02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਦਿੱਲੀ ਕਮੇਟੀ ਵਲੋਂ ਭਾਈ ਗੁਰਦੀਪ ਸਿੰਘ, ਭਾਈ ਹਰਜੀਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੇ ਜਥੇ ਦਾ ਸ਼੍ਰੋਮਣੀ ਰਾਗੀ ਐਵਾਰਡ ਨਾਲ ਸਨਮਾਨ

ਅਜੀਤ ਡੈਸਕ 17-07-2026
ਨਵੀਂ ਦਿੱਲੀ, 16 ਜੁਲਾਈ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 23ਵਾਂ ਰਾਗ ਦਰਬਾਰ ਕੀਰਤਨ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਭਾਈ ਗੁਰਦੀਪ ਸਿੰਘ, ਭਾਈ ਹਰਜੀਤ ਸਿੰਘ ਤੇ ਭਾਈ ਗੁਰਮੀਤ ਸਿੰਘ ਦੇ ਜਥੇ ਨੂੰ ਦੂਸਰੇ ਸ਼੍ਰੋਮਣੀ ਰਾਗੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਧਰਮ ਪ੍ਰਚਾਰ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਹ ਸਮਾਗਮ ਹਰ ਮਹੀਨੇ ਕੀਤਾ ਜਾਂਦਾ ਹੈ ਅਤੇ ਇਸ ਦਾ ਉਦੇਸ਼ ਪੰਥ ਦੇ ਉਹ ਕੀਰਤਨੀਏ ਤੇ ਰਾਗੀ ਜੋ ਰਾਗਾਂ ਵਿਚ ਕੀਰਤਨ ਕਰਨ ਵਿਚ ਮਾਹਰ ਹਨ, ਕੀਰਤਨ ਦੀ ਹਾਜ਼ਰੀ ਭਰਨ ਤੇ ਸੰਗਤਾਂ ਉਸ ਪੁਰਾਤਨ ਕੀਰਤਨ ਦੀ ਸ਼ੈਲੀ ਨਾਲ ਜੁੜ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਜੋ ਗੁਰੂ ਸਾਹਿਬਾਨਾਂ ਵਲੋਂ ਕੀਰਤਨ ਦੀ ਸ਼ੈਲੀ ਸ਼ੁਰੂ ਕੀਤੀ ਸੀ, ਉਸ ਨੂੰ ਅਪਣਾਇਆ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਸਾਲ ਸਭ ਤੋਂ ਪਹਿਲਾਂ ਸ਼੍ਰੋਮਣੀ ਰਾਗੀ ਐਵਾਰਡ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੂੰ ਦਿੱਤਾ ਗਿਆ, ਜਿਸ ਵਿਚ ਸਨਮਾਨ ਪੱਤਰ ਤੇ 11 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਗਈ।
ਪਿਛਲੀ ਖ਼ਬਰ ਚੋਰੀ ਦੀਆਂ ਗੱਡੀਆਂ ਕਿਰਾਏ ’ਤੇ ਦੇਣ ਵਾਲਾ ਕਾਬੂ-6 ਗੱਡੀਆਂ ਫੜੀਆਂ ਅਗਲੀ ਖ਼ਬਰ ਬਿਲਾਸਪੁਰ ਜ਼ਿਲ੍ਹਾ ਯਮੁਨਾਨਗਰ ਵਿਖੇ ਸੱਤ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।