02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

5 ਕਿੱਲੋ 129 ਗ੍ਰਾਮ ਭੰਗ ਦੇ ਪੱਤਿਆਂ ਸਮੇਤ ਨੌਜਵਾਨ ਗ੍ਰਿਫ਼ਤਾਰ

ਅਜੀਤ ਡੈਸਕ 21-07-2026
ਯਮੁਨਾਨਗਰ, 20 ਜੁਲਾਈ (ਗੁਰਦਿਆਲ ਸਿੰਘ ਨਿਮਰ)-ਐਂਟੀ ਨਾਰਕੋਟਿਕ ਸੈੱਲ-2 ਦੀ ਟੀਮ ਵਲੋਂ ਇਕ ਨੌਜਵਾਨ ਨੂੰ 5 ਕਿਲੋ 129 ਗ੍ਰਾਮ ਭੰਗ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਂਟੀ-ਨਾਰਕੋਟਿਕ ਸੈੱਲ-2 ਦੇ ਇੰਚਾਰਜ ਰਮਨ ਚੰਦੇਲ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਬਟੇੜੀ ਪਿੰਡ ਨੇੜੇ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਲੈ ਕੇ ਜਾ ਰਿਹਾ ਹੈ। ਇਸ ਜਾਣਕਾਰੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਨ੍ਹਾਂ ਦੀ ਅਗਵਾਈ ਹੇਠ ਇਕ ਪੁਲਿਸ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਇਲਾਕੇ ਦੀ ਘੇਰਾਬੰਦੀ ਕਰਦਿਆਂ ਸ਼ੱਕੀ ਨੂੰ ਹਿਰਾਸਤ ’ਚ ਲੈ ਲਿਆ ਅਤੇ ਉਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ 5 ਕਿਲੋ 129 ਗ੍ਰਾਮ ਭੰਗ ਦੇ ਪੱਤੇ ਬਰਾਮਦ ਹੋਏ। ਸੈੱਲ-2 ਦੇ ਇੰਚਾਰਜ ਨੇ ਦੱਸਿਆ ਕਿ ਪੁੱਛਗਿੱਛ ਕਰਨ ’ਤੇ ਮੁਲਜ਼ਮ ਦੀ ਪਛਾਣ ਨਿਸ਼ੁਨ ਦਾਸ ਉਰਫ਼ ਨੀਸ਼ੂ ਪੁੱਤਰ ਰਣਜੀਤ ਵਾਸੀ ਹਬੀਬਪੁਰ ਫਤਿਹਪੁਰ ਜ਼ਿਲ੍ਹਾ ਸਮਸਤੀਪੁਰ ਬਿਹਾਰ ਵਜੋਂ ਹੋਈ ਹੈ। ਪੁਲਿਸ ਨੇ ਭੰਗ ਜ਼ਬਤ ਕਰਕੇ ਮੁਲਜ਼ਮ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਯਮੁਨਾਨਗਰ ਦੇ ਭੇਦਥਲ ਖੇਤਰ ’ਚ ਇਕ ਪਲਾਈਵੁੱਡ ਫੈਕਟਰੀ ’ਚ ਮਜ਼ਦੂਰ ਵਜੋਂ ਕੰਮ ਕਰਦਾ ਹੈ ਅਤੇ ਉਹ ਬਿਹਾਰ ਤੋਂ ਭੰਗ ਲਿਆਇਆ ਸੀ। ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਨੇ ਇਹ ਨਸ਼ੀਲਾ ਪਦਾਰਥ ਕਿਸ ਤੋਂ ਪ੍ਰਾਪਤ ਕੀਤਾ ਸੀ ਅਤੇ ਉਸਦਾ ਕਿਸ ਨੂੰ ਸਪਲਾਈ ਕਰਨ ਦਾ ਇਰਾਦਾ ਸੀ। ਉਨ੍ਹਾਂ ਦੱਸਿਆ ਕਿ ਉਸਦੇ ਨੈੱਟਵਰਕ ’ਚ ਸ਼ਾਮਿਲ ਹੋਰ ਵਿਅਕਤੀਆਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ, ਜਿਸ ਦੌਰਾਨ ਉਸ ਤੋਂ ਪੂਰੀ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਪੂਰੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।
ਪਿਛਲੀ ਖ਼ਬਰ 2 ਚੋਰੀ ਦੀਆਂ ਮੋਟਰਸਾਈਕਲਾਂ ਸਮੇਤ ਇਕ ਮੋਟਰਸਾਈਕਲ ਚੋਰ ਗ੍ਰਿਫ਼ਤਾਰ ਅਗਲੀ ਖ਼ਬਰ ਨਾਰਾਇਣਗੜ੍ਹ ਵਿਖੇ ਸਮਾਧਾਨ ਕੈਂਪ ਦੌਰਾਨ ਨਾਇਬ ਤਹਿਸੀਲਦਾਰ ਸੁਨੀਲ ਕੁਮਾਰ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।