02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

2 ਚੋਰੀ ਦੀਆਂ ਮੋਟਰਸਾਈਕਲਾਂ ਸਮੇਤ ਇਕ ਮੋਟਰਸਾਈਕਲ ਚੋਰ ਗ੍ਰਿਫ਼ਤਾਰ

ਅਜੀਤ ਡੈਸਕ 21-07-2026
ਯਮੁਨਾਨਗਰ, 20 ਜੁਲਾਈ (ਗੁਰਦਿਆਲ ਸਿੰਘ ਨਿਮਰ)-ਵਾਹਨ ਚੋਰੀ ਵਿਰੋਧੀ ਸੈੱਲ ਦੀ ਟੀਮ ਵਲੋਂ ਦੋ ਚੋਰੀ ਦੀਆਂ ਮੋਟਰਸਾਈਕਲਾਂ ਸਮੇਤ ਇਕ ਮੋਟਰਸਾਈਕਲ ਚੋਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਾਹਨ ਚੋਰੀ ਵਿਰੋਧੀ ਸੈੱਲ ਦੇ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਚੋਰੀ ਦੇ ਮੋਟਰਸਾਈਕਲ ਨਾਲ ਕਰੇਡਾ ਬਾਈਪਾਸ ਰਾਹੀਂ ਉੱਤਰ ਪ੍ਰਦੇਸ਼ ਵੱਲ ਜਾ ਰਿਹਾ ਹੈ। ਇਸ ਜਾਣਕਾਰੀ ਦੇ ਆਧਾਰ ’ਤੇ ਸੈੱਲ ਦੀ ਇਕ ਵਿਸ਼ੇਸ਼ ਟੀਮ ਨੇ ਇਕ ਸੰਭਾਵੀ ਸਥਾਨ ’ਤੇ ਨਾਕਾਬੰਦੀ ਕਰ ਵਾਹਨਾਂ ਦੀ ਸਖ਼ਤ ਜਾਂਚ ਸ਼ੁਰੂ ਕੀਤੀ। ਇਸ ਦੌਰਾਨ ਕੁਝ ਸਮੇਂ ਬਾਅਦ ਇਕ ਨੌਜਵਾਨ ਮੋਟਰਸਾਈਕਲ ’ਤੇ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਟੀਮ ਨੇ ਰੋਕ ਕੇ ਜਾਂਚ ਕੀਤੀ ਤਾਂ ਮੋਟਰਸਾਈਕਲ ਦੇ ਦਸਤਾਵੇਜ਼ ਸ਼ੱਕੀ ਪਾਏ ਗਏ। ਇਸ ਦੌਰਾਨ ਪੁੱਛਗਿੱਛ ਕਰਨ ’ਤੇ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ। ਸੈੱਲ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਨੇ ਮੰਨਿਆ ਕਿ ਉਸਨੇ 2 ਜੁਲਾਈ ਨੂੰ ਰਾਦੌਰ ਇਲਾਕੇ ਤੋਂ ਮੋਟਰਸਾਈਕਲ ਚੋਰੀ ਕੀਤਾ ਸੀ। ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਗੁਲਸ਼ਨ ਉਰਫ ਛੋਟਾ ਪੁੱਤਰ ਜਗਮਲ ਵਾਸੀ ਪਿੰਡ ਬਿਛਪੜੀ ਵਜੋਂ ਹੋਈ ਅਤੇ ਉਸਦੇ ਕਬਜ਼ੇ ’ਚੋਂ ਇਕ ਹੋਰ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਹੋਇਆ। ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸਨੇ ਬੀਤੀ 14 ਫਰਵਰੀ ਨੂੰ ਛਛਰੌਲੀ ਦੇ ਗਨੋਲੀ ਗੇਟ ਤੋਂ ਦੂਜੀ ਮੋਟਰਸਾਈਕਲ ਚੋਰੀ ਕੀਤੀ ਸੀ। ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ’ਤੇ ਪਹਿਲਾਂ ਵੀ ਅਦਾਲਤ ’ਚ ਚੋਰੀ ਦੇ 10 ਮਾਮਲੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ ਹੈ, ਜਿਥੋਂ ਉਸਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਮਿਆਰੀ ਸਿੱਖਿਆ ਜ਼ਰੂਰੀ-ਅਨੀਤਾ ਬਾਈ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਿਆ ਖਾਈ ਦੇ ਹੋਸਟਲ... ਅਗਲੀ ਖ਼ਬਰ 5 ਕਿੱਲੋ 129 ਗ੍ਰਾਮ ਭੰਗ ਦੇ ਪੱਤਿਆਂ ਸਮੇਤ ਨੌਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।