10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਨਗਰ ਨਿਗਮ ਕਮਿਸ਼ਨਰ ਵਲੋਂ ਮੀਂਹ ਦੌਰਾਨ ਡਰੇਨੇਜ ਸਿਸਟਮ ਦਾ ਨਿਰੀਖਣ

ਅਜੀਤ ਡੈਸਕ 11-07-2026
ਯਮੁਨਾਨਗਰ, 10 ਜੁਲਾਈ (ਗੁਰਦਿਆਲ ਸਿੰਘ ਨਿਮਰ)-ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸ਼ਹਿਰ ਦੀਆਂ ਕਈ ਥਾਵਾਂ ‘ਤੇ ਪਾਣੀ ਭਰ ਗਿਆ ਹੈ। ਇਸ ਦੌਰਾਨ ਨਿਗਮ ਕਮਿਸ਼ਨਰ ਮਹਾਂਬੀਰ ਪ੍ਰਸ਼ਾਦ ਨੇ ਖੁਦ ਹੋਰਨਾਂ ਨਿਗਮ ਅਧਿਕਾਰੀਆਂ ਸਮੇਤ ਖੇਤਾਂ ‘ਚ ਉਤਰ ਕੇ ਪਾਣੀ ਭਰੇ ਇਲਾਕਿਆਂ ਨੂੰ ਖਾਲੀ ਕਰਵਾਇਆ। ਰਾਤ ਭਰ ਨਗਰ ਨਿਗਮ ਦੇ ਅਧਿਕਾਰੀ ਅਤੇ ਸਟਾਫ਼ ਮੈਂਬਰ ਖੇਤਾਂ ‘ਚ ਕੰਮ ਕਰਦੇ ਦੇ ਗਏ ਅਤੇ ਉਨ੍ਹਾਂ ਪਾਣੀ ਭਰੇ ਇਲਾਕਿਆਂ ਨੂੰ ਖਾਲੀ ਕਰਵਾਉਣ ਤੋਂ ਇਲਾਵਾ ਨਾਲੀਆਂ ਦੀ ਸਫ਼ਾਈ ਕੀਤੀ। ਰਾਤ ਦੇ ਸਮੇਂ ਵੀ ਨਗਰ ਨਿਗਮ ਦੀਆਂ ਟੀਮਾਂ ਮਸ਼ੀਨਰੀ ਅਤੇ ਜ਼ਰੂਰੀ ਉਪਕਰਣਾਂ ਨਾਲ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਰਹੀਆਂ ਤਾਂ ਜੋ ਸੁਚਾਰੂ ਨਿਕਾਸੀ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਜਨਤਾ ਨੂੰ ਅਸੁਵਿਧਾ ਨਾ ਹੋਵੇ। ਅੱਜ ਸਵੇਰੇ ਨਗਰ ਨਿਗਮ ਕਮਿਸ਼ਨਰ ਮਹਾਂਬੀਰ ਪ੍ਰਸ਼ਾਦ ਨੇ ਮੀਂਹ ਦੌਰਾਨ ਸ਼ਹਿਰ ਦੇ ਡਰੇਨੇਜ ਸਿਸਟਮ ਦਾ ਨਿਰੀਖਣ ਕੀਤਾ। ਉਨ੍ਹਾਂ ਡਰੇਨੇਜ਼ ਸਥਿਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਕਮਜ਼ੋਰ ਥਾਵਾਂ, ਜਿਨ੍ਹਾਂ ‘ਚ ਖੱਡਾਂ ਵੀ ਸ਼ਾਮਿਲ ਹਨ, ਦਾ ਦੌਰਾ ਕੀਤਾ। ਨਿਰੀਖਣ ਦੌਰਾਨ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਪਾਣੀ ਜਮ੍ਹਾਂ ਹੋਣ ਦੀ ਕਿਸੇ ਵੀ ਸ਼ਿਕਾਇਤ ‘ਤੇ ਤੁਰੰਤ ਟੀਮ ਭੇਜ ਕੇ ਉਸ ਨੂੰ ਹੱਲ ਕਰਵਾਉਣ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਮੁੱਚੇ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ।
ਪਿਛਲੀ ਖ਼ਬਰ ਨਵੀਨ ਜਿੰਦਲ ਫਾਊਂਡੇਸ਼ਨ ਦੀ ਮੋਬਾਈਲ ਮੈਡੀਕਲ ਯੂਨਿਟ ਨੇ ਲੋਕਾਂ ਨੂੰ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕੀਤੀਆਂ ਅਗਲੀ ਖ਼ਬਰ ਏ. ਬੀ. ਵੀ. ਪੀ. ਨੇ 78ਵਾਂ ਸਥਾਪਨਾ ਦਿਵਸ ਮਨਾਇਆ ਨਵੀਂ ਸ਼ਹਿਰੀ ਇਕਾਈ ਦਾ ਕੀਤਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।