੋਕਾਂ ਦੇ ਨਾਮ, ਉਮਰ ਅਤੇ ਪਤੇ ਦਰਜ ਸਨ। ਉਨ੍ਹਾਂ ਦੱਸਿਆ ਕਿ 25ਹਜ਼ਾਰ ਦੇ ਕਰੀਬ ਲਾਵਾਰਸ ਦਸ ਕੇ ਸਾੜੀਆਂ ਗਈਆਂ ਸਿੱਖਾਂ ਦੀਆਂ ਲਾਸ਼ਾਂ ਦਾ ਦਸਤਾਵੇਜ਼ੀ ਰਿਕਾਰਡ ਜਦੋਂ ਭਾਈ ਜਸਵੰਤ ਸਿੰਘ ਖਾਲੜਾ ਨੇ ਉਜਾਗਰ ਕੀਤਾ ਤਾਂ ਸਾਰੀ ਦੁਨੀਆ ਹੈਰਾਨ ਰਹਿ ਗਈ । ਇਸ ਤੋਂ ਬਾਅਦ ਭਾਈ ਖਾਲੜਾ ਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਗਿਆ।ਅਜਿਹੇ ਤੱਥਾਂ ਨੂੰ ਲੈ ਕੇ ਹੀ ਇਹ ਦਸਤਾਵੇਜ਼ੀ ਫ਼ਿਲਮ ਬਣਾਈ ਗਈ ਪਰ ਹੈਰਾਨੀ ਦੀ ਗੱਲ ਹੈ ਕਿ ਸਿੱਖਾਂ ਦੇ ਹੋਏ ਜ਼ੁਲਮਾਂ ਨੂੰ ਦਿਖਾਉਣ ਤੋਂ ਵੀ ਰੋਕਿਆ ਜਾ ਰਿਹਾ ਹੈ ।

ਪਿਛਲੀ ਖ਼ਬਰ ਹਥਿਆਰਾਂ ਸਮੇਤ ਪੁਲਿਸ ਨੇ ਚਾਰ ਅਪਰਾਧੀਆਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਦਿੱਲੀ ਪੁਲਿਸ ਨੇ ਬਾਲ ਸੁਰੱਖਿਆ ਪ੍ਰਤੀ ਸਕੂਲੀ ਬੱਚਿਆਂ ਨੂੰ ਦਿੱਤੀ ਜਾਣਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।