10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸ਼ਹੀਦ ਭਾਈ ਮਨੀ ਸਿੰਘ ਦੀ ਯਾਦ ’ਚ ਧਾਰਮਿਕ ਸਮਾਗਮ

ਅਜੀਤ ਡੈਸਕ 11-07-2026
ਡੱਬਵਾਲੀ, 10 ਜੁਲਾਈ (ਇਕਬਾਲ ਸਿੰਘ ਸ਼ਾਂਤ)-ਚੌਹਾਨ ਨਗਰ ਸਥਿਤ ਭਾਈ ਮਨੀ ਸਿੰਘ ਗੁਰਦੁਆਰਾ ਸਾਹਿਬ ਵਿਖੇ ਬਾਜੀਗਰ ਸਮਾਜ ਵੱਲੋਂ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਯਾਦ ਵਿੱਚ ਕਰਵਾਇਆ ਤਿੰਨ ਦਿਵਸੀ ਧਾਰਮਿਕ ਸਮਾਗਮ ਸ਼ਰਧਾਪੂਰਵਕ ਸੰਪੰਨ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਹਰਿਆਣਾ ਬੀਜ ਵਿਕਾਸ ਨਿਗਮ ਦੇ ਚੇਅਰਮੈਨ ਦੇਵ ਕੁਮਾਰ ਸ਼ਰਮਾ ਨੇ ਕਿਹਾ ਕਿ ਇਤਿਹਾਸ ਵਿਚ ਭਾਈ ਮਨੀ ਸਿੰਘ ਜੀ ਦੇ ਪਰਿਵਾਰ ਵਰਗੀ ਮਿਸਾਲ ਵਿਰਲੀ ਹੀ ਮਿਲਦੀ ਹੈ। ਧਰਮ ਦੀ ਰੱਖਿਆ ਲਈ ਇਸ ਪਰਿਵਾਰ ਦੇ 52 ਮੈਂਬਰਾਂ ਨੇ ਪ੍ਰਾਣ ਨਿਛਾਵਰ ਕੀਤੇ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਹਨ। ਮੁੱਖ ਗ੍ਰੰਥੀ ਭਾਈ ਦਲਜੀਤ ਸਿੰਘ ਅਤੇ ਭਾਈ ਬਲਵਿੰਦਰ ਸਿੰਘ ਨੇ ਗੁਰਬਾਣੀ ਦਾ ਸ਼ਬਦ-ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਸੇਵਾ ਮੁਕਤ ਪ੍ਰਿੰਸੀਪਲ ਸੁਰਜੀਤ ਸਿੰਘ ਬਰਜੋਤ ਨੇ ਭਾਈ ਮਨੀ ਸਿੰਘ ਜੀ ਦੇ ਜੀਵਨ, ਸਾਹਸ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਕੁਰਬਾਨੀਆਂ ’ਤੇ ਚਾਨਣਾ ਪਾਇਆ। ਬਾਜੀਗਰ ਸਮਾਜ ਨੇ ਸਾਹਿਤ ਅਕੈਡਮੀ ਤਲਵੰਡੀ ਦੇ ਪ੍ਰਧਾਨ ਸਰਦਾਰ ਸੁਰਿੰਦਰ ਪਾਲ ਸਿੰਘ ਨੂੰ ਸਿਰੋਪਾ ਅਤੇ ‘ਸਿੱਖ ਧਰਮ ਦੇ ਗੋਆਰ ਰਾਜਪੂਤਾਂ ਦੇ ਅਨਮੋਲ ਰਤਨ’ ਪੁਸਤਕ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਫੌਜੀ ਭਜਨ ਸਿੰਘ, ਸੁਰਜੀਤ ਸਿੰਘ ਮੱਲ, ਸੁੱਖਾ ਸਿੰਘ, ਗੁਰਜੰਟ ਸਿੰਘ, ਮਹਿੰਦਰ ਸਿੰਘ, ਸਰਵਜੀਤ ਸਿੰਘ, ਜਗੀਰ ਸਿੰਘ ਲਾਲਕਾ, ਬਲਬੀਰ ਸਿੰਘ, ਪੂਰਨ ਸਿੰਘ ਅਤੇ ਮਨੋਜ ਕੁਮਾਰ ਸਮੇਤ ਹੋਰ ਸੰਗਤਾਂ ਮੌਜੂਦ ਸਨ।
ਪਿਛਲੀ ਖ਼ਬਰ ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਵਿਧਾਇਕ ਐਡਵੋਕੇਟ ਚੱਢਾ ਲਗਾਤਾਰ ਸਰਕਾਰ ਦੇ ਧਿਆਨ ’ਚ ਲਿਆ ਰਹੇ ਹਨ- ਰਾਜੂ ਸਤਿਆਲ ਅਗਲੀ ਖ਼ਬਰ ਨਵੀਨ ਜਿੰਦਲ ਫਾਊਂਡੇਸ਼ਨ ਦੀ ਮੋਬਾਈਲ ਮੈਡੀਕਲ ਯੂਨਿਟ ਨੇ ਲੋਕਾਂ ਨੂੰ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।