06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਜੰਤਰ-ਮੰਤਰ ਦਿੱਲੀ ਲਾਠੀਚਾਰਜ ਦੇ ਵਿਰੋਧ ’ਚ ਟੋਹਾਣਾ ਵਿੱਚ ਕਿਸਾਨ ਤੇ ਸਮਾਜਿਕ ਜਥੇਬੰਦੀਆਂ ਇਕਜੁੱਟ, ਭਲਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 24-07-2026
ਟੋਹਾਣਾ, 23 ਜੁਲਾਈ (ਮਨਜੀਤ ਸਿੰਘ) - ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀਆਂ ‘ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿੱਚ ਟੋਹਾਣਾ ਦੀਆਂ ਕਿਸਾਨ ਜਥੇਬੰਦੀਆਂ ਅਤੇ ਹੋਰ ਸਮਾਜਿਕ ਸੰਸਥਾਵਾਂ ਇੱਕ ਮੰਚ ‘ਤੇ ਆ ਗਈਆਂ ਹਨ। ਸਾਂਝੀ ਮੀਟਿੰਗ ਦੌਰਾਨ ਭਲਕੇ ਟੋਹਾਣਾ ਦੇ ਪੱਕਾ ਮੋਰਚਾ (ਹਿਸਾਰ ਰੋਡ) ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਗਿਆ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਲਾਠੀਚਾਰਜ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ ਅਤੇ ਅਜਿਹੀਆਂ ਘਟਨਾਵਾਂ ਦਾ ਸਾਰੇ ਲੋਕਤੰਤਰੀ ਢੰਗ ਨਾਲ ਵਿਰੋਧ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਨੌਜਵਾਨ, ਵਿੱਦਿਆਰਥੀ, ਮੁਲਾਜ਼ਮ ਅਤੇ ਹੋਰ ਸਮਾਜਿਕ ਜਥੇਬੰਦੀਆਂ ਨੂੰ ਇਸ ਮਾਮਲੇ ‘ਤੇ ਇਕੱਠੇ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।ਕਿਸਾਨ ਆਗੂਆਂ ਨੇ ਦੱਸਿਆ ਕਿ ਭਲਕੇ ਹੋਣ ਵਾਲੇ ਰੋਸ ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਜੰਤਰ-ਮੰਤਰ ਘਟਨਾ ਦੀ ਨਿੰਦਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਾਰੀਆਂ ਸਮਾਜਿਕ, ਧਾਰਮਿਕ, ਵਪਾਰਕ ਅਤੇ ਕਰਮਚਾਰੀ ਜਥੇਬੰਦੀਆਂ ਨੂੰ ਵੀ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਹਾਲ ਹੀ ਦੌਰਾਨ ਜੰਤਰ-ਮੰਤਰ ਅਤੇ ਸੰਸਦ ਮਾਰਚ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਟਕਰਾਅ ਹੋਇਆ ਸੀ। ਪੁਲਿਸ ਵੱਲੋਂ ਭੀੜ ਨੂੰ ਤਿਤਰ-ਬਿਤਰ ਕਰਨ ਲਈ ਲਾਠੀਚਾਰਜ ਅਤੇ ਹੋਰ ਬਲ ਪ੍ਰਯੋਗ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ, ਜਿਸ ਤੋਂ ਬਾਅਦ ਦੇਸ਼ ਦੇ ਕਈ ਹਿੱਸਿਆਂ ਵਿੱਚ ਵਿਰੋਧ ਦੀਆਂ ਆਵਾਜ਼ਾਂ ਉੱਠਣ ਲੱਗੀਆਂ।
ਪਿਛਲੀ ਖ਼ਬਰ “ਏਕ ਪੇਡ ਮਾਂ ਕੇ ਨਾਮ” ਮੁਹਿੰਮ ਤਹਿਤ ਚਾਰ ਸਕੂਲਾਂ ’ਚ ਬੂਟੇ ਲਗਾਏ ਅਗਲੀ ਖ਼ਬਰ ਗ੍ਰੰਥੀ, ਰਾਗੀ ਪ੍ਰਚਾਰਕ ਸਭਾ (ਹਰਿਆਣਾ) ਸਰਕਲ ਟੋਹਾਣਾ ਦੀ ਧਾਰਮਿਕ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।