01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਐਸ. ਡੀ. ਐਮ. ਵਲੋਂ ਪਿੰਡ ਪੰਜੇਤੋਂ ਦੇ ਵਸਨੀਕਾਂ ਨਾਲ ਮੀਟਿੰਗ

ਅਜੀਤ ਡੈਸਕ 10-07-2026
ਯਮੁਨਾਨਗਰ, 9 ਜੁਲਾਈ (ਗੁਰਦਿਆਲ ਸਿੰਘ ਨਿਮਰ)-ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਐਸ. ਡੀ. ਐਮ. (ਸਿਵਲ) ਛਛਰੌਲੀ ਜਸਪਾਲ ਸਿੰਘ ਗਿੱਲ ਨੇ ਆਪਣੇ ਦਫ਼ਤਰ ’ਚ ਪਿੰਡ ਪੰਜੇਤੋਂ ਦੇ ਪ੍ਰਮੁੱਖ ਵਸਨੀਕਾਂ ਨਾਲ ਮੀਟਿੰਗ ਕੀਤੀ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਬਾਰੇ ਵਿਸਥਾਰ ’ਚ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਵਸਨੀਕਾਂ ਨੂੰ ਪਾਣੀ ਭਰਨ ਦੀ ਸਮੱਸਿਆ ਤੋਂ ਰਾਹਤ ਪ੍ਰਦਾਨ ਕਰਨਾ ਪ੍ਰਸ਼ਾਸਨ ਦੀ ਤਰਜੀਹ ਹੈ ਅਤੇ ਸਾਰੇ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ। ਉਕਤ ਮੀਟਿੰਗ ’ਚ ਪਿੰਡ ਵਾਸੀਆਂ ਨੇ ਪਿੰਡ ਦੀ ਸਭਾ ਨੂੰ ਮੀਂਹ ਦੇ ਪਾਣੀ ਦੀ ਨਿਕਾਸੀ ਦੀ ਸਾਲਾਂ ਤੋਂ ਚੱਲੀ ਆ ਰਹੀ ਸਮੱਸਿਆ ਬਾਰੇ ਜਾਣੂ ਕਰਵਾਇਆ, ਜਿਸ ’ਤੇ ਐਸ. ਡੀ. ਐਮ. ਨੇ ਅਧਿਕਾਰੀਆਂ ਨੂੰ ਇਸ ਮਸਲੇ ਨੂੰ ਹੱਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮੇਂ ਸਿਰ ਅਤੇ ਢੁਕਵੇਂ ਪ੍ਰਬੰਧ ਕਰਕੇ ਪਾਣੀ ਭਰਨ, ਆਵਾਜਾਈ ’ਚ ਵਿਘਨ ਅਤੇ ਹੋਰ ਸੰਭਾਵੀ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜਨ ਭਾਗੀਦਾਰੀ ਨਾਲ ਕੰਮ ਕਰਕੇ ਪਿੰਡਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਕੋਈ ਅਸੁਵਿਧਾ ਨਾ ਹੋਵੇ। ਇਸ ਮੌਕੇ ਬੀ. ਡੀ. ਪੀ. ਓ. ਕਾਰਤਿਕ ਚੌਹਾਨ, ਨਾਇਬ ਤਹਿਸੀਲਦਾਰ ਆਨੰਦ ਰਾਵਲ, ਐਸ. ਡੀ. ਓ. ਪੰਚਾਇਤੀ ਰਾਜ ਸ਼ਿਵ ਦਿਆਲ ਸਿੰਘ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਜੇਸ਼ ਕਟਾਰੀਆ, ਗ੍ਰਾਮ ਸਕੱਤਰ ਪ੍ਰਦੀਪ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਿਲਮ ‘ਸਤਲੁਜ’ ਤੋਂ ਪਾਬੰਦੀ ਹਟਾ ਕੇ ਸਰਕਾਰ ਨਿਆਂ ਕਰੇ - ਜਥੇਦਾਰ ਖ਼ਾਲਸਾ ਕਿਹਾ -ਦੁਨੀਆ ਦਾ ਕੋਈ ਸੱਚ ਛੁਪਿਆ ਨਹੀਂ ਰਹ... ਅਗਲੀ ਖ਼ਬਰ ਸਰਕਾਰ ਨੇ ਨਗਰ ਨਿਗਮ ਤੋਂ ਉਸਾਰੀਆਂ ਬਾਰੇ ਇਕ ਹਫ਼ਤੇ ਵਿਚ ਮੰਗਿਆ ਰਿਕਾਰਡ ਮੁੱਖ ਚੌਕਸੀ ਅਫ਼ਸਰ ਦੀ ਹਦਾਇਤ ’ਤੇ ਵੀ ਨਿਗਮ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।