02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਬਾਸਟੀਅਨ ਰੈਸਟੋਰੈਂਟ ਵਿਖੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ’ਭੰਗੜਾ ਜੀ.ਟੀ. ਰੋਡ ’ਤੇ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 22-07-2026

ਨਵੀਂ ਦਿੱਲੀ,21 ਜੁਲਾਈ (ਜਗਤਾਰ ਸਿੰਘ)-ਬਾਸਟੀਅਨ ਰੈਸਟੋਰੈਂਟ ਵਿਖੇ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ’ਭੰਗੜਾ ਜੀਟੀ ਰੋਡ ’ਤੇ’ ਕਰਾਇਆ ਗਿਆ। ਇਹ ਪ੍ਰੋਗਰਾਮ ਪੰਜਾਬੀ ਸਭਿਆਚਾਰ,ਵਿਰਾਸਤ ਤੇ ਭਾਈਚਾਰਕ ਸਾਂਝ ਨੂੰ ਸਮਰਪਿਤ ਸੀ। ਇਸ ਪ੍ਰੋਗਰਾਮ ਦੌਰਾਨ ਰਵਾਇਤੀ ਸੰਗੀਤ, ਭੰਗੜਾ,ਗਿੱਧਾ ਅਤੇ ਪੰਜਾਬੀ ਵਿਰਾਸਤ ਨਾਲ ਜੁੜੇ ਹੋਰ ਕਈ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਅੋਸ਼ਨ ਹਰਬਲ ਬਿਊਟੀ ਵੱਲੋਂ ਕਰਾਏ ਗਏ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵੱਜੋ ਕੌਂਸਲਰ ਪਰਬਿੰਦਰ ਕੌਰ ਤੇ ਰਿੰਕੀ ਸ਼ੇਰਗਿੱਲ ਨੇ ਸ਼ਿਰਕਤ ਕਰਦਿਆਂ ਪੰਜਾਬੀ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਭਾਈਚਾਰਕ ਸਾਂਝ ਵਧਾਉਣ ਦੇ ਇਸ ਉਪਰਾਲੇ ਲਈ ਆਯੋਜਕਾਂ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੇ ਆਯੋਜਕ ਪ੍ਰਿਤਪਾਲ ਕੌਰ ਤੇ ਮਮਤਾ ਭਾਰਦਵਾਜ ਨੇ ਦੱਸਿਆ ਕਿ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਅਤੇ ਨਵੀਂ ਪੀੜੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਦੇ ਮਕਸਦ ਨਾਲ ਅਜਿਹੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਪ੍ਰੋਗਰਾਮ ਦੀ ਸਫਲਤਾ ਵਿਚ ਜਸਵਿੰਦਰ ਕੌਰ ਅਹੂਜਾ ਅਤੇ ਹਰਬਿੰਦਰ ਕੌਰ ਵਿਰਦੀ ਨੇ ਵੀ ਵਿਸ਼ੇਸ਼ ਭੂਮਿਕਾ ਨਿਭਾਈ। ਆਯੋਜਕਾਂ ਵੱਲੋਂ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਮੂਹ ਸਪਾਂਸਰਾਂ,ਭਾਗੀਦਾਰਾਂ,ਬਾਲੀਵੁੱਡ ਫ਼ੋਟੋਗਰਾਫ਼ਰ ਤੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ ।ਪ੍ਰਿਤਪਾਲ ਕੌਰ ਤੇ ਮਮਤਾ ਭਾਰਦਵਾਜ ਨੇ ਦੱਸਿਆ ਕਿ ਭਵਿੱਖ ਵਿਚ ਪੰਜਾਬੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ।

ਪਿਛਲੀ ਖ਼ਬਰ ਪੀਐਮ ਮੋਦੀ ਨੂੰ, ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਪੱਧਰਾ ਕਰਨ ਦੀ ਅਪੀਲ-ਮਲਸੀਆਂ ਅਗਲੀ ਖ਼ਬਰ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਗੰਭੀਰਤਾ ਨਾਲ ਵਿਚਾਰ ਕਰੇ ਕੇਂਦਰ ਸਰਕਾਰ-ਰਾਮ ਸਿੰਘ ‘ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।