06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਟੋਹਾਣਾ ਸ਼ਹਿਰ ਪੁਲਿਸ ਵਲੋਂ ਤਿੰਨ ਵੱਖ-ਵੱਖ ਕਾਰਵਾਈਆਂ ਦੌਰਾਨ 24.23 ਗ੍ਰਾਮ ਹੈਰੋਇਨ ਸਮੇਤ 3 ਮੁਲਜ਼ਮ ਕਾਬੂ

ਅਜੀਤ ਡੈਸਕ 14-07-2026
ਟੋਹਾਣਾ, 13 ਜੁਲਾਈ (ਮਨਜੀਤ ਸਿੰਘ) – ਟੋਹਾਣਾ ਸ਼ਹਿਰ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਤਿੰਨ ਵੱਖ-ਵੱਖ ਕਾਰਵਾਈਆਂ ਕਰਦਿਆਂ ਕੁੱਲ 24.23 ਗ੍ਰਾਮ ਹੈਰੋਇਨ ਸਮੇਤ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਤਿੰਨਾਂ ਖ਼ਿਲਾਫ਼ ਥਾਣਾ ਸ਼ਹਿਰ ਟੋਹਾਣਾ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸ਼ਹਿਰ ਟੋਹਾਣਾ ਦੇ ਮੁਖੀ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਪਹਿਲੀ ਕਾਰਵਾਈ ਦੌਰਾਨ ਨਵੀਂ ਅਨਾਜ ਮੰਡੀ ਸਾਹਮਣੇ ਰਤੀਆ ਰੋਡ ‘ਤੇ ਗਸ਼ਤ ਕਰ ਰਹੀ ਪੁਲਿਸ ਨੇ ਪੁਲਿਸ ਦੀ ਗੱਡੀ ਨੂੰ ਦੇਖ ਕੇ ਵਾਪਸ ਮੁੜ ਰਹੇ ਧੀਰਜ ਪੁੱਤਰ ਕਰਤਾਰ ਸਿੰਘ, ਵਾਸੀ ਵਾਰਡ ਨੰਬਰ 6, ਰਾਮਨਗਰ, ਟੋਹਾਣਾ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 7.22 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੀ ਕਾਰਵਾਈ ਵਿੱਚ ਚੰਡੀਗੜ੍ਹ ਰੋਡ ਰੇਲਵੇ ਪੁਲ ਨੇੜੇ ਪੁਲਿਸ ਨੂੰ ਦੇਖ ਕੇ ਝਾੜੀਆਂ ਵਿੱਚ ਲੁਕਣ ਦੀ ਕੋਸ਼ਿਸ਼ ਕਰ ਰਹੇ ਮਨਜੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ, ਵਾਸੀ ਵਾਰਡ ਨੰਬਰ 2, ਬਾਬਾ ਬੂਟਾ ਬਸਤੀ, ਟੋਹਾਣਾ ਨੂੰ ਕਾਬੂ ਕੀਤਾ ਗਿਆ। ਉਸ ਦੀ ਤਲਾਸ਼ੀ ਦੌਰਾਨ 8.77 ਗ੍ਰਾਮ ਹੈਰੋਇਨ ਬਰਾਮਦ ਹੋਈ। ਤੀਜੀ ਕਾਰਵਾਈ ਵਿੱਚ ਨਵੇਂ ਬਾਈਪਾਸ ਰੋਡ ‘ਤੇ ਭਾਖੜਾ ਨਹਿਰ ਪੁਲ ਨੇੜੇ ਪੁਲਿਸ ਨੂੰ ਸੂਚਨਾ ਮਿਲੀ ਕਿ ਸੋਨੂ ਕੁਮਾਰ ਪੁੱਤਰ ਨਰੇਸ਼ ਉਰਫ਼ ਨੇਸ਼ਾ, ਵਾਸੀ ਵਾਰਡ ਨੰਬਰ 11, ਕਿਲ੍ਹਾ ਮੁਹੱਲਾ, ਟੋਹਾਣਾ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਛਾਪਾ ਮਾਰ ਕੇ ਉਸ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 8.24 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਤਿੰਨਾਂ ਮਾਮਲਿਆਂ ਵਿੱਚ ਬਰਾਮਦ ਹੈਰੋਇਨ ਨੂੰ ਕਬਜ਼ੇ ਵਿੱਚ ਲੈ ਕੇ ਨਿਯਮਾਂ ਅਨੁਸਾਰ ਸੀਲ ਕਰ ਦਿੱਤਾ ਹੈ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 21-ਬੀ, 61 ਅਤੇ 85 ਤਹਿਤ ਵੱਖ-ਵੱਖ ਕੇਸ ਦਰਜ ਕਰਕੇ ਜਾਂਚ ਜਾਰੀ ਹੈ। ਪੁਲਿਸ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਕਰੇਗੀ।
ਪਿਛਲੀ ਖ਼ਬਰ ਹਰਿਆਣਾ ਸਰਕਾਰ ਵਲੋਂ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ‘ਮੁੱਖ ਮੰਤਰੀ ਵਿਆਹ ਸ਼ਗਨ’ ਯੋਜਨਾ ਲਾਗੂ ਅਗਲੀ ਖ਼ਬਰ ਐਸ.ਡੀ.ਐਮ. ਨੇ ਹੱਲ ਕੈਂਪ ਦੌਰਾਨ ਜਨਤਕ ਸ਼ਿਕਾਇਤਾਂ ਸੁਣੀਆਂ ਅਧਿਕਾਰੀਆਂ ਨੂੰ ਜਲਦੀ ਹੱਲ ਕਰਨ ਦੇ ਦਿੱਤੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।